Featured India National News Political Punjab Punjabi Social

ਵੋਟਿੰਗ ਮਸ਼ੀਨਾਂ ਦੇ ਮਾਮਲੇ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤੀ ਕਲੀਨ ਚਿੱਟ

   ਭਾਰਤੀ ਚੋਣ ਕਮਿਸ਼ਨ ਦੇ ਨਰਿੰਦਰ ਚੋਹਾਨ ਅਤੇ ਰਾਜੇਸ਼ ਕੁਮਾਰ ਨੇ ਪ੍ਰਬੰਧਾਂ ਨੂੰ ਲੈ ਕੇ ਤਸੱਲੀ ਪ੍ਰਗਟਾਈ
ਪਟਿਆਲਾ, ੧੫ ਫਰਵਰੀ: (ਧਰਮਵੀਰ ਨਾਗਪਾਲ ਭਾਰਤੀ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹਲਕਾ ਨਾਭਾ ਦੀਆਂ ਵੋਟਿੰਗ ਮਸ਼ੀਨਾਂ ਲਈ ਬਣਾਏ ਗਏ ਸਟਰਾਂਗ ਰੂਮ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਾਇਜਾ ਲੈਣ ਭੇਜੀ ਗਈ ਦੋ ਮੈਂਬਰੀ ਉੱਚ ਪੱਧਰੀ ਟੀਮ  ਨੇ  ਅੱਜ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜਾਂਚ ਪੜਤਾਲ ਤੋਂ ਬਾਅਦ  ਕਲੀਨ ਚਿੱਟ ਦੇ ਦਿੱਤੀ ਹੈ।
ਭਾਰਤੀ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਹਿਮਾਚਲ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਸ਼੍ਰੀ ਨਰਿੰਦਰ ਚੋਹਾਨ ਅਤੇ ਐਨ.ਸੀ.ਟੀ. ਦਿੱਲੀ ਦੇ ਵਧੀਕ ਚੋਣ ਅਧਿਕਾਰੀ ਸ਼੍ਰੀ ਰਾਜੇਸ਼ ਕੁਮਾਰ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਤਸੱਲੀ ਪ੍ਰਗਟਾਈ ਹੈ। ਦੁਪਿਹਰ ਬਾਅਦ ਚੰਡੀਗੜ੍ਹ ਤੋਂ ਪਟਿਆਲਾ ਪੁੱਜੀ ਭਾਰਤ ਦੇ ਚੋਣ ਕਮਿਸ਼ਨ ਦੀ ਟੀਮ ਨੇ ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਰਾਮਵੀਰ ਸਿੰਘ, ਐਸ.ਐੋਸ.ਪੀ. ਡਾ. ਐਸ. ਭੂਪਤੀ, ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਸੰਦੀਪ ਹੰਸ ਅਤੇ ੮ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਚੋਣ ਲੜ ਰਹੇ ਸਿਆਸੀ ਦਲਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਬਹੂਜਨ ਸਮਾਜ ਪਾਰਟੀ ਦੇ ਨੁਮਾਇੰਦੀਆਂ ਨਾਲ ਮੀਟਿੰਗ ਕੀਤੀ ਅਤੇ ਦੋਵੇਂ ਧਿਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ।
ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਰਾਮਵੀਰ ਸਿੰਘ ਵੱਲੋਂ ਚੋਣ ਕਮਿਸ਼ਨ ਦੀ ਟੀਮ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਦੋ ਸਰਕਲ ਦੇ ਪਹਿਰੇ ਦੀ ਥਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਿੰਨ ਸਰਕਲ ਦਾ ਪਹਿਰਾ ਲਾਇਆ ਗਿਆ ਹੈ ਅਤੇ ਹਰ ਥਾਂ ‘ਤੇ ਵੀਡੀਓ ਰਿਕਾਰਡਿੰਗ ਕੀਤੀ ਜਾ ਰਹੀ ਹੈ। ਇਥੋਂ ਤੱਕ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਇਸ ਨੂੰ ਬਾਹਰ ਤੋਂ ਦੇਖ ਸਕਦੇ ਹਨ। ਉਹਨਾਂ ਦੱਸਿਆ ਕਿ ਸਟਰਾਂਗ ਸਰਕਾਰੀ ਫਿਜੀਕਲ ਕਾਲਜ ਦੇ ਜਿਮਨੇਜੀਅਮ ਹਾਲ ਦੀ ਪਹਿਲੀ ਮੰਜਿਲ ਤੇ ਬਣਾਇਆ ਗਿਆ ਹੈ। ਜਦ ਕਿ ਵੋਟਾਂ ਦੀ ਗਿਣਤੀ ਕਰਨ ਦੀ ਵਿਵਸਥਾ ਗਰਾਂਊਂਡ ਫਲੋਰ ‘ਤੇ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਗਰਾਂਊਂਡ ਫਲੋਰ ਦੇ ਇੱਕ ਕਮਰੇ ਵਿੱਚ  ਕੁੱਝ ਪੁਰਾਣੀਆਂ ਈ.ਸੀ.ਆਈ.ਐਲ. ਕੰਪਨੀ ਦੀਆਂ ਈ.ਵੀ.ਐਮ. ਮਸ਼ੀਨਾਂ  ਪਈਆਂ ਸਨ, ਜਦ ਕਿ ਵਿਧਾਨ ਸਭਾ ਚੋਣਾ ਲਈ ਬੈਲ ਕੰਪਨੀ ਦੀਆਂ ਮਸ਼ੀਨਾਂ ਦਾ ਪ੍ਰਯੋਗ ਕੀਤਾ ਗਿਆ ਹੈ। ਜਿਹੜੀਆਂ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਭੇਜੀਆਂ ਗਈਆਂ ਅਧੂਨਿਕ ਮਸ਼ੀਨਾਂ ਹਨ, ਇਹ ਕਿਸੇ ਵੀ ਤਰੀਕੇ ਨਾਲ ਪੁਰਾਣੀਆਂ ਈ.ਸੀ.ਆਈ.ਐਲ. ਮਸ਼ੀਨਾਂ ਨਾਲ ਮੇਲ ਨਹੀਂ ਖਾਂਦੀਆਂ, ਜਿਹਨਾਂ ਨੂੰ ਇਥੋਂ ਥਾਂ ਦੀ ਘਾਟ ਕਾਰਨ ਤਬਦੀਲ ਕੀਤਾ ਜਾਣਾ ਸੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਟੀਮ ਨੂੰ ਇਹ ਵੀ ਦੱਸਿਆ ਕਿ ਇਸ ਲਈ ਵਿਧਾਨ ਸਭਾ ਹਲਕਾ—੧੦੯ ਨਾਭਾ ਦੇ ਆਰ.ਓ. ਸ਼੍ਰੀਮਤੀ ਜ਼ਸ਼ਨਪ੍ਰੀਤ ਕੌਰ ਨੇ ਸਾਰੇ ਉਮੀਦਵਾਰਾਂ ਨੂੰ ਸੂਚਨਾ ਦੇ ਕੇ ਸਮਾਨ ਤਬਦੀਲ ਕਰਨ ਦਾ ਪ੍ਰਬੰਧ ਕੀਤਾ, ਹਲਾਂਕਿ ਇੱਕ ਉਮੀਦਵਾਰ ਵੱਲੋਂ ਇਤਰਾਜ ਕਰਨ ‘ਤੇ ਇਸ ਨੂੰ ਮੌਕੇ ‘ਤੇ ਹੀ ਰੋਕ ਦਿੱਤਾ ਗਿਆ ਦੂਜੇ ਪਾਸੇ ਸਿਆਸੀ ਦਲਾਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਕੀਤੇ ਗਏ ਪ੍ਰਬੰਧਾਂ, ਦਿੱਤੀ ਗਈ ਤਕਨੀਕੀ ਜਾਣਕਾਰੀ ਅਤੇ ਵਿਖਾਏ ਗਏ ਸਬੂਤਾਂ ਤੋਂ ਬਾਅਦ ਪੂਰੀ ਤਰ੍ਹਾਂ ਨਾਲ ਤਸੱਲੀ ਪ੍ਰਗਟਾਈ ਹੈ ਅਤੇ ਕਿਹਾ ਹੈ ਕਿ ਉਹਨਾਂ ਨੂੰ ਚੋਣ ਕਮਿਸ਼ਨ ਅਤੇ ਉਸ ਵੱਲੋਂ ਕੀਤੇ ਗਏ ਪਬੰਧਾਂ ‘ਤੇ ਕੋਈ ਸ਼ੱਕ ਨਹੀਂ ਹੈ।
ਮੀਟਿੰਗ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਦੇ ਨੁਮਾਇੰਦੇ ਸ਼੍ਰੀ ਨਰਿੰਦਰ ਚੋਹਾਨ ਅਤੇ ਸ਼੍ਰੀ ਰਾਜੇਸ਼ ਕੁਮਾਰ ਨੇ ਫਿਜੀਕਲ ਕਾਲਜ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਦੌਰਾ ਵੀ ਕੀਤਾ। ਇਸ ਮੌਕੇ ਉਹਨਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਈ.ਵੀ.ਐਮ. ਮਸ਼ੀਨਾਂ ਦੀ ਸਾਰੀ ਸੁਰੱਖਿਆ ਨਿਯਮ ਅਤੇ ਕਾਨੂੰਨ ਮੁਤਾਬਕ ਕੀਤੀ ਜਾ ਰਹੀ ਹੈ ਅਤੇ ਕਿਤੇ ਵੀ ਕੋਈ ਕੋਤਾਹੀ ਨਜ਼ਰ ਨਹੀਂ ਆਈ। ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੂਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪੁੱਖਤਾ ਪ੍ਰਬੰਧ ਕੀਤੇ ਹਨ। ਫਿਜੀਕਲ ਕਾਲਜ ਕੈਂਪਸ ਵਿਖੇ ਉਹਨਾਂ ਦੇ ਨਾਲ ਸਿਆਸੀ ਦਲਾਂ ਦੇ ਨੁਮਾਇੰਦੇ ਵੀ ਸਨ ਜਿਹਨਾਂ ਨੇ ਵੀ ਆਪਣੀ ਤਸੱਲੀ ਪ੍ਰਗਟਾਈ ਹੈ।

Related posts

ਔਰਤ ਜਵਾਨ ਹੀ ਰਹਿਤੀ ਹੈ, ਮਰਦ ਬੁੱਢਾ ਹੋ ਜਾਤਾ ਹੈ –ਸਤਵਿੰਦਰ ਕੌਰ ਸੱਤੀ (ਕੈਲਗਰੀ) – ਕੈਨੇਡਾ

INP1012

ਸਮਾਜ ਸੇਵੀ ਕੰਮ ਕਰਨ ਵਾਲਿਆਂ ਦੀ ਬਣੇਗੀ ਡਾਇਰੈਕਟਰੀ ਅਤੇ ਵੈੱਬਸਾਈਟ

INP1012

ਦੂਜੇ ਕੌਮੀ ਮਾਰਸ਼ਲ ਆਰਟਸ ਟੂਰਨਾਮੈਂਟ ਮੌਕੇ ਗੱਤਕੇਬਾਜਾਂ ਨੇ ਜੌਹਰ ਦਿਖਾਏ

INP1012

Leave a Comment