International News

UNO ਜੀਨੀਵਾ, ਸਵਿਟਜ਼ਰਲੈਂਡ; ਅੰਤਰਰਾਸ਼ਟਰੀ ਭਾਈਚਾਰੇ ਸਾਹਮਣੇ ਅਵਾਜ਼ ਉਠਾਉਣ ਲਈ ਰੱਖੇ ਗਏ ਮੁਜ਼ਾਹਰੇ ਵਿੱਚ ਸ਼ਾਮਲ ਹੋਏ ਇੰਗਲੈਂਡ ਅਤੇ ਯੂਰਪ ਦੇ ਸਿੱਖ.

UNO ਜੀਨੀਵਾ, ਸਵਿਟਜ਼ਰਲੈਂਡ;  ਅੰਤਰਰਾਸ਼ਟਰੀ ਭਾਈਚਾਰੇ ਸਾਹਮਣੇ ਅਵਾਜ਼ ਉਠਾਉਣ ਲਈ ਰੱਖੇ ਗਏ ਮੁਜ਼ਾਹਰੇ ਵਿੱਚ ਸ਼ਾਮਲ ਹੋਏ ਇੰਗਲੈਂਡ ਅਤੇ ਯੂਰਪ ਦੇ ਸਿੱਖ.

ਪੰਜਾਬ ਅੰਦਰ ਨਵਾਂਸ਼ਹਿਰ ਦੀ ਅਦਾਲਤ ਵੱਲੋਂ 3 ਨੌਜਵਾਨਾਂ ਅਰਵਿੰਦਰ ਸਿੰਘ, ਰਣਜੀਤ ਸਿੰਘ ਅਤੇ ਸੁਰਜੀਤ ਸਿੰਘ ਨੂੰ ਸਿੱਖ ਲਿਟਰੇਚਰ ਰੱਖਣ ਅਤੇ ਸ਼ਹੀਦਾਂ ਦੀਆਂ ਫੋਟੋਆਂ ਫੇਸਬੁੱਕ ਉੱਤੇ ਸ਼ੇਅਰ ਕਰਨ ਕਰਕੇ ਦੇਸ਼ ਧ੍ਰੋਹ ਦਾ ਕੇਸ ਪਾ ਕੇ ਉਮਰ ਕੈਦ ਦੀ ਦਿੱਤੀ ਸਜ਼ਾ ਦੇ ਮੁੱਦੇ ਨੂੰ ਲੈ ਕੇ ਯੂਰਪ ਦੇ ਸਿੱਖਾਂ ਵੱਲੋਂ ਜਨੇਵਾ ਵਿੱਚ ਪਹੁੰਚ ਕੇ ਇਨ੍ਹਾਂ ਨੌਜਵਾਨਾਂ ਨਾਲ ਹੋਈ ਬੇਇਨਸਾਫੀ ਅਤੇ ਪ੍ਰਗਟਾਵਾ ਕਰਨ ਦੀ ਅਜ਼ਾਦੀ ਦੇ ਕਾਨੂੰਨ ਦੀ ਉਲੰਘਣਾ ਬਾਰੇ ਯੂ ਐਨ ਓ ਨੂੰ ਜਾਣੂੰ ਕਰਵਾਇਆ ਗਿਆ ।

ਭਾਰਤ ਅੰਦਰ ਘੱਟਗਿਣਤੀਆਂ ਨਾਲ ਕੀਤੇ ਜਾਂਦੇ ਦੁਰਵਿਵਹਾਰ ਬਾਰੇ ਯੂ ਅੇਨ ਓ ਦੇ ਜਨੇਵਾ ਸਥਿਤ ਮਨੁੱਖੀ ਹੱਕਾਂ ਦੇ ਕਮਿਸ਼ਨਰ ਨੂੰ ਇੱਕ ਮੈਮੋਰੰਡਮ ਵੀ ਦਿੱਤਾ ਗਿਆ ।

‘ਸਿੱਖ ਰਿਲੀਫ’ ਵੀ ਪੀੜਤ ਨੌਜਵਾਨਾਂ ਦੇ ਹੱਕ ਵਿੱਚ ਅੰਤਰਰਾਸ਼ਟਰੀ ਭਾਈਚਾਰੇ ਸਾਹਮਣੇ ਅਵਾਜ਼ ਉਠਾਉਣ ਲਈ ਰੱਖੇ ਗਏ ਮੁਜ਼ਾਹਰੇ ਵਿੱਚ ਸ਼ਾਮਲ ਹੋਈ ।

Related posts

ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਇਟਲੀ ਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ–

INP1012

ਕੌਮਾਂਤਰੀ ਮਾਤ-ਭਾਸ਼ਾ ਦਿਵਸ ਫਗਵਾੜਾ ‘ਚ ਮਨਾਇਆ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਲੇਖਕ-ਪੱਤਰਕਾਰ ਸ਼ਾਮਲ ਹੋਏ

INP1012

ਮੇਰੇ ਨਵੰਬਰ ੧੯੮੪ ਦੇ ਹੰਢੇ ਹੰਡਾਏ ਦਿਹਾੜੇ : ਭਾਈ ਪਰਮਜੀਤ ਸਿੰਘ ਭਿਓਰਾ ਨਜ਼ਰਬੰਦ ਬੂਡੈਲ ਜੇਲ੍ਹ

INP1012

Leave a Comment