ਜਨਮ ਦਿਨ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ

1️⃣4️⃣ ਦਸੰਬਰ,1698 (29 ਮਘਰ,554 ਨਸ ਅਨੁਸਾਰ)

ਜਨਮ ਦਿਨ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ

ਸਾਹਿਬਜ਼ਾਦਾ ਫਤਹਿ ਸਿੰਘ ਜੀ ਦਾ ਜਨਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਨ 1698 ਨੂੰ ਹੋਇਆ। ਆਪ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ।

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ-ਜਨਮ ਪਾਉਂਟਾ ਸਾਹਿਬ ਸੰਨ 1686,

ਬਾਬਾ ਜੁਝਾਰ ਸਿੰਘ ਜੀ-ਜਨਮ ਪਾਉਂਟਾ ਸਾਹਿਬ ਸੰਨ 1690,

ਬਾਬਾ ਜੋਰਾਵਰ ਸਿੰਘ ਜੀ-ਜਨਮ ਸ੍ਰੀ ਅਨੰਦਪੁਰ ਸਾਹਿਬ ਸੰਨ 1696,

ਬਾਬਾ ਫਤਹਿ ਸਿੰਘ ਜੀ-ਜਨਮ ਸ੍ਰੀ ਅਨੰਦਪੁਰ ਸਾਹਿਬ ਸੰਨ 1698

23 ਦਸੰਬਰ(8 ਪੋਹ,554ਅਨੁਸਾਰ),1704  ਨੂੰ ਦੋਵੇ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ `ਚ ਸ਼ਹੀਦ ਹੋਏ ਉਸ ਸਮੇਂ ਉਹਨਾਂ ਦੀ ਉਮਰ  ਲਗਭਗ 18 ਤੇ 14 ਸਾਲ ਸੀ।

ਦੋਵੇਂ ਛੋਟੇ ਸਾਹਿਬਜ਼ਾਦੇ, ਕੇਵਲ ਪੰਜ ਦਿਨ ਬਾਅਦ 28 ਦਸੰਬਰ (13 ਪੋਹ,554 ਅਨੁਸਾਰ), 1704 ਨਵਾਬ  ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ `ਚ ਚਿਣਵਾ ਦਿੱਤੇ ਗਏ।

21-22 ਦਸੰਬਰ,1704 (6-7,ਪੋਹ) ਦੀ ਦਰਮਿਆਨੀ ਰਾਤ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬਦਾ ਕਿਲਾ ਛੱਡ ਦਿੱਤਾ। ਹਾਕਮਾਂ ਨੇ ਗਊ-ਕੁਰਾਨ ਦੀਆਂ ਖਾਧੀਆਂ ਸਾਰੀਆਂ ਕਸਮਾਂ-ਵਾਇਦੇ ਭੁੱਲ ਕੇ ਪਿਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿਚ ਹੜ ਆਇਆ ਹੋਇਆ ਸੀ। ਸਰਸਾ ਨਦੀ ਤੇ ਜੰਗ ਹੋਈ। ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਨੂੰ ਲੋੜ ਅਨੁਸਾਰ ਜੱਥਿਆਂ ’ਚ ਵੰਡਿਆ।

ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਅਤੇ ਭਾਈ ਊਦੈ ਸਿੰਘ ਨੇ ਜੰਗ ਦੀ ਕਮਾਨ ਸੰਭਾਲੀ। ਘਮਾਸਾਨ ਜੰਗ ਵਿਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ। ਇਥੇ ਦਸਵੇਂ ਪਾਤਸ਼ਾਹ ਦਾ ਪਰਵਾਰ ਵੀ ਤਿੰਨ ਹਿਸਿਆਂ ’ਚ ਵੰਡਿਆ ਗਿਆ ਅਤੇ ਸਾਥੀ ਸਿੰਘ ਵੀ ਵਿਛੜ ਗਏ। ਉਸ ਯਾਦ ਵਿਚ ਇੱਥੇ ਗੁਰਦੁਆਰਾ “ਪਰਵਾਰ ਵਿਛੋੜਾ” ਕਾਇਮ ਹੈ।

ਪਾਤਸ਼ਾਹ ਤੋਂ ਵਿਛੜ ਮਾਤਾ ਸੁੰਦਰ ਜੀ(ਜੀਤੋ ਜੀ) ਭਾਈ ਮਨੀ ਸਿੰਘ ਨਾਲ਼ ਦਿੱਲੀ ਨੂੰ ਆ ਗਏ। ਮਾਤਾ ਗੂਜਰੀ ਜੀ ਦੋ ਛੋਟੇ ਸਾਹਿਬਜ਼ਾਦਿਆਂ ਨਾਲ਼ ਸਰਸਾ ਦੇ ਕੰਡੇ ਚਲਦੇ-ਚਲਦੇ ਮੋਰਿੰਡੇ ਪੁੱਜੇ। ਇਹਨਾ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ।

ਸ੍ਰੀ ਅਨੰਦਪੁਰ ਸਾਹਿਬ ਤੋਂ ਚਲਣ ਸਮੇਂ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ ਸਰਸਾ ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਣ ਵਿਛੱੜ ਗਏ। ਸਰਸਾ ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।

ਦੂਜੇ ਪਾਸੇ ਗੁਰੂ ਦਰ ਦਾ ਰਸੋਈਆ ਗੰਗੂ ਬ੍ਰਾਹਮਣ, ਜਿਹੜਾ ਮਾਤਾ ਜੀ ਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਘਰ ਲੈ ਗਿਆ ਸੀ, ਨੀਯਤ ਦਾ ਵੱਡਾ ਬੇਈਮਾਨ ਸਾਬਤ ਹੋਇਆ। ਉਸ ਨੇ ਪਹਿਲਾਂ ਤਾਂ ਮਾਤਾ ਜੀ ਦੀ ਮੋਹਰਾਂ ਦੀ ਥੈਲੀ ਚੋਰੀ ਕੀਤੀ ਫਿਰ ਹੋਰ ਇਨਾਮ ਦੇ ਲਾਲਚ ਵਿਚ ਸੂਬਾ ਸਰਹੰਦ ਨੂੰ ਇਤਲਾਹ ਦੇ ਦਿੱਤੀ।

ਦਿਨ ਚੜ੍ਹਦੇ ਤਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਵਜ਼ੀਦ ਦੀ ਕਚਹਿਰੀ ’ਚ ਪੇਸ਼ ਕੀਤਾ ਗਿਆ। ਮਾਤਾ ਗੁਜਰ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦੇ, ਤਿਨ੍ਹਾਂ ਨੂੰ ਸਾਰੀ ਰਾਤ ਠੰਡੇ ਬੁਰਜ ’ਚ ਭੁੱਖੇ-ਤਿਹਾਏ ਰੱਖਿਆ ਗਿਆ।

ਭਾਈ ਮੋਤੀ ਰਾਮ ਨੇ, ਆਪਣੇ ਪਰਵਾਰ ਨੂੰ ਖ਼ਤਰੇ ਵਿਚ ਪਾ ਕੇ ਉਹਨਾਂ ਵਾਸਤੇੇ ਦੁੱਧ ਪਹੁੰਚਾਇਆ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਡਿੱਗ ਰਹੇ।

ਸੂਬੇ ਦਾ ਉਹਨਾਂ ਦੀ ਮਾਸੂਮੀਅਤ ਉੱਪਰ ਦਿਲ ਪਸੀਜਿਆ ਵੇਖ ਕਾਜ਼ੀ ਨੇ ਵੀ ਕਿਹਾ ਕਿ ਇਸਲਾਮ ਬੱਚਿਆਂ ’ਤੇ ਇਸ ਤਰ੍ਹਾਂ ਜ਼ੁਲਮ ਦੀ ਇਜਾਜ਼ਤ ਨਹੀਂ ਦਿੰਦਾ ਪਰ ਦੀਵਾਨ ਸੁੱਚਾ ਨੰਦ ਬ੍ਰਾਹਮਣ( ਵਾਸੀ ਪਿੰਡ ਔੜ ਜ਼ਿਲਾ ਜਲੰਧਰ ਹੁਣ ਜ਼ਿਲਾ ਨਵਾਂਸ਼ਹਿਰ) ਉਹਨਾਂ ਨੂੰ “ਸੱਪਾਂ ਦੇ ਪੁੱਤਰ ਸੱਪ ਹੀ ਹੁੰਦੇ ਹਨ” ਦਸਦਿਆਂ ਸਖ਼ਤ ਸਜ਼ਾ ਦੀ ਗੱਲ ਕਹੀ ਅਤੇ ਅਖ਼ੀਰ ਫ਼ਤਵਾ ਆਇਦ ਕਰਕੇ ਵਜ਼ੀਦੇ ਦੇ ਹੁਕਮ ਨਾਲ਼ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿਚ ਚਿਣਵਾ ਦਿੱਤਾ ਗਿਆ। ਦੀਵਾਰ ਦੇ ਢਹਿ ਜਾਣ ਤੇ ਉਹਨਾਂ ਨੂੰ  ਜ਼ਿਬਾ ਕਰਕੇ ਸਹੀਦ ਕਰ ਦਿੱਤੇ।

ਇਸ ਜ਼ੁਲਮੀ ਹੁਕਮ ਤੇ ਨਵਾਬ ਮਲੇਰਕੋਟਲਾ ਸ਼ੇਰ ਮੁਹੱਮਦ ਖਾਂ ਨੇ ਉੱਠ ਕੇ ‘ਹਾਅ’ ਦਾ ਨਾਹਰਾ ਮਾਰਿਆ। ਸ਼ਹਾਦਤ ਤੋਂ ਬਾਅਦ ਹਕੂਮਤ ਨੇ ਬੱਚਿਆਂ ਦੇ ਸਸਕਾਰ ਲਈ ਦੋ ਗਜ਼ ਜ਼ਮੀਨ ਦੇਣ ਤੋਂ ਵੀ ਮਨ੍ਹਾ ਕਰ ਦਿੱਤਾ ਤਾਂ ਨਵਾਬ ਟੋਡਰਮਲ ਨੇ ਜ਼ਮੀਨ ਤੇ ਮੋਹਰਾਂ ਵਿਛਾ ਕੇ ਉਹਨਾਂ ਲਈ ਜਗ੍ਹਾ ਪ੍ਰਾਪਤ ਕੀਤੀ। ਜਿਸ ਥਾਂ ਤੇ ਸਾਹਿਬਜ਼ਾਦਿਆਂ ਦਾ ਸਸਕਾਰ ਹੋਇਆ ਉਥੇ ਅੱਜ “ਗੁਰਦੁਆਰਾ ਜੋਤੀ ਸਰੂਪ” ਮੌਜੂਦ ਹੈ। ਉਪ੍ਰੰਤ ਬਜ਼ੁਰਗ ਮਾਤਾ ਗੁਜਰੀ ਜੀ ਨੇ ਵੀ ਪ੍ਰਾਣ ਤਿਆਗ ਦਿਤੇ।

ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਜੀ ।

ਵਾਹਿਗੁਰੂ ਦਾ ਹੁਕਮ ਮੰਨ ਲੈਣ ਨਾਲ ਸਾਰੇ ਡਰ ਦੂਰ ਹੋ ਜਾਦੇ ਹਨ,

ਅਮਿ੍ਤ ਛਕ ਕੇ ਤਿਆਰ ਬਰ ਤਿਆਰ ਹੋਣ ਨਾਲ ਬੱਚੇ ਵੀ ਵੱਡੀ ਤੋ ਵੱਡੀ ਤਾਕਤ,ਜਬਰ,ਜੁਲਮ ਦਾ ਟਾਕਰਾ ਨਿਡਰਤਾ ਨਾਲ ਕਰ ਸਕਦੇ ਹਨ।

ਨਿਡਰ ਹੋ ਕੇ ਜੀਵਨ ਗੁਜਾਰਨਾ ਹੀ ਸਿਖੀ ਦਾ ਮੁਢਲਾ ਅਸੂਲ ਹੈ।

“ਸਿਰ ਜਾਏ ਤਾ ਜਾਏ

ਮੇਰਾ ਸਿੱਖੀ ਸਿਦਕ ਨਾ ਜਾਏ।

 

ਮਿਤੀਆਂ ਚ ਫਰਕ ਹੋ ਸਕਦਾ ਹੈ, ਮਕਸਦ ਸਿਰਫ ਕੌਮੀ ਜਾਣਕਾਰੀ ਦੇਣ ਤਕ ਸੀਮਿਤ ਹੈ,ਇਤਿਹਾਸ ਚ ਵੀ 19-21 ਦਾ ਫਰਕ ਹੋ ਸਕਦਾ,ਪਰ ਜਾਣ ਬੁੱਝ ਕੇ ਜਾਂ ਗਲਤ ਇਰਾਦਾ ਬਿਲਕੁਲ ਨਹੀ.

197 Views