ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਸਤੰਬਰ (ਸਾਹਿਬ ਦੀਪ ਸਿੰਘ ਸੈਦਪੁਰ) : ਸਿੱਖ ਕੌਮ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸੱਤਵੇਂ ਜੱਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਦਾਨੀ ਸੱਜਣ ਵੱਲੋਂ ਆਲੀਸ਼ਾਨ ਬੱਸ ਦੀ ਚੈਸੀ ਭੇਂਟ ਕੀਤੀ ਗਈ । ਇੱਥੇ ਜਾਰੀ ਪ੍ਰੈਸ ਨੋਟ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਵੱਲੋ ਭਾਰਤ ਬੈਂਜ ਕੰਪਨੀ ਦੀ ਚੈਸੀ ਗੁਰਦੁਆਰਾ ਸਾਹਿਬ ਜੀ ਦੇ ਨਿਸ਼ਾਨ ਸਾਹਿਬ ਕੋਲ ਖੜੀ ਕਰਕੇ ਚਾਬੀ ਅਤੇ ਕਾਗਜ਼ਾਤ ਦਫ਼ਤਰ ਵਿੱਚ ਪ੍ਰਬੰਧਕ ਕਮੇਟੀ ਨੂੰ ਦਿੱਤੇ ਗਏ। ਦਾਨੀ ਸਜੱਣ ਵੱਲੋਂ ਆਪਣੀ ਪਹਿਚਾਨ ਗੁਪਤ ਰੱਖਦੇ ਹੋਏ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਕਿ ਇਸ ਚੈਸੀ ਦੀ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਆਲੀਸ਼ਾਨ ਪਾਲਕੀ ਸਾਹਿਬ ਵਾਲੀ ੲੈਅਰ ਕੰਡੀਸ਼ਨਡ ਬੱਸ ਤਿਆਰ ਕਰਵਾਈ ਜਾਵੇ। ਪਾਲਕੀ ਸਾਹਿਬ ਵਾਲੀ ਬੱਸ ਬਣਾਉਣ ਤੇ ਜੋ ਲਾਗਤ ਆਵੇਗੀ ਆਪ ਜੀ ਨੂੰ ਦਫ਼ਤਰ ਵਿੱਚ ਪਹੁੰਚਾ ਦਿੱਤੀ ਜਾਵੇਗੀ। ਕਾਗਜਾਂ ਦੇ ਮੁਤਾਬਿਕ ਗੱਡੀ ਦੀ ਕੀਮਤ 19 ਲੱਖ 18000 ਰੁਪਏ ਹੈ । ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ। ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ । ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਜ਼ਾਇਲੋ , ਮਹਿੰਦਰਾ ਮਰਾਜੋ ਗੱਡੀਆਂ ਭੇਂਟ ਕੀਤੀਆਂ ਗਈਆਂ ਹਨ । ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 2 ਸਵਾਰਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਮਿਨੀ ਟੱਰਕ 3200 ,ਟਾਟਾ ਐੱਲ ਪੀ. ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਂਟ ਕੀਤਾ ਜਾ ਚੁੱਕਿਆ ਹੈ। ਖਾਸ ਗੱਲ ਇਹ ਹੈ ਕਿ ਗੁਰਦੁਆਰਾ ਵਿਖੇ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚੋਂ ਰੋਜਾਨਾਂ ਸੰਗਤਾਂ ਵੱਡੇ ਪੱਧਰ ਤੇ ਨਤਮਸਤਕ ਹੁੰਦੀਆਂ ਹਨ। ਇਹ ਆਮ ਸੰਗਤਾਂ ਤੋਂ ਸੁਣਿਆ ਜਾਂਦਾ ਹੈ ਇੱਥੇ ਕੋਈ ਵੀ ਵਿਅਕਤੀ ਸੱਚੇ ਮਨੋਂ ਸੁੱਖ ਸੁੱਖ ਦਾ ਹੈ ਉਸ ਦੀ ਪੂਰੀ ਹੋ ਜਾਂਦੀ ਹੈ। ਇੱਥੇ 24 ਘੰਟੇ ਲੰਗਰ ਚਲਦਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਰੋਜ਼ਾਨਾ ਸੰਗਤਾਂ ਵੱਲੋਂ ਲੰਗਰ ਛਕਿਆ ਜਾਂਦਾ ਹੈ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਬਣਾਉਣ ਲਈ ਕੀਤੀ ਬੱਸ ਦੀ ਚੈਸੀ ਭੇਂਟ…
229 Views