ਪੰਜਾਬ ਸਰਕਾਰ ਆਧੁਨਿਕ ਤਕਨੀਕ ਨਾਲ ਕਰੇਗੀ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰ

ਚੰਡੀਗੜ੍ਹ- ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ ਆਧੁਨਿਕ ਤਕਨੀਕ ਨਾਲ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 351.17 ਲੱਖ ਰੁਪਏ ਖਰਚਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

 

 

96 Views