Featured India National News Political Punjab Punjabi Social

ਡਿਪਟੀ ਕਮਿਸ਼ਨਰ ਵੱਲੋਂ ‘ਆਈ ਵੋਟ ਆਈ ਲੀਡ’ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 3 ਨਵੰਬਰ (ਸਤ ਪਾਲ ਸੋਨੀ) ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲਾ ਪ੍ਰਸਾਸ਼ਨ ਵੱਲੋਂ ਇੱਕ ਨੌਜਵਾਨ ਸਮੂਹ ਦੇ ਸਹਿਯੋਗ ਨਾਲ ‘ਆਈ ਵੋਟ ਆਈ ਲੀਡ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੀ ਅਗਵਾਈ ਸ਼ਹਿਰ ਨਾਲ ਸੰਬੰਧਤ ਅਗਾਂਹਵਧੂ ਨੌਜਵਾਨ ਗੌਰਵਦੀਪ ਸਿੰਘ ਵੱਲੋਂ ਕੀਤੀ ਜਾਵੇਗੀ। ਇਸ ਟੀਮ ਵਿੱਚ ਖੁਸ਼ੀ ਅਰੋੜਾ, ਰੀਤ ਸਿੰਘ, ਹਰਸ਼ੀਨ ਕੌਰ, ਅਰਸ਼ਪ੍ਰੀਤ ਕੌਰ ਅਤੇ ਸਿਧਾਂਤ ਸ਼ਰਮਾ ਵੀ ਸ਼ਾਮਿਲ ਹਨ।
ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਗੌਰਵਦੀਪ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਿੰਨ ਫੇਜ਼ ਹੋਣਗੇ। ਪਹਿਲੇ ਫੇਜ਼ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਦੌਰਾਨ ਮੁਕੰਮਲ ਕੀਤਾ ਜਾਵੇਗਾ, ਜਿਸ ਤਹਿਤ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਵਿੱਚ ਸੈਮੀਨਾਰ ਕਰਕੇ ਨੌਜਵਾਨਾਂ ਨੂੰ ਵੋਟ ਦੇ ਇਸਤੇਮਾਲ ਬਾਰੇ ਜਾਗਰੂਕ ਕੀਤਾ ਜਾਵੇਗਾ। ਅਗਲੇ ਦੋ ਫੇਜ਼ ਦਸੰਬਰ ਅਤੇ ਜਨਵਰੀ ਮਹੀਨੇ ਦੌਰਾਨ ਕਰਵਾਏ ਜਾਣਗੇ, ਜਿਸ ਦੌਰਾਨ ‘ਨੋ ਯੂਅਰ ਕੈਂਡੀਡੇਟ ਕੰਪੇਨਜ਼’ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾਣਗੀਆਂ। ਨੌਜਵਾਨਾਂ ਦੇ ਸਮੂਹ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦਾ ਧੰਨਵਾਦ ਕੀਤਾ ਗਿਆ ਕਿ ਉਨਾਂ ਨੇ ਇਸ ਕੰਮ ਲਈ ਉਨਾਂ ਨੂੰ ਉਤਸ਼ਾਹਿਤ ਕੀਤਾ ਹੈ।
ਇਸ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਸ੍ਰੀ ਭਗਤ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਕੀਤੇ ਜਾਣ ਵਾਲੇ ਅਜਿਹੇ ਉਪਰਾਲਿਆਂ ਨਾਲ ਸੌ ਫੀਸਦੀ ਵੋਟ ਦਾ ਇਸਤੇਮਾਲ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਫ਼ਲਤਾ ਮਿਲੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰੀ ਸੁਭਾਸ਼ ਚੰਦਰ, ਐੱਸ. ਡੀ. ਐੱਮ. ਰਾਏਕੋਟ ਮਿਸ ਕਨੂੰ ਥਿੰਦ, ਐੱਸ. ਡੀ. ਐੱਮ. ਖੰਨਾ ਸ੍ਰੀ ਅਮਿਤ ਬੈਂਬੀ ਅਤੇ ਹੋਰ ਹਾਜ਼ਿਰ ਸਨ।

Related posts

ਘੱਟੇ ਕੌਡੀਆਂ ਰੁਲ ਕੇ ਰਹਿ ਗਈ ਹੈ ਗ਼ਰੀਬਾਂ ਤੱਕ ਰਿਸ-ਰਿਸ ਕੇ ਲਾਭ ਪਹੁੰਚਣ ਦੀ ਗੱਲ—ਗੁਰਮੀਤ ਸਿੰਘ ਪਲਾਹੀ

INP1012

ਡੇਂਗੂ ਮੱਛਰ ਦੇ ਝੰਬੇ ਹੋਏ ਸੈਂਕੜੇ ਲੋਕੀਂ ਪਏ ਨੇ ਮੰਜਿਆਂ ਤੇ ਸਰਕਾਰ ਤੇ ਸੰਬੰਧਿਤ ਵਿਭਾਗ ਸੁੱਤਾ– ਭੱਟ ਹਰਮਿੰਦਰ ਸਿੰਘ

INP1012

ਕੀ ਪ੍ਰਵਾਸੀ ਪੰਜਾਬੀਆਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਰਿਹਾ?—ਗੁਰਮੀਤ ਸਿੰਘ ਪਲਾਹੀ

INP1012

Leave a Comment