Featured India National News Political Punjab Punjabi Social

ਸਕੂਲਾਂ ਨਾਲ ਸੰਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬ ਡਵੀਜਨ ਪੱਧਰ ਦੀਆਂ ਕਮੇਟੀਆਂ ਦਾ ਗਠਨ

ਜ਼ਿਲਾ ਪੱਧਰ ‘ਤੇ ਸ਼ਿਕਾਇਤਾਂ ਦਰਜ ਕਰਾਉਣ ਲਈ ਹੈੱਲਪਲਾਈਨ ਨੰਬਰ ਜਾਰੀ

ਲੁਧਿਆਣਾ, 25 ਅਪ੍ਰੈਲ (ਸਤ ਪਾਲ ਸੋਨੀ) ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਬ ਡਵੀਜਨ ਪੱਧਰ ‘ਤੇ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜ਼ਿਲਾ ਪੱਧਰ ‘ਤੇ ਸ਼ਿਕਾਇਤਾਂ ਦਰਜ ਕਰਾਉਣ ਲਈ ਹੈੱਲਪਲਾਈਨ ਨੰਬਰ ਜਾਰੀ ਕਰ ਦਿੱਤਾ ਹੈ।
ਇਸ ਸੰਬੰਧੀ ਜਾਰੀ ਹੁਕਮ ਦਾ ਹਵਾਲਾ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਨਾਲ ਸੰਬੰਧਤ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਉਨਾਂ ਦੇ ਬੱਚਿਆਂ ਨੂੰ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਵੱਖ-ਵੱਖ ਕਾਰਨਾਂ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਜਿਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਹੀ ਇਹ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨਾਂ ਵਿੱਚ ਸੰਬੰਧਤ ਐੱਸ. ਡੀ. ਐੱਮ. ਜਾਂ ਕਾਰਜਕਾਰੀ ਮੈਜਿਸਟ੍ਰੇਟ, ਸੰਬੰਧਤ ਏ.ਸੀ.ਪੀ./ਡੀ. ਐੱਸ. ਪੀ./ਐੱਸ. ਐੱਚ. ਓ. ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੈਂਬਰ ਵਜੋਂ ਸ਼ਾਮਿਲ ਹੋਣਗੇ।

       ਸ੍ਰੀ ਅਗਰਵਾਲ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਦਿਆਰਥੀ ਦੇ ਮਾਤਾ ਪਿਤਾ ਨੂੰ ਸਕੂਲਾਂ ਸੰਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ ਦੇ ਸੰਪਰਕ ਨੰਬਰ (0161-2432077) ‘ਤੇ ਦਰਜ ਕਰਵਾਈ ਜਾ ਸਕਦੀ ਹੈ। ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਸੰਬੰਧਤ ਐੱਸ. ਡੀ. ਐੱਮ. ਜਾਂ ਸਬ ਡਵੀਜਨ ਪੱਧਰੀ ਕਮੇਟੀਆਂ ਕੋਲ ਭੇਜਣਗੇ।

Related posts

ਮਹਾਂਪੁਰਖਾਂ ਦੇ ਵਿਚਾਰਾਂ ਨੂੰ ਜੀਵਣ ਵਿੱਚ ਅਪਨਾਉਣ ਨਾਲ ਆਵੇਗੀ ਕਰਾਂਤੀ: ਬੈਂਸ

INP1012

ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮਜ਼ ਵੱਲੋਂ ਅਚਾਨਕ ਛਾਪਾਮਾਰੀ ਦੌਰਾਨ 54 ਗੈਰ ਹਾਜ਼ਰ ਤੇ 12 ਲੇਟ ਲਤੀਫ਼ ਮਿਲੇ

INP1012

ਵਧਦੀ ਆਰਥਕ ਨਾ-ਬਰਾਬਰੀ ਤੇ ਰੁਜ਼ਗਾਰ ਮੰਗਦੇ ਹੱਥ : ਆਖ਼ਿਰ ਦੇਸ ਦਾ ਬਣੇਗਾ ਕੀ?– ਗੁਰਮੀਤ ਸਿੰਘ ਪਲਾਹੀ

INP1012

Leave a Comment