ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜਾ ਕੌਮੀ ਇਨਸਾਨ ਮੋਰਚੇ ਵੱਲੋਂ ਮਨਾਇਆ ਜਾ ਰਿਹਾ ਹੈ 18 ਸਤੰਬਰ ਨੂੰ : ਬਾਪੂ ਗੁਰਚਰਨ ਸਿੰਘ
ਚੰਡੀਗੜ੍ਹ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਅਤੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਸਰੂਪਾਂ ਦਾ ਇਨਸਾਫ ਲੈਣ ਲਈ ਕੌਮੀ ਇਨਸਾਫ ਮੋਰਚੇ ਵੱਲੋਂ 7 ਜਨਵਰੀ ਤੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲਾਇਆ ਪੱਕਾ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਠਾਰਾਂ ਸਤੰਬਰ ਨੂੰ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਨ ਮੋਰਚੇ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਅਤੇ ਤਰਨਾ ਦਲ ਦੇ ਅਰਬਾਂ ਖਰਬਾਂ ਤਰਨਾਂ ਦਲ ਦੇ ਮੁੱਖੀ ਜਥੇਦਾਰ ਬਾਬਾ ਰਾਜਾ ਰਾਮ ਸਿੰਘ ਨੇ ਦੱਸਿਆ ਕਿ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਸ਼ੁਰੂ ਹੋ ਚੁੱਕੇ ਹਨ ਅਤੇ 18 ਸਤੰਬਰ ਨੂੰ ਭੋਗ ਪਾਏ ਜਾਣਗੇ। ਅਪੀਲ ਕੀਤੀ ਹੈ ਕਿ ਦੇਸ਼ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ 18 ਸਤੰਬਰ ਨੂੰ ਕੌਮੀ ਇਨਸਾਨ ਮੋਰਚੇ ਦੇ ਪੰਡਾਲ ਵਿੱਚ ਵੱਡੇ ਪੱਧਰ ਤੇ ਹਾਜ਼ਰੀਆਂ ਲਵਾਉਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਗਲਤ ਗ਼ੈਰ ਕਾਨੂੰਨੀ ਤੌਰ ‘ਤੇ ਵਰਤਦਿਆਂ ਸਿੱਖ ਨੌਜਵਾਨਾਂ ਘਣ ਕਰਾਇਆ ਹੈ। ਤਾਂ ਕਿ ਸਿੱਖ ਨੌਜਵਾਨ ਆਪਣੇ ਹੱਕਾਂ ਲਈ ਅਤੇ ਪੰਜਾਬ ਦੇ ਹਿੱਤਾਂ ਲਈ ਕੋਈ ਸੰਘਰਸ਼ ਵਗੈਰਾ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਤਿੰਨ ਪੁਲਿਸ ਵਾਲਿਆਂ ਅਦਾਲਤ ਵੱਲੋਂ 31 ਸਾਲਾਂ ਮਗਰੋਂ ਉਮਰ ਕੈਦ ਅਤੇ ਦੋ ਦੋ ਲੱਖ ਰੁਪਏ ਦਾ ਜੁਰਮਾਨਾ ਕਰਕੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਤਿੰਨ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹੋ ਜਿਹੇ ਹਜਾਰਾਂ ਨੌਜਵਾਨ ਹੋਰ ਹਨ ਜਿਨ੍ਹਾਂ ਨੂੰ ਪੁਲਿਸ ਮੁਲਾਜਮਾਂ ਨੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰ ਕੇ ਲਾਵਾਰਿਸ ਕਹਿ ਕੇ ਸਾੜਿਆ ਹੈ। ਜਿਨ੍ਹਾਂ ਦੇ ਪਰਿਵਾਰਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਪ੍ਰਤੀ ਜੇਕਰ ਸਰਕਾਰਾਂ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣਾ ਚਾਹੁੰਦੀਆਂ ਹਨ ਤਾਂ ਸਰਦਾਰ ਜਸਵੰਤ ਸਿੰਘ ਖਾਲੜਾ ਵਾਲੀ ਰਿਪੋਰਟ ਸਾਹਮਣੇ ਲਿਆਉਣੀ ਚਾਹੀਦੀ ਹੈ। ਜਿਸ ਵਿੱਚ ਉਨ੍ਹਾਂ ਨੇ 25 ਹਜਾਰ ਸਿੱਖ ਨੌਜਵਾਨਾਂ ਦੀ ਲਿਸਟ ਤਿਆਰ ਕੀਤੀ ਸੀ ਜਿਨ੍ਹਾਂ ਨੂੰ ਪੰਜਾਬ ਪੁਲਿਸ ਵੱਲੋ ਲਵਾਰਸ ਕਹਿ ਕੇ ਸਾੜਿਆ ਗਿਆ ਸੀ। ਜਿਨ੍ਹਾਂ ਦੀਆਂ ਲਾਸ਼ਾਂ ਅੱਜ ਤੱਕ ਪੀੜਤ ਪਰਿਵਾਰਾਂ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਖ਼ਾਸ ਗੱਲ ਇਹ ਹੈ ਕਿ ਭਾਈ ਜਸਵੰਤ ਸਿੰਘ ਖਾਲੜਾ ਲਾਵਾਰਸ 25000 ਨੋਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦੀਆਂ ਕੋਸ਼ਿਸ਼ਾਂ ਕਰਦਾ ਕਰਦਾ ਆਪ ਵੀ ਇੱਕ ਲਾਸ਼ ਬਣ ਕੇ ਉਹਨਾਂ 25 ਹਜ਼ਾਰ ਲਵਾਰਸ ਨੋਜਵਾਨਾਂ ਦੀਆਂ ਲਾਸ਼ਾਂ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਕਿਹਾ ਕਿ ਸ. ਜਸਵੰਤ ਸਿੰਘ ਖਾਲੜਾ ਨੂੰ ਵੀ ਉਨ੍ਹਾਂ ਸਿੱਖ ਨੌਜਵਾਨਾਂ ਵਾਂਗੂ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਲਾਵਾਰਸ ਕਹਿ ਕੇ ਹੀ ਅਲੋਪ ਕਰ ਦਿੱਤਾ। ਉਹਨਾਂ ਭਾਰਤੀ ਅਦਾਲਤਾਂ ਤੋਂ ਮੰਗ ਕੀਤੀ ਹੈ ਕਿ ਲਾਵਾਰਿਸ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਭਾਈ ਜਸਵੰਤ ਸਿੰਘ ਖਾਲੜਾ ਵਾਲੀ ਲਿਸਟ ਉੱਤੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧਰਮ ਤੋਂ ਪ੍ਰੇਰਿਤ ਹਿੰਦੂ ਬਹੁਗਿਣਤੀ ਦੀਆਂ ਸਰਕਾਰਾਂ ਵੱਲੋਂ ਪੁਲਿਸ ਵਿਭਾਗ ਨੂੰ ਆਪਣੇ ਆਪਣੇ ਹੱਕ ਵਿੱਚ ਭੁਗਤਣ ਲਈ ਗੈਰ ਕਾਨੂੰਨੀ ਕਾਰਵਾਈ ਤਾਂ ਗ਼ਲਤ ਵਰਤਦੀਆਂ ਹਨ। ਪਰ ਜਦੋਂ ਅਦਾਲਤਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ। ਤਾਂ ਕੋਈ ਵੀ ਸਰਕਾਰ ਕਿਸੇ ਤਰ੍ਹਾਂ ਦੀ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਮਦਦ ਨਹੀਂ ਕਰਦੀ। ਇਸ ਲਈ ਪੁਲਿਸ ਵਿਭਾਗ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧਰਨਾ ਪ੍ਰਦਰਸ਼ਨ ਕਰਨੇ ਦੇਸ਼ ਦੇ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ। ਪੁਲਿਸ ਪ੍ਰਸ਼ਾਸਨ ਨੂੰ ਦੇਸ਼ ਦੇ ਆਮ ਨਾਗਰਿਕਾਂ ਵਿਰੁੱਧ ਸਰਕਾਰਾਂ ਦੇ ਕਹਿਣ ਤੇ ਕੁੱਟਮਾਰ ਕਰਨ ਦੀ ਬਜਾਏ ਹਲੀਮੀ ਨਾਲ ਦੇਸ਼ ਦੇ ਨਾਗਰਿਕਾਂ ਪ੍ਰਤੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ। ਪ੍ਰੰਤੂ ਜਦੋਂ ਕਿਸੇ ਵੀ ਨਾਗਰਿਕ ਨਾਲ ਗੈਰ ਕਾਨੂੰਨੀ ਤੌਰ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਕਾਨੂੰਨ ਤੋਂ ਬਾਅਦ ਜਾ ਕੇ ਨਾਗਰਿਕ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ ਤਾਂ ਅਦਾਲਤਾਂ ਵੱਲੋਂ ਦੋਸ਼ੀ ਪੁਲਿਸ ਅਫਸਰ ਨੂੰ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ। ਕਈ ਪੁਲਿਸ ਮੁਲਾਜ਼ਮ ਗੈਰ ਕਾਨੂੰਨੀ ਕਾਰਵਾਈ ਕਰਨ ਕਰਕੇ ਸਜਾਵਾਂ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਅਤੇ ਪੁਲਿਸ ਪ੍ਰਸ਼ਾਸਨ ਦਾ ਆਪਸ ਵਿੱਚ ਗੂੜੇ ਭਾਈਚਾਰਕ ਹੋਣੇ ਚਾਹੀਦੇ ਹਨ। ਉਨ੍ਹਾਂ ਮੁੜ ਅਪੀਲ ਕੀਤੀ ਹੈ ਕਿ 18 ਸਤੰਬਰ ਨੂੰ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ ਦਿਹਾੜੇ ਮੌਕੇ ਕੀਤੇ ਜਾ ਰਹੇ ਸਮਾਗਮ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੱਡੇ ਪੱਧਰ ਤੇ ਕੌਮੀ ਇਨਸਾਫ ਮੋਰਚੇ ਦੇ ਪੰਡਾਲ ਵਿੱਚ ਸਮੂਲੀਅਤ ਕਰਨੀ ਚਾਹੀਦੀ ਹੈ।