ਵਰਲਡ ਸਿੱਖ ਪਾਰਲੀਮੈਂਟ ਦੀ ਹਿਊਮਨ ਐਂਡ ਸਿਵਿਲ ਰਾਈਟਸ ਕੌਂਸਲ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਰਲ ਕੇ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ (UN) ਦੇ ਬਾਹਰ ਭਾਰਤ ਖ਼ਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ।

ਵਰਲਡ ਸਿੱਖ ਪਾਰਲੀਮੈਂਟ ਦੀ ਹਿਊਮਨ ਐਂਡ ਸਿਵਿਲ ਰਾਈਟਸ ਕੌਂਸਲ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਰਲ ਕੇ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ (UN) ਦੇ ਬਾਹਰ ਭਾਰਤ ਖ਼ਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ।

ਨਿਊਯਾਰਕ): ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਯੁਕਤ ਰਾਸ਼ਟਰ ਨੂੰ ਸੰਬੋਧਨ ਕਰਨ ਵਾਲੇ ਦਿਨ ਮਿਤੀ 24 ਸਤੰਬਰ, 2022 ਨੂੰ ਇਕ ਵੱਡੇ ਵਿਰੋਧ ਪਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਕਿਹਾ, “ਭਾਰਤ ਵੱਲੋਂ ਘੱਟ ਗਿਣਤੀਆਂਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕਰਨ ਕਰਕੇ ਸਿੱਖ ਹੋਰ ਘੱਟ ਗਿਣਤੀਆਂ ਦੇ ਨਾਲ ਮਿਲ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਸਿੱਖਾਂ ਦੀ ਸਵੈਨਿਰਣੇ ਦੀ ਮੰਗ, ਜਿਸ ਨੂੰ ਭਾਰਤ ਨੇ ਅਪਰਾਧਿਕ ਬਣਾ ਦਿੱਤਾ ਹੈ, ਅਤੇ ਭਾਰਤ ਦੁਆਰਾ ਆਪਣੀਆਂ ਵੱਖਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਰਾਜਨੀਤਿਕ ਕੈਦੀਆਂ ਦੀ ਰਿਹਾਈ ਵੀ ਵਿਰੋਧ ਦੇ ਏਜੰਡੇ ਵਿੱਚ ਇੱਕ ਮੁੱਖ ਵਿਸ਼ਾ ਹੈ।

ਕੁਝ ਦਿਨ ਪਹਿਲਾਂ ਹੀ ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿੱਚ ਸਿੱਖ ਸਿਆਸੀ ਕੈਦੀਆਂ ਦੀਆਂ ਤਸਵੀਰਾਂ ਪ੍ਰਦਰਸ਼ਿਤ ਕਰਕੇ ਤੇ ਕਿਤਾਬਚੇ ਵੰਡ ਕੇ ਸਿੱਖ ਸਿਆਸੀ ਕੈਦੀਆਂ ਦੇ ਮੁੱਦੇ ਪ੍ਰਤੀ ਅਮਰੀਕੀ ਨਾਗਰਿਕਾਂ ਨੂੰ ਜਾਗਰੂਕ ਕਰਨ ਦਾ ਯਤਨ ਕੀਤਾ ਗਿਆ ਸੀ।

ਜਥੇਦਾਰ ਜਗਤਾਰ ਸਿੰਘ ਹਵਾਰਾ ਸਮੇਤ ਬਹੁਤੇ ਸਿੱਖ ਸਿਆਸੀ ਕੈਦੀ 25 ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤੀ ਜੇਲ੍ਹਾਂ ਵਿੱਚ ਨਜ਼ਰਬੰਦ ਹਨ।

 ਨਿਊਯਾਰਕ ਦੇ ਭਾਰਤੀ ਕੌਂਸਲੇਟ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਬਾਵਜੂਦ ਕਈ ਹੋਰ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਨੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਹਾਮੀ ਭਰੀ ਹੈ ਤੇ ਸਿੱਖ ਸੰਗਤਾਂ ਨੂੰ ਵੀ ਵੱਡੇ ਪੱਧਰ ਤੇ ਰੋਸ ਮੁਜਾਹਰੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

 

80 Views