ਪੰਜਾਬ : ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 32 ਬੋਰ ਅਤੇ .30 ਬੋਰ ਦੇ 55 ਪਿਸਟਲ ਬਰਾਮਦ ਕੀਤੇ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਖਰਗੋਨ ਦੇ ਪਿੰਡ ਰਤਵਾ ਦੇ ਭੋਰੇਲਾਲ ਉਰਫ ਮਨੀਸ਼ ਬਡੇ ਅਤੇ ਜ਼ਿਲ੍ਹਾ ਬੁਰਹਾਨਪੁਰ ਦੇ ਪਿੰਡ ਦੱਤ ਪਹਾੜੀ ਦੇ ਕੈਲਾਸ਼ ਮੱਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਦੀ ਇਹ ਖੇਪ ਸੂਬੇ ਦੇ ਗੈਂਗਸਟਰਾਂ ਨੂੰ ਸਪਲਾਈ ਕੀਤੀ ਜਾਣੀ ਸੀ।
277 Views