Featured India Political Punjab Punjabi Social

ਨਵਜੋਤ ਸਿੰਘ ਸਿੱਧੂ ਵੱਲੋਂ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਤੇ ਟਰੱਸਟੀ ਅਹੁਦੇ ਤੋਂ ਫਾਰਗ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
• ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਤੋਂ ਰੋਕੇ ਗਏ ਕੰਮਾਂ ਦਾ ਸਪੱਸ਼ਟੀਕਰਨ ਮੰਗਿਆ
• ਇੰਜੀਨਅਰਿੰਗ ਵਿੰਗ ਨੂੰ ਨਿਰਮਾਣ ਕਾਰਜਾਂ ਦਾ ਅਚਨਚੇਤੀ ਨਿਰੀਖਣ ਕਰਨ ਦੇ ਆਦੇਸ਼
• ਹਰ ਕੰਮ ਦਾ ਤੀਜੀ ਪਾਰਟੀ ਵੱਲੋਂ ਆਡਿਟ ਕਰਵਾਇਆ ਜਾਵੇਗਾ
ਚੰਡੀਗੜ•, 29 ਮਾਰਚ
ਪੰਜਾਬ ਵਿੱਚ ਸਮੂਹ ਨਗਰ ਸੁਧਾਰਾਂ ਟਰੱਸਟਾਂ ‘ਤੇ ਨਿਯੁਕਤ ਕੀਤੇ ਚੇਅਰਮੈਨਜ਼ ਤੇ ਟਰੱਸਟੀ ਰਾਜਸੀ ਆਗੂਆਂ ਨੂੰ ਤੁਰੰਤ ਪ੍ਰਭਾਵ ਨਾਲ ਉਨਾਂ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਲਿਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਦੇ ਜਾਰੀ ਕਰਨ ਤੱਕ ਸਬੰਧਤ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਸਬੰਧਤ ਟਰੱਸਟਾਂ ਦੇ ਪ੍ਰਸ਼ਾਸਕ ਹੋਣਗੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਚੱਲ ਰਹੇ ਵਿਕਾਸ ਕੰਮਾਂ ਦੇ ਰੋਕੇ ਜਾਣ ਦਾ ਨੋਟਿਸ ਲੈਂਦਿਆਂ ਵਿਭਾਗ ਦੇ ਅਧਿਕਾਰੀਆਂ ਨਿਰਦੇਸ਼ ਦਿੱਤੇ ਹਨ ਕਿ ਇਸ ਸਬੰਧੀ ਤੁਰੰਤ ਸਪੱਸ਼ਟੀਕਰਨ ਦਿੱਤਾ ਜਾਵੇ। ਇਸ ਸਬੰਧੀ ਵਿਭਾਗ ਦੇ ਫੀਲਡ ਵਿੱਚ ਤਾਇਨਾਤ ਸੂਮਹ ਅਧਿਕਾਰੀਆਂ ਨੂੰ ਲਿਖਤੀ ਪੱਤਰ ਭੇਜ ਕੇ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਹੈ।
ਸ੍ਰੀ ਸਿੱਧੂ ਨੇ ਵਿਭਾਗ ਦੇ ਇੰਜੀਨਅਰਿੰਗ ਵਿੰਗ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿੱਚ ਚੱਲ ਰਹੇ ਨਿਰਮਾਣ ਕੰਮਾਂ ਦਾ ਅਚਨਚੇਤੀ ਨਿਰੀਖਣ ਕੀਤਾ ਜਾਵੇ ਅਤੇ ਕੰਮ ਦੇ ਮਿਆਰ ਦੀ ਜਾਂਚ ਲਈ ਤੀਜੀ ਪਾਰਟੀ ਵੱਲੋਂ ਆਡਿਟ ਕਰਵਾਇਆ ਜਾਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਪਾਰਦਰਸ਼ਤਾ ਤੇ ਸਾਫ ਸੁਥਰਾ ਕੰਮ ਕਰਨਾ ਹੈ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ।

Related posts

ਟਰੇਡ ਐਂਡ ਟਰਾਂਸਪੋਰਟ ਵਿੰਗ ‘ਆਪ’ ਨੇ ਵਪਾਰੀਆਂ ਦੀਆਂ ਮੁਸ਼ਕਿਲਾ ਸੁਣੀਆਂ

INP1012

ਐਂਟੀ ਡਰੱਗ ਫੈਡਰੇਸ਼ਨ ਨੇ ਪਹਿਲਾ ਖੁਨਦਾਨ ਕੈਂਪ ਲਾਇਆ

INP1012

ਵਿਧਾਇਕ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਵਾਰਡ ਨੰ.69 ਵਿੱਚ ਵਰਕਰਾਂ ਨਾਲ ਕੀਤੀ ਅਹਿਮ ਬੈਠਕ

INP1012

Leave a Comment