ਚੰਡੀਗੜ੍ਹ (ਮੰਗਤ ਸਿੰਘ ਸੈਦਪੁਰ) : ਫਿਲਹਾਲ ਪੰਜਾਬ ਹੜਾਂ ਦੇ ਕਹਿਰ ਤੋਂ ਮੁਕਤ ਨਹੀਂ ਹੋਇਆ ਪੰਜਾਬ ਦੇ ਕੁਝ ਇਲਾਕੇ ਹਨ ਪਰੰਤੂ ਹੁਣ ਪੰਜਾਬ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋਣ ਦੇ ਮੌਸਮ ਭਾਗ ਵੱਲੋਂ ਅਲਰਟ ਜਾਰੀ ਕੀਤੇ ਗਏ ਹਨ। ਪੰਜਾਬ-ਹਰਿਆਣਾ ਵਿੱਚ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਰਾਜਸਥਾਨ ਅਤੇ ਗੁਜਰਾਤ ਸਮੇਤ ਪੱਛਮੀ ਭਾਰਤ ਵਿੱਚ ਭਾਰੀ ਮੀਂਹ ਜਾਰੀ ਰਹੇਗਾ। ਪੂਰਬੀ ਉੱਤਰ ਪ੍ਰਦੇਸ਼ ‘ਚ ਅੱਜ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਮਾਨਸੂਨ ਫਿਲਹਾਲ ਪੂਰੇ ਸੂਬੇ ‘ਚ ਸਰਗਰਮ ਹੈ। ਇਸ ਤੋਂ ਇਲਾਵਾ ਦੱਸਿਆ ਗਿਆ ਕਿ ਵਿਦਰਭ, ਕੋਂਕਣ, ਗੋਆ, ਤੱਟਵਰਤੀ ਕਰਨਾਟਕ, ਕੇਰਲ ਅਤੇ ਅੰਡੇਮਾਨ-ਨਿਕੋਬਾਰ ਦੀਪ ਸਮੂਹ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ੍ਹ, ਉੜੀਸਾ, ਤੇਲੰਗਾਨਾ, ਤੱਟੀ ਆਂਧਰਾ ਪ੍ਰਦੇਸ਼, ਮਰਾਠਵਾੜਾ, ਮੱਧ ਮਹਾਰਾਸ਼ਟਰ ਸਮੇਤ ਉੱਤਰ-ਪੂਰਬੀ ਭਾਰਤ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇੰਡੀਆ ਦੀ ਰਾਜਧਾਨੀ ਦਿੱਲੀ ਵਿਚ ਇਸ ਸਮੇਂ ਦੋ ਦਿਨਾ ਜੀ-20 ਸੰਮੇਲਨ ਜਾਰੀ ਹੈ। ਸਿਆਸੀ ਸਰਗਰਮੀਆਂ ਦੇ ਵਿਚਕਾਰ ਸ਼ਨੀਵਾਰ ਦੁਪਹਿਰ ਤੋਂ ਹੀ ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਇਹ ਸਿਲਸਲਾ ਐਤਵਾਰ ਨੂੰ ਵੀ ਜਾਰੀ ਰਹੇਗਾ। ਮਾਨਸੂਨ ਫਿਲਹਾਲ ਪੂਰੇ ਦੇਸ਼ ‘ਚ ਸਰਗਰਮ ਹੈ। ਲੰਬੇ ਇੰਤਜ਼ਾਰ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਰਾਜਸਥਾਨ ‘ਚ ਬਾਰਿਸ਼ ਨੇ ਫਿਰ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ। ਹਾਲਾਂਕਿ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅਗਲੇ ਚਾਰ ਦਿਨਾਂ ‘ਚ ਕੁਝ ਇਲਾਕਿਆਂ ‘ਚ ਮੀਂਹ ਲੋਕਾਂ ਲਈ ਮੁਸੀਬਤ ਵੀ ਬਣ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਗੁਜਰਾਤ ਅਤੇ ਰਾਜਸਥਾਨ ‘ਚ ਮਾਨਸੂਨ ਦਾ ਦੌਰ ਚੱਲ ਰਿਹਾ ਹੈ। ਇਹ ਪੂਰਬ-ਦੱਖਣ-ਪੂਰਬ ਵੱਲ ਉੱਤਰ-ਪੂਰਬੀ ਬੰਗਾਲ ਦੀ ਖਾੜੀ ਤੱਕ ਫੈਲਿਆ ਹੋਇਆ ਹੈ। ਇਸੇ ਤਰ੍ਹਾਂ, ਦੱਖਣ-ਪੂਰਬੀ ਮੱਧ ਪ੍ਰਦੇਸ਼ ਅਤੇ ਆਸਪਾਸ ਦੇ ਖੇਤਰਾਂ ਵਿੱਚ ਚੱਕਰਵਾਤੀ ਸਰਕੂਲੇਸ਼ਨ ਜਾਰੀ ਹੈ। ਇਹ ਉਚਾਈ ਦੇ ਨਾਲ ਦੱਖਣ ਵੱਲ ਝੁਕਿਆ ਹੋਇਆ ਹੈ। ਪੰਜਾਬ ਵਿਚ ਖਾਸ ਕਰਕੇ ਹੜਾਂ ਤੋਂ ਰਾਹਤ ਫਿਲਹਾਲ ਕੁੱਝ ਮਹਿਸੂਸ ਕੀਤੀ ਜਾ ਰਹੀ ਹੈ ਪਰੰਤੂ ਹੁਣ ਜਦੋਂ ਮੁੜ ਜਾਣਗੀਆਂ ਹੜ੍ਹ ਆਉਣ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ। ਇਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੰਜਾਬ ਵਿੱਚ ਹੜਾਂ ਦੇ ਕਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਪ੍ਰਬੰਧ ਕਰਨੇ ਜਰੂਰੀ ਹਨ। ਤਾਂ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਹੜਾਂ ਦੇ ਕਹਿਰ ਤੋਂ ਬੱਚ ਸਕਣ।।
ਪੰਜਾਬ, ਹਰਿਆਣਾ ‘ਚ ਮਾਨਸੂਨ ਦੀ ਬਾਰਿਸ਼ ਮੁੜ ਸ਼ੁਰੂ ਕੁਝ ਦਿਨਾਂ ਤੱਕ ਰਾਜਸਥਾਨ ਅਤੇ ਗੁਜਰਾਤ ਸਮੇਤ ਪੱਛਮੀ ਭਾਰਤ ‘ਚ ਭਾਰੀ ਬਾਰਿਸ਼ ਰਹੇਗੀ ਜਾਰੀ : ਮੌਸਮ ਵਿਭਾਗ
138 Views