ਖਾਲਸਾ ਪੰਥ ਦੇ ਮਹਾਨ ਸ਼ਹੀਦ ਭਾਈ ਅਨੋਖ ਸਿੰਘ ਬੱਬਰ, ਭਾਈ ਦਿਲਾਵਰ ਸਿੰਘ ਬੱਬਰ ਅਤੇ ਭਾਈ ਬਲਵਿੰਦਰ ਸਿੰਘ ਜਟਾਣਾ ਦੀਆਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਕੌਮੀ ਇਨਸਾਫ ਮੋਰਚੇ ਵੱਲੋਂ 3 ਸਤੰਬਰ ਨੂੰ ਕਰਾਏ ਜਾ ਰਹੇ ਸ਼ਹੀਦੀ ਸਮਾਗਮ ‘ਚ ਦੇਸ਼ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ : ਕੌਮੀ ਇਨਸਾਫ ਮੋਰਚਾ

ਚੰਡੀਗੜ੍ਹ  (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜਿਲ੍ਹਾਂ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਜੁਗ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਅਤੇ ਲਾਪਤਾ ਤਿੰਨ ਸੌ ਅਠਾਈ ਸਰੂਪਾਂ ਦਾ ਇਨਸਾਫ਼ ਲੈਣ ਲਈ 7 ਜਨਵਰੀ ਤੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲੱਗੇ ਪੱਕੇ ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਗੱਲਬਾਤ ਕਰਦਿਆਂ ਕਿਹਾ ਕਿ ਕੌਮੀ ਇਨਸਾਨਫ ਮੋਰਚੇ ਵੱਲੋਂ ਤਿੰਨ ਸਤੰਬਰ ਨੂੰ ਖਾਲਸਾ ਪੰਥ ਦੇ ਮਹਾਨ ਸ਼ਹੀਦ ਭਾਈ ਅਨੋਖ ਸਿੰਘ ਬੱਬਰ, ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਭਾਈ ਬਲਵਿੰਦਰ ਸਿੰਘ ਜਟਾਣਾ ਦੀਆਂ ਸ਼ਹੀਦੀਆਂ ਦੀਆਂ ਮਹਾਨ ਸ਼ਹੀਦੀਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਸਮਾਗਮ ਕਰਾਇਆ ਜਾ ਰਿਹਾ ਹੈ। ਇਸ ਮਹਾਨ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਲਈ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਲਈ ਸੰਗਤਾਂ ਨੂੰ ਜਾਗਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਵੀ ਕੌਮ ਦਾ ਸ਼ਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮਨਾਉਣਾ ਨਾਲ ਕੌਮ ਹਮੇਸ਼ਾ ਆਪਣੇ ਹੱਕਾਂ ਲਈ ਜਾਗਰੂਕ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਪੰਜਾਬ ਦੀ ਆਜ਼ਾਦੀ ਲਈ ਅਤੇ ਪੰਜਾਬ ਦੇ ਹੱਕਾਂ ਲਈ ਜਿਹੜੇ ਸਿੱਖ ਨੌਜਵਾਨ ਸ਼ਹੀਦੀਆਂ ਪਾ ਗਏ ਹਨ। ਉਹ ਆਪਣੇ ਕਿਸੇ ਨਿੱਜੀ ਸਵਾਰਥ ਲਈ ਨਹੀਂ ਸ਼ਹੀਦ ਹੋਏ ਸਗੋਂ ਦੇਸ਼ ਪੰਜਾਬ ਦੀ ਆਜ਼ਾਦੀ ਅਤੇ ਕੌਮ ਦੇ ਹੱਕਾਂ ਲਈ ਸ਼ਹੀਦ ਹੋਏ ਹਨ ਇਸ ਲਈ ਸਿੱਖ ਕੌਮ ਦਾ ਇਹ ਮੁੱਢਲਾ ਫਰਜ਼ ਹੈ ਕਿ ਆਪਣੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਤਿੰਨ ਸਿਤੰਬਰ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਕਰਵਾਏ ਜਾ ਰਹੇ ਮਹਾਨ ਸ਼ਹੀਦੀ ਸਮਾਗਮ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੱਡੇ ਪੱਧਰ ਤੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਉਦੋਂ ਤਕ ਜਾਰੀ ਰਹੇਗਾ। ਜਦੋਂ ਤੱਕ ਚਾਰੇ ਜਾਇਜ ਮੰਗਾਂ ਕੇਂਦਰ ਅਤੇ ਪੰਜਾਬ ਸਰਕਾਰ ਮਨ ਨਹੀਂ ਲੈਂਦੀਆਂ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਕੌਮੀ ਇਨਸਾਨ ਮੋਰਚੇ ਨੂੰ ਫੇਲ ਕਰਨ ਲਈ ਏਜੇਂਸੀਆਂ ਤੋਂ ਇਲਾਵਾ ਅਦਾਲਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਪਰੰਤੂ ਦੇਸ਼ ਦੇ ਕਿਸੇ ਵੀ ਨਾਗਰਿਕ ਦਾ ਇਹ ਮੁੱਢਲਾ ਅਧਿਕਾਰ ਹੈ ਕਿ ਉਹ ਆਪਣੇ ਹੱਕਾਂ ਲਈ ਅਜਾਦ ਤੌਰ ਤੇ ਸੰਘਰਸ਼ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਬੱਚੇ ਨੂੰ ਕੇਂਦਰ ਅਤੇ ਪੰਜਾਬ ਦੀਆਂ ਜਿਲ੍ਹਾ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਤੋਂ ਲੱਗੇ ਕੌਮੀ ਇਨਸਾਫ ਮੋਰਚੇ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਿੰਦੂ ਬਹੁਗਿਣਤੀ ਵੱਲੋਂ ਆਜ਼ਾਦੀ ਤੋਂ ਉਪਰੰਤ ਬਾਅਦ ਸਿੱਖ ਕੌਮ ਨੂੰ ਜਰਾਇਮ ਪੇਸ਼ਾ ਕੌਮ ਕਹਿ ਕੇ ਬਦਨਾਮ ਕੀਤਾ ਗਿਆ ਹੈ। ਜਦੋਂ ਕਿ ਹਿੰਦੂ ਬਹੁਗਿਣਤੀ ਖੁਦ ਾਈ ਬੇਸ਼ੱਕ ਕੌਮ ਹੈ। ਜਿਸ ਨੇ ਦੇਸ਼ ਦੀ ਆਜ਼ਾਦੀ ਵਿੱਚ 93% ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਗੁਲਾਮ ਰੱਖਣ ਲਈ ਅਨੇਕਾਂ ਵਾਰ ਗੁਰਧਾਮਾਂ ਉੱਤੇ ਹਮਲੇ ਕਰਨ ਤੋਂ ਇਲਾਵਾ ਸਿੱਖ ਕੌਮ ਨੂੰ ਗੁਲਾਮ ਰੱਖਣ ਲਈ ਵੱਡੇ ਪੱਧਰ ਤੇ ਤਸ਼ੱਦਦ ਢਾਹੇ ਹਨ ਅਤੇ ਅੱਜ ਵੀ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੰਤੂ ਸਿੱਖ ਕੌਮ ਇੱਕ ਮਾਰਸ਼ਲ ਕੌਮ ਹੈ ਜੋ ਨਾ ਕਦੇ ਕਿਸੇ ਦੇ ਗੁਲਾਮ ਰਹੀ ਹੈ ਅਤੇ ਨਾ ਹੀ ਇਸ ਕੌਮ ਨੂੰ ਕੋਈ ਗੁਲਾਮ ਰੱਖ ਸਕਿਆ ਹੈ। ਉਨ੍ਹਾਂ ਕਿਹਾ ਕਿ ਖੇਰੂ ਖੇਰੂੰ ਹੋਈ ਪੰਥਕ ਸ਼ਕਤੀ ਨੂੰ ਕੌਮੀ ਇਨਸਾਫ਼ ਮੋਰਚੇ ਦੇ ਪੰਡਾਲ ਵਿੱਚ ਇਕੱਤਰ ਹੋ ਕੇ ਦੇਸ਼ ਪੰਜਾਬ ਦੀ ਆਜ਼ਾਦੀ ਅਤੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਮੁੱਚਾ ਖਾਲਸਾ ਪੰਥ ਇੱਕ ਪਲੇਟਫਾਰਮ ਤੇ ਇਕੱਤਰ ਹੋ ਗਿਆ ਉਸ ਦਿਨ ਹੀ ਦੇਸ਼ ਪੰਜਾਬ ਹੋ ਜਾਵੇਗਾ। ਅਤੇ ਖ਼ਾਲਸਾ ਪੰਥ ਸਿੱਖ ਕੌਮ ਨੂੰ ਸਾਰੇ ਹੱਕ ਕੇਂਦਰ ਸਰਕਾਰ ਵੱਲੋਂ ਆਪਣੇ ਆਪ ਦੇਣੇ ਪੈਣਗੇ। ਉਹਨਾਂ ਮੁੜ ਅਪੀਲ ਕਰਦਿਆਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਦੀ ਸਮੁੱਚੀ ਤਾਲਮੇਲ ਕਮੇਟੀ ਵੱਲੋਂ ਨਿਮਰਤਾ ਸਾਹਿਤ ਬੇਨਤੀ ਅਪੀਲ ਹੈ ਕਿ ਤਿੰਨ ਸਤੰਬਰ ਨੂੰ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਕਿਰਾਏ ਜਾ ਰਹੇ ਮਹਾਨ ਸ਼ਹੀਦੀ ਸਮਾਗਮ ਵਿੱਚ ਸਮੁੱਚੇ ਖਾਲਸਾ ਪੰਥ ਨੂੰ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੱਧ ਚੜ ਕੇ ਸਮੂਲੀਅਤ ਕਰਨੀ ਚਾਹੀਦੀ ਹੈ। ਤਾਂ ਕਿ  ਜਿਹ੍ਲਾਂ ਵੀ ਡੱਕੇ ਸਿਆਸੀ ਬੰਦੀ ਸਿੰਘਾਂ ਨੂੰ ਛੁਡਾਇਆ ਜਾ ਸਕੇ। ਜਿਹੜੇ ਗੈਰ ਕਾਨੂੰਨੀ ਤੌਰ ਤੇ ਰੱਖੇ ਹੋਏ ਹਨ।,ਜੋ ਸੰਵਿਧਾਨ ਦੀ ਉਲੰਘਣਾ ਹੈ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀਆਂ ਕਾਂਗਰਸੀ ਅਤੇ ਅਕਾਲੀ ਸਰਕਾਰਾਂ ਵਾਂਗੂ ਆਮ ਆਦਮੀ ਪਾਰਟੀ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਹੀਂ ਚਲਾ ਰਹੇ ਸਗੋਂ ਕੇਂਦਰ ਦੀ ਬੀਜੇਪੀ ਮੋਦੀ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਆਪਣੇ ਹਿਸਾਬ ਨਾਲ ਚਲਾਇਆ ਜਾ ਰਿਹਾ ਹੈ। ਹੁਣ ਜਦੋਂ ਪੰਜਾਬ ਹੜ੍ਹਾਂ ਦੇ ਕਹਿਰ ਦਾ ਤਸ਼ੱਦਦ ਸਹਿ ਰਿਹਾ ਹੈ ਤਾਂ ਜਦੋਂ ਵੀ ਦਿਲ ਕਰਦਾ ਹੈ ਪੰਜਾਬ ਸਰਕਾਰ ਵੱਲੋ ਕੇਂਦਰ ਸਰਕਾਰ ਦੇ ਹੁਕਮ ਮੰਨ ਕੇ ਪਾਣੀ ਛੱਡ ਕੇ ਪਿੰਡਾਂ ਦੇ ਵਿੱਚ ਹੜਾਂ ਵਰਗੀਆਂ ਬਣਾ ਦਿੱਤੀਆਂ ਜਾਂਦੀਆਂ ਹਨ। ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਘਰੋਂ ਬੇਘਰ ਕਰਕੇ ਫਸਲਾਂ ਦਾ ਨੁਕਸਾਨ ਕੀਤਾ ਜਾਂਦਾ ਹੈ। ਓਥੇ ਹੀ ਮਾਲੀ ਨੁਕਸਾਨ ਵੀ ਪੰਜਾਬ ਦੇ ਲੋਕਾਂ ਦਾ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਿਲ ਕੇ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬੱਚੇ ਬੱਚੇ ਪੰਜਾਬ ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆਂ ਪ੍ਰਤੀ ਜਾਗਰਿਤ ਹੋਣਾ ਪਵੇਗਾ। ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਮੁੱਚੀ ਤਾਲਮੇਲ ਕਮੇਟੀ ਦੇ ਮੈਂਬਰਾਂ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਸੀਨੀਅਰ ਐਡਵੋਕੇਟ ਅਮਰ ਸਿੰਘ ਚਾਹਲ, ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਥੇਦਾਰ ਗੁਰਨਾਮ ਸਿੰਘ ਸਿੱਧੂ, ਜਥੇਦਾਰ ਰਛਪਾਲ ਸਿੰਘ ਚੰਡੀਗੜ੍ਹ, ਭਾਈ ਗੁਰਦੀਪ ਸਿੰਘ ਭੋਗਪੁਰ, ਭਾਈ ਗੁਰਜੰਟ ਸਿੰਘ, ਭਾਈ ਬਲਜੀਤ ਸਿੰਘ ਭਾਊ, ਬਾਬਾ ਬਲਜੀਤ ਸਿੰਘ ਦਾਦੂਵਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਪ੍ਰਧਾਨ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ, ਕਿਸਾਨ ਆਗੂ ਡਾ. ਦਰਸ਼ਨ ਪਾਲ, ਭਾਈ ਹਰਵਿੰਦਰ ਸਿੰਘ ਲਖੋਵਾਲ, ਭਾਈ ਜਗਜੀਤ ਸਿੰਘ ਡੱਲੇਵਾਲ, ਭਾਈ ਸੁਰਜੀਤ ਸਿੰਘ ਫੁੱਲ ਭਾਈ ਸਤਨਾਮ ਸਿੰਘ ਬਹਿਰੁ, ਭਾਈ ਕੁਲਵਿੰਦਰ ਸਿੰਘ, ਭਾਈ ਮਲਕੀਤ ਸਿੰਘ ਗੁਲਾਮੀ ਵਾਲਾ, ਬਾਬਾ ਸਰੂਪ ਸਿੰਘ, ਭਾਈ ਸੁਖਵਿੰਦਰ ਸਿੰਘ ਲਾਲੀ, ਭਾਈ ਪਲਵਿੰਦਰ ਸਿੰਘ ਤਲਵਾੜਾ, ਅਰਬਾਂ ਖਰਬਾਂ ਤਰਨਾਂ ਦਲ ਦੇ ਮੁਖੀ ਨਿਹੰਗ ਸਿੰਘ ਜਥੇਦਾਰ ਬਾਬਾ ਰਾਜਾ ਰਾਜ ਸਿੰਘ,  ਨਿਹੰਗ ਸਿੰਘ ਜੱਥੇਦਾਰ ਬਾਬਾ ਕੁਲਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ ਭਾਈ ਬਲਵੀਰ ਸਿੰਘ ਹਿਸਾਰ ਆਦਿ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਕੌਮੀ ਇਨਸਾਫ ਮੋਰਚੇ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਅਹਿਮ ਯੋਗਦਾਨ ਪਾਇਆ ਰਿਹਾ ਹੈ।

72 Views