ਸਿੱਖ ਕੌਮ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਵਿੱਚ ਖਾਲਸਾ ਪੰਥ ਦਾ ਕੀਤਾ ਗਿਆ ਧੰਨਵਾਦ : ਬਾਪੂ ਗੁਰਚਰਨ ਸਿੰਘ
ਚੰਡੀਗੜ੍ਹ 03 ਸਤੰਬਰ (ਮੰਗਤ ਸਿੰਘ ਸੈਦਪੁਰ) : ਦੇਸ਼ ਪੰਜਾਬ ਦੀ ਆਜ਼ਾਦੀ ਅਤੇ ਪੰਜਾਬ ਦੇ ਹੱਕਾਂ ਲਈ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਅਨੋਖ ਸਿੰਘ ਬੱਬਰ, ਭਾਈ ਦਿਲਾਵ)ਰ ਸਿੰਘ ਬੱਬਰ ਅਤੇ ਅਤੇ ਭਾਈ ਬਲਵਿੰਦਰ ਸਿੰਘ ਜਠਾਣਾ ਦੀਆਂ ਮਹਾਨ ਸ਼ਹੀਦਾਂ ਨੂੰ ਸਮਰਪਤ 7 ਜਨਵਰੀ ਤੋਂ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਗੋਲੀ ਕਾਂਡ ਦਾ ਇਨਸਾਫ ਅਤੇ ਲਾਪਤਾ 36 ਪਾਉਂਦਾ ਇਨਸਾਫ ਲੈਣ ਲਈ ਲੱਗੇ ਪੱਕੇ ਇਨਸਾਫ ਮੋਰਚੇ ਵੱਲੋਂ ਸ਼ਹੀਦ ਪਰਿਵਾਰਾਂ ਦੇ ਸਨਮਾਨ ਅਤੇ ਸਾਂਭ ਸੰਭਾਲ ਲਈ ਕਿਰਾਏ ਗਏ ਮਹਾਨ ਸ਼ਹੀਦੀ ਸਮਾਗਮ ਵਿੱਚ ਵੱਡੇ ਪੱਧਰ ਤੇ ਸੰਗਤਾਂ ਨੇ ਸਮੂਲੀਅਤ ਕੀਤੀ। ਜਿਨ੍ਹਾਂ ਵਿੱਚ ਸਿੱਖ ਸੰਘਰਸ਼ ਦੇ ਸੀਨੀਅਰ ਸਿੰਘ ਭਾਈ ਦਲਜੀਤ ਸਿੰਘ ਬਿੱਟੂ ਭੁਪਿੰਦਰ ਸਿੰਘ ਅਖੰਡ ਕੀਰਤਨੀ, ਇਨਸਾਨ ਮੋਰਚੇ ਦੀ ਸਮੁੱਚੀ ਤਾਲਮੇਲ ਕਮੇਟੀ ਵਲੋਂ ਇਸ ਇਤਿਹਾਸਿਕ ਕੌਮੀ ਇਨਸਾਫ ਮੋਰਚੇ 20 ਸਫ਼ਲਤਾ ਲਈ ਤਨੋਂ ਮਨੋਂ ਅਤੇ ਧਨੋ ਸਹਿਯੋਗ ਦਿੱਤਾ ਜਾ ਰਿਹਾ ਹੈ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਮੁੱਚੀ ਤਾਲਮੇਲ ਕਮੇਟੀ ਦੇ ਮੈਂਬਰਾਂ ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਗੁਰਜੰਟ ਸਿੰਘ ਭਾਈ ਬਲਵੀਰ ਸਿੰਘ ਹਿਸਾਰ ,, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ, ਕਿਸਾਨ ਆਗੂ ਡਾ. ਦਰਸ਼ਨ ਪਾਲ, ਭਾਈ ਹਰਵਿੰਦਰ ਸਿੰਘ ਲਖੋਵਾਲ, ਭਾਈ ਜ, ਭਾਈ ਪਲਵਿੰਦਰ ਸਿੰਘ ਤਲਵਾੜਾ, ਅਰਬਾਂ ਖਰਬਾਂ ਤਰਨਾਂ ਦਲ ਦੇ ਮੁਖੀ ਨਿਹੰਗ ਸਿੰਘ ਜਥੇਦਾਰ ਬਾਬਾ ਰਾਜਾ ਰਾਜ ਸਿੰਘ, ਨਿਹੰਗ ਸਿੰਘ ਜੱਥੇਦਾਰ ਬਾਬਾ ਕੁਲਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ ਭਾਈ ਬਲਵੀਰ ਸਿੰਘ ਹਿਸਾਰ ਆਦਿ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਕੌਮੀ ਇਨਸਾਫ ਮੋਰਚੇ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਅਹਿਮ ਯੋਗਦਾਨ ਪਾਇਆ ਰਿਹਾ ਹੈ। ਜਿਨ੍ਹਾਂ ਦੀ ਬਹੁਤ ਵੱਡੀ ਮਿਹਨਤ ਸਦਕਾ ਅੱਜ ਖਾਲਸਾ ਪੰਥ ਤੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ। ਜਿਸ ਵਿੱਚ ਧਰਮ ਯੁੱਧ ਮੋਰਚੇ ਦੇ ਸੀਨੀਅਰ ਆਗੂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਕੰਵਰਪਾਲ ਸਿੰਘ ਧਾਮੀ, ਭਾਈ ਭੁਪਿੰਦਰ ਸਿੰਘ ਜਰਮਨ ਅਖੰਡ ਕੀਰਤਨੀ ਜਥਾ, ਭਾਰਤੀ ਕਿਸਾਨ ਯੂਨੀਅਨ ਅਤੇ ਮੁਸਲਿਮ ਭਾਈਚਾਰੇ ਨਾਲ ਸੰਬੰਧਿਤ ਪੰਥਕ ਹਮਦਰਦੀ ਜੱਥੇਬੰਦੀਆਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਖਾਲਸਾ ਪੰਥ ਦੇ ਅਹਿਮ ਆਗੂ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਪੰਜਾਬ ਅਤੇ ਸਿੱਖ ਕੌਮ ਨਾਲ ਸੰਬੰਧਿਤ ਮਸਲਿਆਂ ਉੱਤੇ ਕੇਂਦਰ ਅਤੇ ਪੰਜਾਬ ਸਰਕਾਰਾਂ ਨਾਲ ਲੜੀ ਹਥਿਆਰਬੰਦ ਲੜਾਈਆਂ ਦੀਆਂ ਅਹਿਮ ਘਟਨਾਵਾਂ ਸਬੰਧੀ ਵਰਣਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਵੀ ਖਾਲਸਾ ਪੰਥ ਹਾਰ ਕੇ ਵੀ ਜਿੱਤਿਆ ਹੋਇਆ ਹੈ ਕਿਉਂਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਦੇਸ਼ੀ ਨੀਤੀਆਂ ਉੱਤੇ ਆਪਣਾ ਕੰਮ ਕਰ ਰਹੀਆਂ ਹਨ। ਪ੍ਰੰਤੂ ਖਾਲਸਾ ਪੰਥ ਅੱਜ ਵੀ ਖਾਲਸਾ ਰਾਜ ਖਾਲਿਸਤਾਨ ਜਾਂ ਦੇਸ਼ ਪੰਜਾਬ ਦੀ ਆਜ਼ਾਦੀ ਲਈ ਸੰਘਰਸ਼ ਲੜ ਰਿਹਾ ਹੈ। ਇਸ ਸੰਘਰਸ਼ ਵਿੱਚ ਖ਼ਾਸ ਕਰਕੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਯੋਗਦਾਨ ਪਾਉਣਾ ਚਾਹੀਦਾ ਹੈ। ਭਾਈ ਅਨੋਖ ਸਿੰਘ ਬੱਬਰ ਜਿਨ੍ਹਾਂ ਦੀ ਯਾਦ ਵਿੱਚ ਅੱਜ ਮੋਰਚੇ ਵੱਲੋਂ ਸਮਾਗਮ ਕਰਵਾਇਆ ਉਹਨਾਂ ਦੀ ਇੱਕ ਵਿਲੱਖਣ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਕੁਰਬਾਨੀ ਦੀ ਮਿਸਾਲ ਪੁਰਾਤਨ ਸਿੰਘਾ ਵੱਲੋਂ ਕੀਤੀਆਂ ਸ਼ਹੀਦੀਆਂ ਦਾ ਇੱਕ ਸੁਮੇਲ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨਾਲ ਭਾਈ ਅਨੋਖ ਸਿੰਘ ਬੱਬਰ ਦੇ ਚੰਗੇ ਸਬੰਧ ਸਨ। ਅਤੇ ਉਹ ਹਮੇਸ਼ਾ ਨਾਮ ਜਪਣ ਵਿੱਚ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਕਿਹਾ ਕਿ ਜਦੋਂ ਬੱਬਰ ਖ਼ਾਲਸਾ ਵੱਲੋਂ ਉਨ੍ਹਾਂ ਨੂੰ ਜੇਲ੍ਹ ਵਿੱਚੋਂ ਛੁਡਾਉਣ ਦੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਜਲ ਵਿੱਚ ਉਹ ਬਹੁਤ ਅਨੰਦ ਵਿੱਚ ਹਨ ਕਿਉਂਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਨਾਮ ਜਪਣ ਦਾ ਸਮਾਂ ਮਿਲ ਰਿਹਾ ਹੈ।। ਯਾਦਾਂ ਨੂੰ ਸੰਗਤ ਨਾਲ ਸਾਂਝੀਆਂ ਕਰਦਿਆਂ ਕਿਹਾ ਕਿ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚਨੀ ਝੱਲੀਆਂ ਮੁੱਢ ਤੋਂ ਹੀ ਇਕੱਠੇ ਸੰਘਰਸ਼ ਵਿੱਚ ਯੋਗਦਾਨ ਪਾਉਣ ਲਈ ਆਏ ਸਨ ਅਤੇ ਉਹ ਜਦੋਂ ਵੀ ਚੰਡੀਗੜ੍ਹ ਆਉਂਦੇ ਸਨ ਤਾਂ ਭਾਈ ਸੰਤ ਸਿੰਘ ਗੀਗੇ ਗੀਗੇਮਾ ਭਾਈ ਨਿਰਮਲ ਸਿੰਘ ਗੀਗੇਮਾਜਰਾ ਭਾਈ ਦਿਦਾਰ ਸਿੰਘ ਦਾਰੀ ਅਤੇ ਬੱਬਰ ਖਾਲਸਾ ਨਾਲ ਹੋਰ ਸੰਬੰਧਿਤ ਰਹਿਤ ਮਰਿਆਦਾ ਵਿੱਚ ਪੂਰਨ ਸਿੰਘਾਂ ਨੂੰ ਮਿਲਦੇ ਰਹਿੰਦੇ ਸਨ। ਉਹਨਾਂ ਕਿਹਾ ਕਿ ਖਾਲਸਾ ਰਾਜ ਖਾਲਸਾ ਪੰਥ ਨੇ ਕਿਸੇ ਕੋਲੋਂ ਮੰਗ ਕੇ ਨਹੀਂ ਲੈਣਾ। ਅਕਾਲ ਪੁਰਖ ਵੱਲੋਂ ਅਕਾਲ ਪੁਰਖ ਵੱਲੋਂ ਆਪਣੇ ਆਪ ਹੀ ਖਾਲਸਾ ਪੰਥ ਨੂੰ ਦਿੱਤਾ ਜਾਣਾ ਹੈ। ਸਿੱਖ ਕੌਮ ਨੂੰ ਇੱਕ ਰਹਿਤ ਮਰਿਆਦਾ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਖੈਰੂ ਖੇਰੂੰ ਹੋਈ ਪੰਥਕ ਜਥੇਬੰਦੀ ਨੂੰ ਇੱਕਜੁੱਟ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੇ ਦਿਲ ਅੰਦਰ ਬਹੁਤ ਸਾਰੀਆਂ ਇਹੋ ਜਿਹੀਆਂ ਯਾਦਾਂ ਅੱਜ ਵੀ ਦਿਲਾਂ ਵਿੱਚ ਹਨ ਜਿਨ੍ਹਾਂ ਨੂੰ ਇਕੱਠੇ ਹੋ ਕੇ ਪੰਜਾਬ ਦੇ ਹਿੱਤਾਂ ਅਤੇ ਆਜ਼ਾਦੀ ਲਈ ਐਕਸ਼ਨਾਂ ਵਿੱਚ ਹਥਿਆਰ ਬੰਦ ਹੋ ਕੇ ਕੀਤੇ ਗਏ ਹਨ। ਉਨ੍ਹਾਂ ਕਿਹਾ ਜੇਕਰ ਖਾਲਸਾ ਪੰਥ ਆਜ਼ਾਦੀ ਚਾਹੁੰਦਾ ਹੈ ਅਤੇ ਆਪਣਾ ਖਾਲਸਾ ਰਾਜ ਖਾਲਿਸਤਾਨ ਬਣਾਉਣਾ ਚਾਹੁੰਦਾ ਹੈ। ਤਾਂ ਖੇਰੂੰ ਖੇਰੂੰ ਹੋਈ ਪੰਥਕ ਸ਼ਕਤੀ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਇੱਕਮੁੱਠ ਹੋਣਾ ਬਹੁਤ ਜਰੂਰੀ ਹੈ ਅਤੇ ਖ਼ਾਸ ਕਰਕੇ ਸਿੱਖ ਰਹਿਤ ਮਰਿਆਦਾ ਵਿੱਚ ਰਹਿ ਕੇ ਸੰਘਰਸ਼ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਗੁਰੂ ਤੋਂ ਬੇਮੁਖ ਹੋ ਕੇ ਸੰਘਰਸ਼ ਨੂੰ ਸਫਲਤਾ ਨਹੀਂ ਮਿਲ ਸਕਦੇ। ਸਿੱਖ ਰਹਿਤ ਮਰਿਆਦਾ ਅਨੁਸਾਰ ਰਹਿ ਕੇ ਜਿਵੇਂ ਪੁਰਾਤਨ ਪੁਰਾਤਨ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਗਏ ਸੰਘਰਸ਼ ਵਿੱਚ ਪ੍ਰਾਪਤੀਆਂ ਹੋਈਆਂ ਹਨ ਇਸੇ ਤਰ੍ਹਾਂ ਸਿੱਖ ਰਹਿਤ ਮਰਿਆਦਾ ਵਿੱਚ ਪਰਿਪੱਕ ਹੋ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਚ ਰਹਿ ਕੇ ਸੰਘਰਸ਼ ਕਰਨ ਨਾਲ ਹੀ ਖਾਲਸਾ ਰਾਜ ਦੀ ਪ੍ਰਾਪਤੀ ਹੋ ਸਕਦੀ ਹੈ। ਇਹਨਾਂ ਤੋਂ ਇਲਾਵਾ ਕੌਮੀ ਇਨਸਾਨ ਮੋਰਚੇ ਦੇ ਸੀਨੀਅਰ ਆਗੂ ਬਾਪੂ ਬਾਪੂ ਗੁਰਚਰਨ ਸਿੰਘ ਵਲੋਂ ਸਿੱਖ ਕੌਮ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਭੇਜੇ ਗਏ ਖਾਲਸਾ ਪੰਥ ਦੇ ਨਾਮ ਤੇ ਸੰਦੇਸ਼ ਨੂੰ ਪੜ੍ਹ ਕੇ ਵੱਡੀ ਗਿਣਤੀ ਵਿੱਚ ਇਕੱਤਰ ਸੰਗਤਾਂ ਨੂੰ ਸੁਣਾਇਆ ਗਿਆ। ਇਸ ਮੌਕੇ ਬਹੁਤ ਹੀ ਜਜ਼ਬਾਤੀ ਭਾਸ਼ਣ ਦਿੰਦਿਆਂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਕਿਸੇ ਬੰਦੇ ਵੱਲੋਂ ਕੋਟ ਦੇ ਵਿੱਚ ਵਿੱਚ ਰਿਟ ਪੁਟੀਸ਼ਨ ਦਰਜ ਕੀਤੀ ਗਈ ਹੈ ਕਿ ਕੌਮੀ ਇਨਸਾਨ ਮੋਰਚੇ ਵੱਲੋਂ ਚੰਡੀਗੜ੍ਹ ਵੱਲ ਜਾਂਦੀਆਂ ਸੜਕਾਂ ਨੂੰ ਬਲੌਕ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਕੌਮੀ ਇਨਸਾਨ ਮੋਰਚੇ ਵੱਲੋਂ ਕਿਸੇ ਵੀ ਸੜਕ ਨੂੰ ਬਲੌਕ ਨਹੀਂ ਕੀਤਾ ਗਿਆ ਸਗੋਂ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਵਲੋਂ ਚੰਡੀਗੜ੍ਹ ਵਿੱਚ ਐਂਟਰ ਹੋਣ ਵਾਲੀਆਂ ਸਾਰੀਆਂ ਸੜਕਾਂ ਉੱਤੇ ਨੱਕੇ ਲਾ ਕੇ ਰੋਕਿਆ ਹੋਇਆ ਹੈ ਅਦਾਲਤਾਂ ਨੂੰ ਕੌਮੀ ਇਨਸਾਨ ਮੋਰਚੇ ਉੱਤੇ ਐਕਸ਼ਨ ਲੈਣ ਦੀ ਬਜਾਏ ਪੰਜਾਬ ਅਤੇ ਚੰਡੀਗੜ੍ਹ ਦੀਆਂ ਪੁਲਿਸ ਫੋਰਸਾਂ ਉੱਤੇ ਐਕਸ਼ਨ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੌਮੀ ਇਨਸਾਨ ਮੋਰਚੇ ਵਿੱਚ ਸ਼ਾਮਿਲ ਨਹੀਂ ਹੋ ਜਾਂਦੇ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਨਹੀਂ ਦਿੱਤਾ ਜਾਂਦਾ।। ਇਸ ਮੌਕੇ ਅਖੰਡ ਕੀਰਤਨੀ ਜਥੇ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਜਰਮਨ ਵੱਲੋਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਭਾਈ ਅਨੋਖ ਸਿੰਘ ਬੱਬਰ ਅਤੇ ਹੋਰ ਉਹਨਾਂ ਨਾਲ ਸੰਬੰਧਿਤ ਐ ਬੱਬਰ ਖਾਲਸਾ ਉਹਨਾਂ ਨਾਲ ਮਿਲ ਕੇ ਉਨ੍ਹਾਂ ਵੱਲੋਂ ਵੱਡੇ ਐਕਸ਼ਨ ਲਾਏ ਗਏ ਜਿਨ੍ਹਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਅੱਜ ਤੱਕ ਯਾਦ ਰੱਖ ਰਹੀਆਂ ਹਨ।। ਉਨ੍ਹਾਂ ਕਿਹਾ ਕਿ ਅਖੰਡ ਕੀਰਤਨੀ ਜਥੇ ਵੱਲੋਂ ਕੌਮੀ ਇਨਸਾਫ ਮੋਰਚੇ ਦੀ ਅਖੰਡ ਕੀਰਤਨੀ ਜਥੇ ਵੱਲੋਂ ਹਰ ਪੱਖੋਂ ਪੂਰੀ ਮਦਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਕੌਮੀ ਇਨਸਾਨ ਮੋਰਚੇ ਦੀ ਸਹਾਇਤਾ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਟੱਕਰ ਦਿੱਤੀ ਜਾਵੇਗੀ। ਬੇਸ਼ੱਕ ਉਹ ਭਾਰਤੀ ਕਾਨੂੰਨ ਅਤੇ ਸੰਵਿਧਾਨ ਤੋਂ ਇਲਾਵਾ ਖਾਲਸਾ ਪੰਥ ਦੀ ਰਹਿਤ ਮਰਯਾਦਾ ਨਾਲ ਸੰਬੰਧਿਤ ਹੋਵੇ।। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਨੇ ਰਾਜ ਕੀਤਾ ਤੇ ਆਉਣ ਵਾਲੇ ਸਮੇਂ ਵਿੱਚ ਵੀ ਰਾਜ ਕਰੇਗਾ। ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਇਕਜੁੱਟ ਹੋ ਕੇ ਇੱਕ ਫਾਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਵਿੱਚ ਦੇਸ਼ ਪੰਜਾਬ ਅਤੇ ਖ਼ਾਲਸਾ ਪੰਥ ਦੀ ਆਜ਼ਾਦੀ ਲਈ ਵੱਡੇ ਪੱਧਰ ਤੇ ਇੱਕ ਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਸ਼ਹੀਦ ਸਿੰਘਾਂ ਪਰਿਵਾਰਾ ਵਿਚੋਂ
ਸ਼ਹੀਦ ਭਾਈ ਅਨੋਖ ਸਿੰਘ ਬੱਬਰ ਦੇ ਭਰਾਤਾ , ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾਂ ਬੱਬਰ ਦੇ ਭੈਂਣ ਜੀ , ਸ਼ਹੀਦ ਭਾਈ ਮਹਿੰਗਾ ਸਿੰਘ ਜੀ ਬੱਬਰ ਦੇ ਭਰਾ ਭਾਈ ਦਵਿੰਦਰਪਾਲ ਸਿੰਘ ਜੀ ਖਰੜ , ਸ਼ਹੀਦ ਭਾਈ ਬਲਵਿੰਦਰ ਸਿੰਘ ਬਾਰਾ ਬੱਬਰ ਪਿੰਡ ਪੰਜੋਲਾ ਦੀ ਧਰਮ ਪਤਨੀ ਬੀਬੀ ਕੁਲਦੀਪ ਕੌਰ ਪੰਜੋਲਾ , ਬੰਦੀ ਸਿੰਘ ਭਾਈ ਸ਼ਮਸੇ਼ਰ ਸਿੰਘ ਦਾ ਸਪੁੱਤਰ ਭਾਈ ਓਕਾਂਰ ਸਿੰਘ , ਬੰਦੀ ਸਿੰਘ ਭਾਈ ਬਲਜੀਤ ਸਿੰਘ ਜੀ ਭਾਊ ਆਦਿ ਹਾਜਿਰ ਸਨ । ਤਿੰਨ ਸਤੰਬਰ ਦਿਨ ਐਤਵਾਰ ਨੂੰ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਗੁਰਚਰਨ ਸਿੰਘ ਨੇ ਦੱਸਿਆ ਕਿ 11:00 ਤੋਂ 04:00 ਵਜੇ ਤੱਕ ਕਿ ਕਰਾਏ ਜਾ ਰਹੇ ਮਹਾਨ ਸ਼ਹੀਦੀ ਸਮਾਗਮ ਵਿੱਚ ਪੰਥ ਪ੍ਰਸਿੱਧ ਸੰਤ ਮਹਾਂਪੁਰਖ ਰਾਗੀ ਢਾਡੀ ਉੱਚ ਕੋਟੀ ਦੇ ਰਾਗੀ ਢਾਡੀ ਕਥਾ ਵਾਚਕ ਕੀਰਤਨੀਏ ਅਤੇ ਪੰਥਕ ਸ਼ਖ਼ਸੀਅਤਾਂ ਪਹੁੰਚ ਰਹੀਆਂ ਹਨ। ਉਹਨਾਂ ਦੇਸ਼ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਨ ਸ਼ਹੀਦੀ ਸਮਾਗਮ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਸਮੇਂ ਤੋਂ ਸਮਾਂ ਕੱਢ ਕੇ ਜਰੂਰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਕੌਮੀ ਇਨਸਾਫ ਮੋਰਚਾ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੇ ਸਨਮਾਨ ਲਈ ਅਤੇ ਇੰਡੀਅਨ ਸਟੇਟ ਵਲੋਂ ਗ਼ੈਰ ਕਾਨੂੰਨੀ ਤੌਰ ਤੇ ਸੁਜਾਮਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾ ਦੀ ਰਿਹਾਈ ਲਈ ਪੱਕੇ ਤੌਰ ‘ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਬਾਰਡਰ ਉੱਤੇ ਲਗਾਇਆ ਹੋਇਆ ਹੈ। ਇਸ ਲਈ ਕੌਮੀ ਸ਼ਹੀਦਾਂ ਦੇ ਸ਼ਹੀਦੀ ਸਮਾਗਮਾਂ ਵਿੱਚ ਸਮੂਲੀਅਤ ਕਰਨਾ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਆਪਣਾ ਮੁੱਢਲਾ ਫਰਜ਼ ਸਮਝਦੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਨ ਮੋਰਚੇ ਦੇ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਇਸ ਕਰਕੇ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟ ਨੇ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਪੰਜਾਬ ਦੀ ਆਜ਼ਾਦੀ ਅਤੇ ਖਾਲਸਾ ਰਾਜ ਦੀ ਸਥਾਪਤੀ ਲਈ ਆਰੰਭੇ ਸੰਘਰਸ਼ ਵਿਚ ਜਿਨ੍ਹਾਂ ਪਰਿਵਾਰਾਂ ਦੇ ਜੁਝਾਰੂ ਸਿੰਘ ਸ਼ਹੀਦ ਹੋਏ ਹਨ ਉਹਨਾਂ ਦੀਆਂ ਯਾਦਾਂ ਨੂੰ ਮਨਾਉਣ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਵਿਸ਼ੇਸ਼ ਤੌਰ ਤੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਤਿੰਨ ਸਤੰਬਰ ਨੂੰ ਕੌਮੀ ਇਨਸਾਨ ਮੋਰਚੇ ਦੇ ਪੰਡਾਲ ਵਿੱਚ ਕੌਮ ਦੇ ਮਹਾਨ ਸ਼ਹੀਦ ਭਾਈ ਅਨੋਖ ਸਿੰਘ ਬੱਬਰ ਭਾਈ ਦਿਲਾਵਰ ਸਿੰਘ ਬੱਬਰ ਅਤੇ ਭਾਈ ਬਲਵਿੰਦਰ ਸਿੰਘ ਜਟਾਣਾ ਦੀਆਂ ਲਾਸਾਨੀ ਸ਼ਹੀਦੀਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਨੂੰ ਵੱਡੇ ਪੱਧਰ ਤੇ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਕਿ ਕੌਮ ਲਈ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਸ਼ਹੀਦ ਪਰਿਵਾਰਾਂ ਨੂੰ ਉਹਨਾਂ ਦੇ ਜੁਝਾਰੂ ਸਿੰਘਾ ਵੱਲੋਂ ਕੀਤੀਆਂ ਕੁਰਬਾਨੀਆਂ ਦੀਆਂ ਕੀਮਤਾਂ ਦਾ ਇਹਸਾਸ ਹੋ ਸਕੇ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਕੇਵਲ ਤੇ ਕੇਵਲ ਧਰਮ ਯੁੱਧ ਮੋਰਚੇ ਵਿੱਚ ਸ਼ਹੀਦ ਹੋਏ ਜੁਝਾਰੂ ਸਿੰਘ ਅਤੇ ਇੰਡੀਅਨ ਸਟੇਟ ਵਲੋਂ ਗੈਰ ਕਾਨੂੰਨੀ ਤੌਰ ਤੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਡੱਕ ਕੇ ਰੱਖਣ ਵਿਰੁਧ ਅਤੇ ਉਹਨਾਂ ਦੀ ਰਿਹਾਈ ਲਈ ਪੱਕੇ ਤੌਰ ਤੇ ਮੋਰਚਾ ਲਗਾਇਆ ਹੋਇਆ ਹੈ ਜਿਸ ਵਿੱਚ ਖਾਸ ਕਰਕੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੋਜਾਂ, ਪੰਥਕ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਮੁਲਾਜਿਮ ਐਸੋਸੀਏਸ਼ਨ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀਆ ਲਾਡਲੀਆਂ ਫੌਜਾਂ ਵੱਲੋਂ ਸੱਤ ਜਨਵਰੀ ਤੋਂ ਹੀ ਕੌਮੀ ਇਨਸਾਨ ਮੋਰ ਦੇ ਚਾਰ ਚੁਫੇਰੇ ਆਪਣੇ ਪੱਕੇ ਮੋਰਚੇ ਲਗਾਏ ਹੋਏ ਹਨ। ਇਹਨਾਂ ਤੋਂ ਇਲਾਵਾ ਨਿਦੇੜ ਸਾਹਿਬ ਖਾਲਸਾ ਪੰਥ ਦੇ ਪੰਜਵੇਂ ਤਖਤ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਗੁਰਮੀਤ ਸਿੰਘ ਵੱਲੋਂ 7 ਜਨਵਰੀ ਤੋਂ ਹੀ ਕੌਮੀ ਇਨਸਾਨ ਮੋਰਚੇ ਦੇ ਪੰਡਾਲ ਦੇ ਨੇੜੇ 24 ਘੰਟੇ ਲੰਗਰ ਚਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਉਦੋਂ ਹੀ ਖਤਮ ਹੋਵੇਗਾ ਜਦੋਂ ਕੇਂਦਰ ਅਤੇ ਪੰਜਾਬ ਸਰਕਾਰਾਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਰ ਦੇਣਗੀਆਂ ਅਤੇ ਸੁਪਰੀਮ ਕੋਰਟ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ ਮਹਾਨਤਾ ਅਨੁਸਾਰ ਜਿਹੜਾ ਵੀ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਉਸਦੇ ਲਈ ਸਖ਼ਤ ਕਾਨੂੰਨ ਬਣਾਉਣ ਅਤੇ ਬੈਬਲ ਕਲਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਾ ਇਨਸਾਫ ਲੈ ਕੇ ਹੀ ਇਨਸਾਫ ਮੋਰਚਾ ਇੱਥੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੀ ਸਫਲਤਾ ਲਈ ਸਮੁੱਚੀ ਤਾਲਮੇਲ ਕਮੇਟੀ ਵਲੋਂ ਮੁਦੇ ਮੋਢੇ ਜੋੜ ਕੇ ਤਨੋ ਮਨੋ ਅਤੇ ਧਨੋ ਮਦਦ ਕੀਤੀ ਜਾ ਰਹੀ ਹੈ। ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਵਲੋਂ ਦਿਨ ਰਾਤ ਵੱਡੇ ਪੱਧਰ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਨੇ ਕਿਹਾ ਕਿ ਖਾਲਸਾ ਪੰਥ ਵੱਲੋਂ ਜਿਹੜੇ ਵੀ ਸੰਘਰਸ਼ ਕੀਤੇ ਗਏ ਹਨ ਉਹ ਸਫਲ ਰਹੇ ਹਨ। ਕੌਮੀ ਇਨਸਾਨ ਮੋੜ ਜਿਸ ਮਿਸ਼ਨ ਨੂੰ ਲੈ ਕੇ ਸੰਘਰਸ਼ ਅਰੰਭਿਆ ਗਿਆ ਹੈ ਉਸ ਨੂੰ ਪੂਰੀ ਸਫ਼ਲਤਾ ਨਾਲ ਖਤਮ ਕੀਤਾ ਜਾਵੇਗਾ। ਕੌਮੀ ਇਨਸਾਫ ਮੋਰਚੇ ਦੀ ਸਮੁੱਚੀ ਤਾਲਮੇਲ ਕਮੇਟੀ ਵਲੋਂ ਇਸ ਇਤਿਹਾਸਿਕ ਕੌਮੀ ਇਨਸਾਫ ਮੋਰਚੇ 20 ਸਫ਼ਲਤਾ ਲਈ ਤਨੋਂ ਮਨੋਂ ਅਤੇ ਧਨੋ ਸਹਿਯੋਗ ਦਿੱਤਾ ਜਾ ਰਿਹਾ ਹੈ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਮੁੱਚੀ ਤਾਲਮੇਲ ਕਮੇਟੀ ਦੇ ਮੈਂਬਰਾਂ ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਗੁਰਜੰਟ ਸਿੰਘ ਭਾਈ ਬਲਵੀਰ ਸਿੰਘ ਹਿਸਾਰ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ, ਕਿਸਾਨ ਆਗੂ ਡਾ. ਦਰਸ਼ਨ ਪਾਲ, ਭਾਈ ਹਰਵਿੰਦਰ ਸਿੰਘ ਲਖੋਵਾਲ, ਭਾਈ ਜ, ਭਾਈ ਪਲਵਿੰਦਰ ਸਿੰਘ ਤਲਵਾੜਾ, ਅਰਬਾਂ ਖਰਬਾਂ ਤਰਨਾਂ ਦਲ ਦੇ ਮੁਖੀ ਨਿਹੰਗ ਸਿੰਘ ਜਥੇਦਾਰ ਬਾਬਾ ਰਾਜਾ ਰਾਜ ਸਿੰਘ, ਨਿਹੰਗ ਸਿੰਘ ਜੱਥੇਦਾਰ ਬਾਬਾ ਕੁਲਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ ਭਾਈ ਬਲਵੀਰ ਸਿੰਘ ਹਿਸਾਰ ਆਦਿ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਕੌਮੀ ਇਨਸਾਫ ਮੋਰਚੇ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਅਹਿਮ ਯੋਗਦਾਨ ਪਾਇਆ ਰਿਹਾ ਹੈ।