ਲੋਕ ਸਭਾ ਚੋਣਾਂ-2024 ਪੰਜਾਬ ਲਈ ‘ਆਪ’ ਨੇ  ਦੋ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ…

ਹੁਸ਼ਿਆਰਪੁਰ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ 2 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਪੰਜਾਬ ਲੋਕ ਸਭਾ ਚੋਣਾਂ-2024 ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਜਿੱਥੇ ਪਹਿਲੀ ਸੂਚੀ ਵਿੱਚ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ ਹੁਣ ਦੂਜੀ ਸੂਚੀ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਦੂਜੀ ਸੂਚੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਉਸ ਉਮੀਦਵਾਰ ਦਾ ਐਲਾਨ ਕੀਤਾ ਹੈ ਜਿਸ ਦਾ ਪਿਛਲੇ ਲੰਮੇ ਸਮੇਂ ਤੋਂ ਚਰਚਾ ਬਣੀ ਹੋਈ ਸੀ ਅਤੇ ਇਹ ਵੀ ਪੱਕਾ ਸੀ ਕਿ ਇਸ ਉਮੀਦਵਾਰ ਦੀ ਦਾ ਐਲਾਨ ਪਹਿਲੀ ਸੂਚ ਵਿੱਚ  ਹੋਵੇਗਾ ਪਰੰਤੂ ਅਜਿਹਾ ਨਹੀਂ ਹੋਇਆ ਹੁਣ ‘ਆਪ’ ਵੱਲੋਂ ਦੂਜੀ ਸੂਚੀ ਵਿੱਚ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰਾ ਹੈ। ਜੋ ਬੀਜੇਪੀ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ ਸੀ ਪੰਜਾਬ ਚ ਆਮ ਆਦਮੀ ਪਾਰਟੀ ਬਣਦਿਆਂ ਹੀ ਉਸ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਲੋਕ ਸਭਾ ਚੋਣਾਂ 2024 ਲਈ ਆਪ ਦੇ ਹੁਣ ਨੌ ਉਮੀਦਵਾਰ ਮੈਦਾਨ ਵਿੱਚ ਉਤਰ ਚੁੱਕੇ ਹਨ। ਇਹਨਾਂ ਵਿੱਚੋਂ ਕਿੰਨੇ ਕੁ ਉਮੀਦਵਾਰ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਲੋਕ ਸਭਾ ਦੀਆਂ ਸੀਟਾਂ ਪਾਉਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਇਸ ਗੱਲ ਦੀ ਵੱਡੇ ਪੱਧਰ ਤੇ ਚਰਚਾ ਹੈ ਕਿ ਪੰਜਾਬ ਚ ਆਮ ਆਦਮੀ ਅਤੇ ਕਾਂਗਰਸ ਦਾ ਗੱਠਜੋੜ ਕਿਉਂ ਨਹੀਂ ਹੋਇਆ ਜਦੋਂ ਕਿ ਇੰਡੀਆ ਲੈਵਲ ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗੱਠਜੋੜ ਹੋ ਲਗਭਗ ਹੋ ਚੁੱਕਾ ਹੈ

92 Views