ਪੰਜਾਬ ਅਤੇ ਚੰਡੀਗੜ੍ਹ ਪੁਲਿਸ ਵਲੋਂ ਵੈਰੀਗੇਟ ਲਾ ਕੇ ਰੁਕੀ ਸੜਕ ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ਨਾਲ ਆਪਣੇ ਆਪ ਹੀ ਖੋਲਿਆ : ਐਡਵੋਕੇਟ ਅਮਰ ਸਿੰਘ ਚਾਹਲ
ਚੰਡੀਗੜ੍ਹ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚਾ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੋਂ ਉਦੋਂ ਹੀ ਖਤਮ ਹੋਵੇਗਾ ਜਦੋ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘ ਰਿਹਾਅ ਹੋ ਕੇ ਮੋਰਚੇ ਵਿੱਚ ਸ਼ਾਮਿਲ ਹੋ ਜਾਣਗੇ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਪ੍ਰਤੀ ਕਾਨੂੰਨ ਬਣਾਏ ਜਾਣਗੇ। ਇਹਨਾਂ ਤੋਂ ਇਲਾਵਾ ਬਹਿਬਲ ਕਲਾਂ ਗੋਲੀ ਕਾਂਡ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਦਾ ਇਨਸਾਫ਼ ਨਹੀਂ ਮਿਲ ਜਾਂਦਾ ਉਦੋਂ ਤੱਕ ਕੌਮੀ ਇਨਸਾਫ ਮੋਰਚਾ ਚਲਦਾ ਰਹੇਗਾ। ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਇਸ ਨੂੰ ਜਬਰਦਸਤੀ ਉਠਾਣ ਜਾ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਜਾਣਗੀਆਂ ਤਾਂ ਅਸੀਂ ਇੱਥੇ ਸ਼ਹੀਦ ਹੋ ਜਾਵਾਂਗੇ ਇਨਸਾਫ ਮੋਰਚਾ ਕਦੇ ਖਤਮ ਨਹੀਂ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾ ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕੀਤਾ। ਪ੍ਰੰਤੂ ਪੰਜ ਸਤੰਬਰ ਨੂੰ ਅਦਾਲਤ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਪ੍ਰਸ਼ਾਸਨ ਨੂੰ ਇਹ ਹਦਾਇਤ ਕੀਤੀ ਗਈ ਸੀ ਮੋਰਚੇ ਦੀ ਸਹਿਮਤੀ ਨਾਲ ਸੰਘਰਸ਼ ਨੂੰ ਖ਼ਤਮ ਕੀਤਾ ਜਾਵੇ। ਇਸੇ ਸੰਬੰਧ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਸੀਨੀਅਰ ਐਡਵੋਕੇਟ ਅਮਰ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਅਤੇ ਪੰਜਾਬ ਪ੍ਰਸ਼ਾਸਨ ਨਾਲ ਕੌਮੀ ਇਨਸਾਫ ਮੋਰਚੇ ਦੇ ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ , ਐਡਵੋਕੇਟ ਗੁਰਸ਼ਰਨ ਸਿੰਘ, ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਰਾਜਪੁਰਾ ਨਾਲ ਮੀਟਿੰਗ ਹੋਈ। ਜਿਸ ਵਿੱਚ ਚੰਡੀਗੜ੍ਹ ਪ੍ਰਸ਼ਾਸ਼ਨ ਅਤੇ ਪੰਜਾਬ ਦੇ ਐਸਐਸਪੀ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਹੋਈ। ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ ਇਨਸਾਫ਼ ਮੋਰਚੇ ਵੱਲੋਂ ਮੁੱਖ ਪੰਡਾਲ ਨੂੰ ਛੱਡ ਕੇ ਇੱਕ ਸਾਈਡ ਵਾਲਾ ਵਾਲੇ ਮੇਨ ਸੜਕ ਜੋ ਚੰਡੀਗੜ੍ਹ ਪੁਲਿਸ ਵਲੋਂ ਬਲੌਕ ਕੀਤੀ ਹੋਈ ਸੀ। ਉਸ ਨੂੰ ਖੋਲ ਦਿੱਤਾ ਜਾਵੇ।। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੰਜਾਬ ਅਤੇ ਚੰਡੀਗੜ ਨਾਲ ਉਪਰੋਕਤ ਕਮੇਟੀ ਦੇ ਮੈਂਬਰਾਂ ਨੇ ਮੀਟਿੰਗ ਕਰਕੇ ਕਿਹਾ ਕਿ ਕੋਮੀ ਇਨਸਾਫ ਮੋਰਚੇ ਵਲੋਂ ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੀ ਸੜਕ ਨਹੀਂ ਰੋਕੀ ਗਈ। ਸਗੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਸੜਕ ਰੋਕੀ ਹੋਈ ਹੈ। ਜਿਸ ਨੇ ਮਾਣਯੋਗ ਅਦਾਲਤ ਦੇ ਹੁਕਮਾਂ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਆਪ ਹੀ ਖੋਲ ਦਿੱਤਾ ਹੈ। ਇਸ ਦੇ ਵਿੱਚ ਕੌਮੀ ਇਨਸਾਫ਼ ਮੋਰਚੇ ਦਾ ਕੋਈ ਚੰਡੀਗੜ੍ਹ ਨੂੰ ਜਾਣ ਵਾਲਾ ਰਸਤਾ ਰੋਕਣ ਵਿੱਚ ਰੋਲ ਨਹੀਂ ਹੈ। ਸੀਨੀਅਰ ਐਡਵੋਕੇਟ ਅਮਰ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੀਟਿੰਗ ਦੇ ਵਿਚ ਏ ਜੀ ਪੀ ਰੋਪੜ, ਐਸਐਸਪੀ ਮੁਹਾਲੀ ਅਤੇ ਐਸਐਸਪੀ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਜਿਨ੍ਹਾਂ ਨੇ ਮੀਟਿੰਗ ਵਿੱਚ ਸ਼ਾਮਿਲ ਸਾਰੇ ਹੀ ਸਰਕਾਰੀ ਅਤੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਦੀ ਸਹਿਮਤੀ ਨਾਲ ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੀ ਸਿੱਧੀ ਸੜਕ ਦਾ ਇੱਕ ਹਿੱਸਾ ਖੋਲ ਦਿੱਤਾ ਗਿਆ ਹੈ ਤਾਂ ਕਿ ਆਮ ਲੋਕਾਂ ਨੂੰ ਚੰਡੀਗੜ੍ਹ ਜਾਣ ਵਿੱਚ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਇਹ ਵੀ ਫੈਸਲਾ ਹੋਇਆ ਹੈ ਕਿ ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਹੋ ਸਕਦੀ ਹੈ ਅਤੇ ਉਨ੍ਹਾਂ ਉੱਤੇ ਕੋਈ ਕੇਸ ਵਗੈਰਾ ਨਹੀਂ ਚੱਲ ਰਿਹਾ ਚੰਡੀਗੜ੍ਹ ਅਤੇ ਪੰਜਾਬ ਪ੍ਰਸ਼ਾਸਨ ਉਨ੍ਹਾਂ ਦੀ ਰਿਹਾਈ ਕਰਨ ਬਾਰੇ ਕਾਰਵਾਈ ਕਰੇਗਾ। ਜਿਨ੍ਹਾਂ ਦੇ ਵਿੱਚ ਭਾਈ ਸ਼ਮਸ਼ੇਰ ਸਿੰਘ ਭਾਈ ਪਰਮਜੀਤ ਸਿੰਘ ਭਿਓਂਰਾ ਸ਼ਾਮਿਲ ਹਨ। ਉਹਨਾਂ ਦੀ ਪੱਕੀ ਰਿਹਾਈ ਸਬੰਧੀ ਅਤੇ ਭਾਈ ਗੁਰਮੀਤ ਸਿੰਘ ਅਤੇ ਲਖਵਿੰਦਰ ਸਿੰਘ ਜਿਹੜੇ ਪ੍ਰੇਮ ਫ਼ੈਸਲੇ ਨਾਲ ਪੈਰੋਲ ਤੇ ਬਾਹਰ ਹੀ ਰਹਿਣਗੇ। ਸੀਨੀਅਰ ਐਡਵੋਕੇਟ ਅਮਰ ਸਿੰਘ ਚਾਹਲ ਨੇ ਦੱਸਿਆ ਕਿ ਤਾਲਮੇਲ ਕਮੇਟੀ ਨੇ ਸਰਕਾਰ ਨੂੰ ਕਿਹਾ ਹੈ ਕਿ ਕਿ ਜਿਹੜੇ ਸਿੰਘ ਜੇਹਲਾਂ ਵਿਚੋਂ ਬਾਹਰ ਪੈਰੋਲ ਤੇ ਉਹਨਾਂ ਪੱਕੇ ਤੌਰ ‘ਤੇ ਜਮਾਨਤ ਦੇ ਕੇ ਬਾਹਰ ਹੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਜਿਹੜੇ ਵੀ ਕੇਸ ਪੈਂਡਿੰਗ ਹਨ ਉਹਨਾਂ ਨੂੰ ਲੈ ਕੇ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਜਾਣ ਤਾਂ ਕਿ ਉਹਨਾਂ ਦੀ ਰਿਹਾਈ ਲਈ ਪੱਕਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈ ਪਰਮਜੀਤ ਸਿੰਘ ਘਿਓ ਕੇਸ਼ ਨਹੀਂ ਹੈ। ਉਹਨਾਂ ਦੀ ਪੱਕੀ ਰਿਹਾਈ ਲਈ ਵੀ ਤਾਲਮੇਲ ਕਮਿਊਨਿਟੀ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਹਰ ਕਦਮ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਕਿ ਸੁਝਾਵਾਂ ਪੂਰੀਆਂ ਕਰ ਚੁੱਕੇ ਜੇਹਲਾਂ ਵਿਚ ਬੰਦ ਗੈਰ ਕਾਨੂੰਨੀ ਸਿੰਘਾਂ ਦੀ ਰਿਹਾਈ ਕਾਨੂੰਨੀ ਤੌਰ ਤੇ ਕਰਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਅਤੇ ਪੰਜਾਬ ਪ੍ਰਸ਼ਾਸਨ ਵਲੋਂ ਲਿਖਤੀ ਤੌਰ ‘ਤੇ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਨਾਲ ਲਿਖਤੀ ਤੌਰ ਤੇ ਇਹ ਵਾਅਦਾ ਕੀਤਾ ਗਿਆ ਹੈ ਕਿ ਉਹਨਾਂ ਵੱਲੋਂ ਜਿਹੜੇ ਵੀ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਵਲੋਂ ਵਾਅਦੇ ਕੀਤੇ ਗਏ ਹਨ। ਉਹਨਾਂ ਨੂੰ ਸੁਚੱਜੇ ਢੰਗ ਨਾਲ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਮੋਰਚੇ ਦੀ ਤਾਲਮੇਲ ਕਮੇਟੀ ਖੁਦ ਪਹਿਲਾ ਹੀ ਇਹ ਸੜਕ ਖਾਲੀ ਕਰਨਾ ਚਾਹੁੰਦੇ ਸੀ। ਪਰੰਤੂ ਚੰਡੀਗੜ ਅਤੇ ਪੰਜਾਬ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਸੜਕ ਨੂੰ ਪਹਿਲਾ ਹੀ 7 ਜਨਵਰੀ ਤੋਂ ਬੰਦ ਕਰ ਦਿੱਤਾ ਗਿਆ ਸੀ। ਅਤੇ ਦੋਸ਼ ਕੌਮੀ ਇਨਸਾਫ ਮੋਰਚੇ ਉੱਤੇ ਲਗਾਏ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ ਅਤੇ ਉਦੋਂ ਤੱਕ ਚਲਦਾ ਰਹੇਗਾ ਜਦੋਂ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਨਹੀਂ ਹੋ ਜਾਂਦੀ ਅਤੇ ਜੁੱਗੋ ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਸਖ਼ਤ ਕਾਨੂੰਨ ਨਹੀਂ ਬਣਾਏ। ਉਹਨਾਂ ਕਿਹਾ ਕਿ ਕੌਮ ਲਈ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਸ਼ਹੀਦ ਪਰਿਵਾਰਾਂ ਨੂੰ ਉਹਨਾਂ ਦੇ ਜੁਝਾਰੂ ਸਿੰਘਾ ਵੱਲੋਂ ਕੀਤੀਆਂ ਕੁਰਬਾਨੀਆਂ ਦੀਆਂ ਕੀਮਤਾਂ ਦਾ ਇਹਸਾਸ ਹੋ ਸਕੇ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਕੇਵਲ ਤੇ ਕੇਵਲ ਧਰਮ ਯੁੱਧ ਮੋਰਚੇ ਵਿੱਚ ਸ਼ਹੀਦ ਹੋਏ ਜੁਝਾਰੂ ਸਿੰਘ ਅਤੇ ਇੰਡੀਅਨ ਸਟੇਟ ਵਲੋਂ ਗੈਰ ਕਾਨੂੰਨੀ ਤੌਰ ਤੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਡੱਕ ਕੇ ਰੱਖਣ ਵਿਰੁਧ ਅਤੇ ਉਹਨਾਂ ਦੀ ਰਿਹਾਈ ਲਈ ਪੱਕੇ ਤੌਰ ਤੇ ਮੋਰਚਾ ਲਗਾਇਆ ਹੋਇਆ ਹੈ ਜਿਸ ਵਿੱਚ ਖਾਸ ਕਰਕੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੋਜਾਂ, ਪੰਥਕ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਮੁਲਾਜਿਮ ਐਸੋਸੀਏਸ਼ਨ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀਆ ਲਾਡਲੀਆਂ ਫੌਜਾਂ ਵੱਲੋਂ ਸੱਤ ਜਨਵਰੀ ਤੋਂ ਹੀ ਕੌਮੀ ਇਨਸਾਨ ਮੋਰ ਦੇ ਚਾਰ ਚੁਫੇਰੇ ਆਪਣੇ ਪੱਕੇ ਮੋਰਚੇ ਲਗਾਏ ਹੋਏ ਹਨ। ਇਹਨਾਂ ਤੋਂ ਇਲਾਵਾ ਨਿਦੇੜ ਸਾਹਿਬ ਖਾਲਸਾ ਪੰਥ ਦੇ ਪੰਜਵੇਂ ਤਖਤ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਗੁਰਮੀਤ ਸਿੰਘ ਵੱਲੋਂ 7 ਜਨਵਰੀ ਤੋਂ ਹੀ ਕੌਮੀ ਇਨਸਾਨ ਮੋਰਚੇ ਦੇ ਪੰਡਾਲ ਦੇ ਨੇੜੇ 24 ਘੰਟੇ ਲੰਗਰ ਚਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਉਦੋਂ ਹੀ ਖਤਮ ਹੋਵੇਗਾ ਜਦੋਂ ਕੇਂਦਰ ਅਤੇ ਪੰਜਾਬ ਸਰਕਾਰਾਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਰ ਦੇਣਗੀਆਂ ਅਤੇ ਸੁਪਰੀਮ ਕੋਰਟ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ ਮਹਾਨਤਾ ਅਨੁਸਾਰ ਜਿਹੜਾ ਵੀ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਉਸਦੇ ਲਈ ਸਖ਼ਤ ਕਾਨੂੰਨ ਬਣਾਉਣ ਅਤੇ ਬੈਬਲ ਕਲਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਾ ਇਨਸਾਫ ਲੈ ਕੇ ਹੀ ਇਨਸਾਫ ਮੋਰਚਾ ਇੱਥੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੀ ਸਫਲਤਾ ਲਈ ਸਮੁੱਚੀ ਤਾਲਮੇਲ ਕਮੇਟੀ ਵਲੋਂ ਮੁਦੇ ਮੋਢੇ ਜੋੜ ਕੇ ਤਨੋ ਮਨੋ ਅਤੇ ਧਨੋ ਮਦਦ ਕੀਤੀ ਜਾ ਰਹੀ ਹੈ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਵਲੋਂ ਦਿਨ ਰਾਤ ਵੱਡੇ ਪੱਧਰ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਨੇ ਕਿਹਾ ਕਿ ਖਾਲਸਾ ਪੰਥ ਵੱਲੋਂ ਜਿਹੜੇ ਵੀ ਸੰਘਰਸ਼ ਕੀਤੇ ਗਏ ਹਨ ਉਹ ਸਫਲ ਰਹੇ ਹਨ। ਕੌਮੀ ਇਨਸਾਨ ਮੋੜ ਜਿਸ ਮਿਸ਼ਨ ਨੂੰ ਲੈ ਕੇ ਸੰਘਰਸ਼ ਅਰੰਭਿਆ ਗਿਆ ਹੈ ਉਸ ਨੂੰ ਪੂਰੀ ਸਫ਼ਲਤਾ ਨਾਲ ਖਤਮ ਕੀਤਾ ਜਾਵੇਗਾ। ਦੱਸਿਆ ਕਿ ਇਨਸਾਫ਼ ਮੋਰਚੇ ਦੀ ਸਮੁੱਚੀ ਤਾਲਮੇਲ ਕਮੇਟੀ ਵਲੋਂ ਇਸ ਇਤਿਹਾਸਿਕ ਕੌਮੀ ਇਨਸਾਫ ਮੋਰਚੇ ਦੀ ਸਫ਼ਲਤਾ ਲਈ ਤਨੋਂ ਮਨੋਂ ਅਤੇ ਧਨੋ ਸਹਿਯੋਗ ਦਿੱਤਾ ਜਾ ਰਿਹਾ ਹੈ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਮੁੱਚੀ ਤਾਲਮੇਲ ਕਮੇਟੀ ਦੇ ਮੈਂਬਰਾਂ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਸੀਨੀਅਰ ਐਡਵੋਕੇਟ ਅਮਰ ਸਿੰਘ ਚਾਹਲ, ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਥੇਦਾਰ ਗੁਰਨਾਮ ਸਿੰਘ ਸਿੱਧੂ, ਜਥੇਦਾਰ ਰਛਪਾਲ ਸਿੰਘ ਚੰਡੀਗੜ੍ਹ, ਭਾਈ ਗੁਰਦੀਪ ਸਿੰਘ ਭੋਗਪੁਰ, ਭਾਈ ਗੁਰਜੰਟ ਸਿੰਘ, ਭਾਈ ਬਲਜੀਤ ਸਿੰਘ ਭਾਊ, ਬਾਬਾ ਬਲਜੀਤ ਸਿੰਘ ਦਾਦੂਵਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਪ੍ਰਧਾਨ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ, ਕਿਸਾਨ ਆਗੂ ਡਾ. ਦਰਸ਼ਨ ਪਾਲ, ਭਾਈ ਹਰਵਿੰਦਰ ਸਿੰਘ ਲਖੋਵਾਲ, ਭਾਈ ਜਗਜੀਤ ਸਿੰਘ ਡੱਲੇਵਾਲ, ਭਾਈ ਸੁਰਜੀਤ ਸਿੰਘ ਫੁੱਲ ਭਾਈ ਸਤਨਾਮ ਸਿੰਘ ਬਹਿਰੁ, ਭਾਈ ਕੁਲਵਿੰਦਰ ਸਿੰਘ, ਭਾਈ ਮਲਕੀਤ ਸਿੰਘ ਗੁਲਾਮੀ ਵਾਲਾ, ਬਾਬਾ ਸਰੂਪ ਸਿੰਘ, ਭਾਈ ਸੁਖਵਿੰਦਰ ਸਿੰਘ ਲਾਲੀ, ਭਾਈ ਪਲਵਿੰਦਰ ਸਿੰਘ ਤਲਵਾੜਾ, ਅਰਬਾਂ ਖਰਬਾਂ ਤਰਨਾਂ ਦਲ ਦੇ ਮੁਖੀ ਨਿਹੰਗ ਸਿੰਘ ਜਥੇਦਾਰ ਬਾਬਾ ਰਾਜਾ ਰਾਜ ਸਿੰਘ, ਨਿਹੰਗ ਸਿੰਘ ਜੱਥੇਦਾਰ ਬਾਬਾ ਕੁਲਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ ਭਾਈ ਬਲਵੀਰ ਸਿੰਘ ਹਿਸਾਰ ਭਾਈ ਜਸਵਿੰਦਰ ਸਿੰਘ ਰਾਜਪੁਰਾ ਭਾਈ ਪਵਨਦੀਪ ਸਿੰਘ ਖਾਲਸਾ ਆਦਿ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਕੌਮੀ ਇਨਸਾਫ ਮੋਰਚੇ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਸਮਰਥਨ ਦਿੱਤਾ ਹੋਇਆ ਹੈ।