ਕੈਨੇਡਾ ਵਿੱਚ ਪੜ੍ਹਨ ਜਾਂਦੇ ਵਿਦਿਆਰਥੀਆਂ ਲਈ ਇੱਕ ਚੰਗੀ ਖ਼ਬਰ ਹੈ

ਕੈਨੇਡਾ : ਕੈਨੇਡਾ ਵਿੱਚ ਪੜ੍ਹਨ ਜਾਂਦੇ ਵਿਦਿਆਰਥੀਆਂ ਲਈ ਇੱਕ ਚੰਗੀ ਖ਼ਬਰ ਹੈ, ਪਹਿਲਾਂ ਜਿੱਥੇ ਉਹ ਹਰ ਹਫ਼ਤੇ ਆਪਣੀ ਪੜ੍ਹਾਈ ਦੇ ਨਾਲ-ਨਾਲ ਸਿਰਫ਼ 20 ਘੰਟੇ ਹੀ ਕੰਮ ਕਰ ਸਕਦੇ ਸਨ, ਹੁਣ ਕੈਨੇਡਾ ਸਰਕਾਰ ਨੇ ਇਸ ਪਾਬੰਦੀ ਨੂੰ ਹਟਾ ਦਿੱਤਾ ਹੈ।

ਹੁਣ ਕੌਮਾਂਤਰੀ ਵਿਦਿਆਰਥੀਆਂ ਦੇ ਕੰਮ ਕਰਨ ਦੇ ਘੰਟਿਆਂ ਉੱਤੇ ਕੋਈ ਪਾਬੰਦੀ ਨਹੀਂ ਹੈ। ਖ਼ਬਰ ਏਜੰਸੀ ਰਾਇਟਰਜ਼ ਮੁਤਾਬਕ ਪਰਵਾਸ, ਸ਼ਰਨਾਰਥੀਆਂ ਤੇ ਨਾਗਰਿਕਾਂ ਬਾਰੇ ਮੰਤਰੀ ਸ਼ੌਅਨ ਫਰੇਜ਼ਰ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

194 Views