.’ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਾਮਿਲ ਹੋਏ ਯੂਥ ਆਗੂਆਂ ਨਾਲ ਹਲਕਾ ਉਮੀਦਵਾਰ ਕੁਸ਼ਲਪਾਲ ਮਾਨ ਹੋਇਆ ਮਜਬੂਤ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਮਾਰਚ (ਸਾਹਿਬ ਦੀਪ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਟਿਕਟ ਦੇਣ ‘ਤੇ ਸ. ਕੁਸ਼ਾਲਪਾਲ ਸਿੰਘ ਮਾਨ ਨੇ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਦਾਰ ਸਿਮਰਜੀਤ ਸਿੰਘ ਮਾਨ ਵੱਲੋਂ ਮਾਨ ਵੱਲੋਂ ਉਹਨਾਂ ਨੂੰ ਦਿੱਤੀ ਵੱਡੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਇਕ ਨਵੇਂ ਮੁਕਾਮ ‘ਤੇ ਲੈ ਕੇ ਜਾਣਗੇ। ਉਹਨਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਹਰ ਮਸਲੇ ਨੂੰ ਵੱਡੇ ਪੱਧਰ ਤੇ ਸੰਸਾਰ ਸਾਹਮਣੇ ਲਿਆ ਕੇ ਹੱਲ ਕਰਾਉਣ ਦੀ ਕੋਸ਼ਿਸਾਂ ਲਗਾਤਾਰ ਕੀਤੀਆਂ ਜਾਣਗੀਆਂ। ਜਿਸ ਨਾਲ ਹਰ ਪੱਖ ਤੋਂ ਸੰਕਟਾਂ ਵਿੱਚ ਘਿਰੇ ਪੰਜਾਬ ਨੂੰ ਬਾਹਰ ਕੱਢਿਆ ਜਾ ਸਕੇਗਾ। ਸ. ਕੁਸ਼ਲਪਾਲ ਸਿੰਘ ਮਾਨ ਨੇ ਪਾਰਟੀ ਪ੍ਰਧਾਨ ਸਾਹਿਬ ਵੱਲੋਂ ਸ. ਦਲਜੀਤ ਸਿੰਘ ਕੁੰਬੜਾ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦਾ ਜ਼ਿਲ੍ਹਾ ਪ੍ਰਧਾਨ ਲਗਾਉਣ ‘ਤੇ ਪਾਰਟੀ ਪ੍ਰਧਾਨ ਸਾਹਿਬ ਦਾ ਬਹੁਤ ਧੰਨਵਾਦ ਕੀਤਾ ।
ਕੁਸ਼ਲਪਾਲ ਸਿੰਘ ਮਾਨ ਵੱਲੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪਰਿਵਾਰ ਵਿੱਚ ਮੋਹਾਲੀ ਤੋਂ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਵੱਲੋਂ ਬੀਤੇ ਦਿਨ ਸ਼ਾਮਿਲ ਕਰਵਾਏ ਗਏ ਨੌਜਵਾਨਾਂ ਲਈ ਖਾਸ ਖੁਸ਼ੀ ਜਾਹਿਰ ਕੀਤੀ । ਮੋਹਾਲੀ ਦੇ ਯੂਥ ਵੱਲੋਂ ਆਪ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਵਿੱਚ ਸ਼ਾਮਿਲ ਹੋਣ ਨਾਲ ‘ਆਪ’ ਪਾਰਟੀ ਇਸ ਹਲਕੇ ਤੋਂ ਪੂਰੀ ਤਰ੍ਹਾਂ ਖ਼ਤਮ ਨਜ਼ਰ ਆ ਰਹੀ ਹੈ। ਦੂਜੇ ਪਾਸੇ ਸ. ਕੁਸ਼ਲਪਾਲ ਸਿੰਘ ਮਾਨ ਨੂੰ ਹਲਕੇ ਦੇ ਲੋਕਾਂ ਤੋਂ ਏਨਾ ਪਿਆਰ ਮਿਲ ਰਿਹਾ ਹੈ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸ਼੍ਰੀ ਅਨੰਦਪੁਰ ਸਾਹਿਬ ਵਾਲੀ ਸੀਟ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਵਿਚ ਹੀ ਪਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਬੀਜੇਪੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਵੀ ਹੁਣ ਜਾਣੂ ਹਨ ਕਿ ਪੰਜਾਬ ਦੇ ਭਲੇ ਲਈ ਇਹਨਾਂ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕੋਈ ਆਸ ਨਜ਼ਰ ਨਹੀਂ ਆ ਰਹੀ। ਇਸ ਕਰਕੇ ਪੰਜਾਬ ਦੇ ਸਮੁੱਚੇ ਵੋਟਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਉਮੀਦਵਾਰਾਂ ਨੂੰ ਲੋਕ ਸਭਾ ਦੀਆਂ ਚੋਣਾਂ ਦੌਰਾਨ ਵੱਡੇ ਪੱਧਰ ਤੇ ਵੋਟਾਂ ਪਾ ਕੇ ਜਿਤਾਉਣਗੇ। ਸ. ਕੁਸ਼ਲਪਾਲ ਸਿੰਘ ਮਾਨ ਨੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਬੇੜੇ ‘ਚ ਸਵਾਰ ਨੌਜਵਾਨਾਂ ਗੁਰਤੇਜ ਸਿੰਘ ਝੰਜੇੜੀ, ਅਮਰੀਕ ਸਿੰਘ ਝੰਜੇੜੀ, ਹਰਜੀਤ ਸਿੰਘ ਝੰਜੇੜੀ, ਮਨਦੀਪ ਸਿੰਘ ਝੰਜੇੜੀ, ਗੁਰਵਿੰਦਰ ਸਿੰਘ ਝੰਜੇੜੀ, ਸੁਖਵਿੰਦਰ ਸਿੰਘ ਝੰਜੇੜੀ, ਜਗਦੀਪ ਸਿੰਘ, ਅਕਾਸ਼ਦੀਪ ਸਿੰਘ ਹੋਣਾਂ ਨੂੰ ਵੀ ਪਾਰਟੀ ਵਿੱਚ ‘ਜੀ ਆਇਆਂ’ ਆਖਿਆ। ਇਸ ਮੌਕੇ ਦਲਜੀਤ ਸਿੰਘ ਕੁੰਬੜਾ ਪ੍ਰਦਾਨ ਐਸ ਏ ਐਸ ਨਗਰ ਮੋਹਾਲੀ, ਸੁਖਵਿੰਦਰ ਸਿੰਘ ਭਾਟੀਆ ਸੀਨੀਅਰ ਮੀਤ ਪ੍ਰਧਾਨ ਐਸ ਏ ਐਸ ਨਗਰ ਮੋਹਾਲੀ, ਜਥੇਦਾਰ ਬਲਕਾਰ ਸਿੰਘ ਭੁੱਲਰ ਪੀ ਏ ਸੀ ਮੈਂਬਰ, ਰਣਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਰੋਪੜ, ਐਡਵੋਕੇਟ ਸਿਮਰਨਜੀਤ ਸਿੰਘ, ਹਰਜੀਤ ਸਿੰਘ ਚਤਮਲਾ ਯੂਥ ਪ੍ਰਧਾਨ ਰੋਪੜ, ਉਰਪ੍ਰੀਤ ਸਿੰਘ ਝਾਮਪੁਰ, ਪਵਨਪ੍ਰੀਤ ਸਿੰਘ ਪੰਮਾ ਦਫ਼ਤਰ ਸਕੱਤਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਆਦਿ ਹਾਜਰ ਸਨ।