Featured India National News Punjab Punjabi Social

ਜੀ.ਐਸ.ਟੀ ਸਬੰਧੀ ਤੇ ਵਪਾਰੀਆਂ ਨੂੰ ਸਹੂਲਤਾਂ ਦੇਣ ਲਈ ਕੈਂਪ ਅੱਜ

ਮਾਲੇਰਕੋਟਲਾ ੦੭ ਫਰਵਰੀ (ਹਰਮਿੰਦਰ ਸਿੰਘ ਭੱਟ) ਜੀ.ਐਸ.ਟੀ ਅਧੀਨ ਰਜਿਸਟ੍ਰੇਸ਼ਨ ਲਈ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਵਪਾਰੀਆਂ ਨੂੰ ਸਹੂਲਤ ਦੇਣ ਲਈ ਜਿਲ੍ਹਾ ਪੱਧਰ ਤੇ ਸਹਾਇਕ ਆਬਕਾਰੀ ਤੇ ਕਰ ਵਿਭਾਗ ਦੇ ਦਫਤਰ ਸਥਾਨਕ ਮਾਲ ਰੋਡ ਤੇ ਸਥਿਤ ਦਫਤਰ ਵਿਖੇ ੦੮ ਫਰਵਰੀ ਦਿਨ ਬੁੱਧਵਾਰ ਤੋਂ ਕੈਂਪ ਲਗਾਇਆ ਜਾ ਰਿਹਾ ਹੈ। ਉਕਤ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਓ ਨੇ ਦੱਸਿਆ ਕਿ ਕੈਂਪ ‘ਚ ਵਪਾਰੀਆਂ ਲਈ ਜੀ.ਐਸ.ਟੀ ਅਧੀਨ ਰਜਿਸਟ੍ਰੇਸ਼ਨ, ਪੈਨ ਨਬੰਰ ਦਰਜ ਕਰਵਾਉਣ ਸਬੰਧੀ, ਆਈ.ਡੀ ਤੇ ਪਾਸਵਰਡ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਕੈਂਪ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ‘ਚ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ, ਕਿਉਂਕਿ ਜੀ.ਐਸ.ਟੀ ਰਾਸ਼ਟਰੀ ਪੱਧਰ ਤੇ ਜਲਦ ਹੀ ਲਾਗੂ ਹੋਣ ਜਾ ਰਿਹਾ ਹੈ। ਇਸ ਲਈ ਉਹ ਵਪਾਰੀ ਜਿਹੜੇ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਵਪਾਰ ਕਰਨ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਉਕਤ ਸਾਰੀਆਂ ਸਹੂਲਤਾਂ ਵਿਭਾਗ ਵੱਲੋਂ ਮੁਫਤ ਦਿੱਤੀਆਂ ਜਾਣਗੀਆਂ।

Related posts

ਬੀਬੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਸਿੱਖ ਕੌਮ ਦੀ ਅਵਾਜ ਬੁਲੰਦ ਕੀਤੀ- ਝੱਬਰ

INP1012

ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ ਗੁਰਦਿੱਤ ਸਿੰਘ ਗਿੱਲ ਦੀ 106 ਵੀ ਬਰਸੀ ਮਨਾਈ ਗਈ।

INP1012

ਅਕਾਲੀ ਰਾਜ ਵਿੱਚ ਔਰਤਾਂ ਨਾਲ ਹੋ ਰਹੀ ਕੁੱਟਮਾਰ, ਕੁੱਖਾਂ ਤੇ ਰੁੱਖਾਂ ਨੂੰ ਬਚਾਉਣ ਦੀ ਗੱਲ ਕਰਨ ਵਾਲੀ ਬੀਬੀ ਹਰਸਿਮਰਤ ਕੌਰ ਬਾਦਲ ਚੁੱਪ ਕਿਉਂ -ਬੈਂਸ

INP1012

Leave a Comment