ਚੰਡੀਗੜ੍ਹ ਦੀ ਸੈਂਟਰਲ ਬੁੜੈਲ ਜੇਲ੍ਹ ‘ਚ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਐਡਵੋਕੇਟ ਦਿਲਸ਼ੇਰ ਸਿੰਘ ਦੀ ਹੋਈ ਮੁਲਾਕਾਤ ਲਿਆਵੇਗੀ ਪੰਜਾਬ’ ਚ ਨਵੇਂ ਸਿਆਸੀ ਸਮੀਕਰਨ : ਭਾਈ ਜਸਵਿੰਦਰ ਸਿੰਘ ਰਾਜਪੁਰਾ 

ਚੰਡੀਗੜ੍ਹ  (ਮੰਗਤ ਸਿੰਘ ਸੈਦਪੁਰ)  ਕੌਮੀ ਇਨਸਾਫ ਮੋਰਚੇ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਅਤੇ ਪਿਛਲੇ 28-30 ਸਾਲਾਂ ਤੋਂ ਜੇਲ ਵਿੱਚ ਨਜ਼ਰਬੰਦ ਸਿਆਸੀ ਬੰਦੀ ਸਿੰਘ ਭਾਈ ਪਰਮਜੀਤ ਸਿੰਘ ਭਿਓਂਰਾ ਦੀ ਹੋਈ ਮੁਲਾਕਾਤ ਸਿਆਸੀ ਹਲਕਿਆਂ ਵਿੱਚ ਲਿਆਵੇਗੀ ਨਵਾਂ ਰੰਗ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਫ ਮੋਰਚੇ ਦੇ ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ ਨੇ ਦੱਸਿਆ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਪੂਰੀ ਤਰਾਂ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਦੱਸਿਆ ਕਿ ਬੁੜੈਲ ਜੇਲ ਵਿੱਚ ਪਾਈ ਗੁਰਮੀਤ ਸਿੰਘ ਸ਼ਮਸ਼ੇਰ ਸਿੰਘ ਦੀ ਰਿਹਾਈ ਵਿੱਚ ਦੀ ਰਿਹਾਈ ਦੀ ਖੁਸ਼ੀ ਵਿੱਚ ਖੁਸ਼ੀ ਵਿੱਚ ਪੂਰੀ ਬੜੈਲ ਜੇਲ ਵਿੱਚ ਮਿਠਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਭਾਈ ਅੱਗੇ ਹਾਈ ਤੋਂ ਬਾਅਦ ਭਾਈ ਪਰਮਜੀਤ ਸਿੰਘ ਭਿਓਂਰਾ ਦੀ ਰਿਹਾਈ ਲਈ ਕਾਨੂੰਨੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਈ ਪਰਮਜੀਤ ਸਿੰਘ ਭਿਉਰਾ ਦੀ ਰਿਹਾਈ ਲਈ ਦਰਖਾਸਤ ਦਾਇਰ ਕਰ ਦਿੱਤੀ ਗਈ ਹੈ। ਇਨਸਾਨ ਮੋਰਚਾ ਇੱਕ ਸਿੰਘਾਂ ਨੂੰ ਰਿਹਾਅ ਕਰਵਾ ਕੇ ਹੀ ਸਮਾਪਤ ਕੀਤਾ ਜਾਵੇਗਾ। ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਖਾਲਸਾ ਪੰਥ ਵੱਲੋਂ ਲਗਾਇਆ ਗਿਆ ਕੋਈ ਵੀ ਮੋਰਚਾ ਅਸਫਲ ਹੋਵੇਗਾ। ਉਹਨਾਂ ਸਪਸ਼ਟ ਕੀਤਾ ਕਿ ਹਿੰਦੂ ਬਹੁਗਿਣਤੀ ਵੱਲੋਂ ਘੱਟ ਗਿਣਤੀ ਸਿੱਖ ਕੌਮ ਨਾਲ ਆਜ਼ਾਦੀ ਤੋਂ ਬਾਅਦ ਬਹੁਤ ਵੱਡਾ ਧੋਖਾ ਅਤੇ ਸਿੱਖ ਤਸ਼ੱਦਦ ਕੀਤਾ ਗਿਆ ਹੈ। ਪਰੰਤੂ ਹੁਣ ਸਿੱਖ ਕੌਮ ਇੰਟਰਨੈਸ਼ਨਲ ਲੈਵਲ ਤੇ ਆਪਣਾ ਆਧਾਰ ਬਣਾ ਚੁੱਕੀ। ਹਿੰਦੂ ਬਹੁ ਗਿਣਤੀ ਜਿਸ ਨੂੰ ਸਿੱਖ ਕੌਮ ਨੇ ਮੁਗਲਾਂ ਅਤੇ ਅੰਗਰੇਜ਼ਾਂ ਕੋਲੋਂ ਆਜ਼ਾਦ ਕਰਾਇਆ ਹੈ ਅਤੇ ਉਹਨਾਂ ਦੀਆਂ ਮਾਵਾਂ, ਧੀਆਂ, ਬਹੁ ਬੇਟੀਆਂ ਦੀ ਇੱਜਤ ਖਾਲਸਾ ਪੰਥ ਨੇ ਬਚਾਈਆਂ। ਉਸ ਨੂੰ ਹਿੰਦੂ ਵੱਲੋਂ ਅੱਖੋਂ ਪਰੋਖੇ ਨਹੀਂ ਕਰਨਾ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦਸਾਂ ਪਾਤਸ਼ਾਹੀਆਂ ਵੱਲੋਂ ਸਾਜਿਆ ਖਾਲਸਾ ਸਰਬੱਤ ਦਾ ਭਲਾ ਮੰਗਣ ਵਾਲਾ ਪੰਥ ਹੈ। ਉਨ੍ਹਾਂ ਦੱਸਿਆ ਕਿ ਜਦੋਂ ਹਿੰਦੁਸਤਾਨ ਕੋਲੋਂ ਖਾਲਸਾ ਪੰਥ ਅਲੱਗ ਹੋ ਜਾਵੇਗਾ ਉਦੋਂ ਹੀ ਹਿੰਦੁਸਤਾਨ ਵਿਦੇਸ਼ਾਂ ਦਾ ਗੁਲਾਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਨੂੰ ਹਰਾਉਣ ਵਾਲਾ ਦੁਨੀਆਂ ਵਿਚ ਕੋਈ ਪੈਦਾ ਹੀ ਨਹੀਂ ਹੋਇਆ। ਦੁਨੀਆਂ ਦੀ ਕੋਈ ਇਹੋ ਜਿਹੀ ਤਾਕਤ ਨਹੀਂ ਜੋ ਖਾਲਸਾ ਪੰਥ ਨੂੰ ਹਰਾ ਸਕੇ। ਉਹਨਾਂ ਦੱਸਿਆ ਕਿ ਜਦੋਂ ਤੱਕ ਬੰਦੀ ਸਿੰਘ ਰਿਹਾਅ ਨਹੀਂ ਹੋ ਜਾਂਦੇ ਉਦੋਂ ਤੱਕ ਕੌਮੀ ਇਨਸਾਫ ਮੋਰਚਾ ਪੂਰੀ ਚੜ੍ਹਦੀ ਕਲਾ ਵਿੱਚ ਆਪਣਾ ਸੰਘਰਸ਼ ਜਾਰੀ ਰੱਖੇਗਾ। ਉਹਨਾਂ ਕਿਹਾ ਕਿ ਦੇਸ਼ ਵਿਦੇਸ਼ਾਂ ਵਿੱਚ ਹਿੰਦੂ ਬਹੁ ਗਿਣਤੀ ਵੱਲੋਂ ਸਿੱਖ ਕੌਮ ਉੱਤੇ ਕੀਤੇ ਜਾ ਰਹੇ ਤਸ਼ੱਦਦ ਦਾ ਚਿਹਰਾ ਬਿਲਕੁਲ ਨੰਗਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਪੰਜਾਬ ਹੈ ਅਤੇ ਆਜ਼ਾਦ ਹੀ ਰਹੇਗਾ। ਭਵਿੱਖ ਵਿੱਚ ਪੰਜਾਬ ਦੀ ਸਿਆਸਤ ਵੱਡੇ ਪੱਧਰ ਤੇ ਬਦਲ ਜਾਵੇਗੀ। ਖਾਸ ਗੱਲ ਇਹ ਹੈ ਕਿ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਅਤੇ ਸਖ਼ਤ ਕਾਨੂੰਨ ਬਣਾਉਣ, ਵੱਖ ਵੱਖ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਬਹਿਬਲ ਕਲਾਂ ਗੋਲੀ ਕਾਂਡ ਅਤੇ ਲਾਪਤਾ ਤਿੰਨ ਸੌ ਅਠਾਈ ਸਰੂਪਾਂ ਦਾ ਇਨਸਾਫ ਲੈਣ ਲਈ 7 ਜਨਵਰੀ ਤੋਂ ਚੰਡੀਗੜ੍ਹ ਦੀ ਬਰੂਹਾਂ ਤੇ ਲੱਗਿਆ ਪੱਕਾ ਕੌਮੀ ਇਨਸਾਨ ਮੋਰਚਾ ਕੋਈ ਮਜਬੂਤੀ ਨਾਲ ਚੱਲ ਰਿਹਾ ਹੈ। ਕੌਮੀ ਇਨਸਾਨ ਮੋਰਚੇ ਦੀ ਇਹ ਅੱਜ ਤੱਕ ਪ੍ਰਾਪਤੀ ਰਹੀ ਹੈ ਕਿ ਸਜਾਵਾਂ ਪੂਰੇ। ਚਾਰ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਚੁੱਕਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਨ ਮੋਰਚੇ ਦੇ ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਨਿੱਤ ਦਿਨ ਹੋ ਰਹੀਆਂ ਬੇਅਦਬੀਆਂ ਨੂੰ ਰੋਕਣਾ ਚਾਹੁੰਦੇ ਹਾਂ ਅਤੇ ਦੋਸ਼ੀਆਂ ਨੂੰ ਸਖ਼ਤ ਕਾਨੂੰਨ ਬਣਾਉਣ ਲਈ ਸੰਘਰਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਕਦੇ ਵੀ ਖਾਲਸਾ ਪੰਥ ਨੂੰ ਇਨਸਾਫ ਨਹੀਂ ਦਿੱਤਾ। ਪਰ ਸਿੱਖ ਕੌਮ ਇਨਸਾਫ ਲੈਣਾ ਜਾਣਦੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀਆਂ ਕੁਰਬਾਨੀਆਂ ਨਾਲ ਇਤਿਹਾਸ ਭਰਿਆ ਹੋਇਆ ਹੈ ਕੋਈ ਵੀ ਇਹੋ ਜਿਹਾ ਦਿਨ ਜਾਂ ਖਾਲਸਾ ਪੰਥ ਦਾ ਇਤਿਹਾਸ ਨਾ ਹੋਵੇ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਹੋਇਆ ਹੈ ਅਤੇ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਰਚੇ ਦੀ ਤਾਲਮੇਲ ਕਮੇਟੀ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ। ਉਹਨਾਂ ਦੇਸ਼ ਦੇਸ਼ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ 27 ਤਰੀਕ ਨੂੰ ਠੀਕ 9 ਵਜੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਖ਼ਾਲਸਾ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੈ। ਦੇਸ਼ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਜਰੂਰ ਸ਼ਮੂਲੀਅਤ ਕਰੇ। ਕੌਮੀ ਇਨਸਾਨ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਅਤੇ ਸੀਨੀਅਰ ਆਗੂ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਸਿੱਖ ਸੰਗਤਾਂ ਨੇ ਕਿਹਾ ਕਿ ਹੁਣ ਤੱਕ 4 ਸਿੰਘ ਰਿਹਾਅ ਹੋ ਚੁੱਕੇ ਹਨ। ਜਿਹਨਾਂ ਵਿੱਚ ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਰਿਹਾਅ ਹੋ ਚੁੱਕੇ ਹਨ । ਭਾਈ ਜਗਤਾਰ ਸਿੰਘ ਤਾਰਾ ਦੇ ਵੀ ਪੈਂਡਿੰਗ 2 ਕੇਸਾਂ ਨੂੰ ਜਲਦ ਤੋਂ ਜਲਦ ਫਾਸਟ ਟਰੈਕ ਰਾਹੀਂ ਖਤਮ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਤਾਂ ਕਿ ਓਹਨਾਂ ਦੀ ਰਿਹਾਈ ਵੀ ਜਲਦ ਹੋ ਸਕੇ। ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕੌਮੀ ਇਨਸਾਨ ਮੋਰਚੇ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇ ਤਾਂ ਕਿ ਰਹਿ ਰਹੇ ਬੰਦੀ ਸਿੰਘ ਦੇ ਰਿਹਾਈ ਵੀ ਜਲਦੀ ਕਰਾਈ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਸ਼ਮੂਲੀਅਤ 30-30, 32-32 ਸਾਲਾਂ ਤੋਂ ਇੰਡੀਅਨ ਸਟੇਟ ਦੀਆਂ ਵੱਖ ਵੱਖ ਗੈਰ ਕਾਨੂੰਨੀ ਤੌਰ ‘ਤੇ ਬੰਦ ਸਿੱਖਾਂ ਨੌਜਵਾਨਾਂ ਨੂੰ ਜੇਲ੍ਹਾਂ ਚੋਂ ਰਿਹਾਅ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਈਏ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਨ ਮੋਰਚੇ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਖਾਲਸਾ ਪੰਥ ਦੀਆਂ ਜਾਇਜ ਮੰਗਾਂ ਨੂੰ ਮੰਨ ਕੇ ਬੰਦੀ ਸਿੰਘਾਂ ਦੇ ਰਿਹਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖਤ ਕਾਨੂੰਨ ਬਣਾਉਣ ਦੀਆਂ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ। ਇਸ ਮੌਕੇ ਭਾਈ ਹਰਵਿੰਦਰ ਸਿੰਘ ਸਰਪੰਚ, ਭਾਈ ਰਵਿੰਦਰ ਸਿੰਘ ਵਜੀਦਪੁਰ, ਭਾਈ ਗੁਰਮੀਤ ਸਿੰਘ ਨੇ ਕਿਹਾ ਕਿ ਅਸੀ ਕੌਮੀ ਇਨਸਾਫ਼ ਮੋਰਚੇ ਦੇ ਨਾਲ ਡੱਟ ਕਿ ਖੜੇ ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦੇ ਰਹਾਂਗੇ। ਰੋਜ਼ਾਨਾਂ ਦੀ ਤਰ੍ਹਾਂ 31 ਮੈਂਬਰੀ ਜੱਥਾ ਕੌਮੀ ਇਨਸਾਫ਼ ਮੋਰਚੇ ਚੋਂ ਕਰਨਾਲ ਦੀ ਸੰਗਤ ਭਾਈ ਸਾਹਿਬ ਸਿੰਘ ਪ੍ਰਧਾਨ  ਵੱਲੋਂ ਰੋਜ਼ਾਨਾਂ ਦੀ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਦੀ ਕੋਠੀ ਵੱਲ ਪ੍ਰਦਰਸ਼ਨ ਕਰਦਾ ਗਿਆ। ਉਨ੍ਹਾਂ ਦੱਸਿਆ ਦੱਸਿਆ ਕਿ ਇਨਸਾਫ਼ ਮੋਰਚੇ ਦੀ ਸਮੁੱਚੀ ਤਾਲਮੇਲ ਕਮੇਟੀ ਵਲੋਂ ਇਸ ਇਤਿਹਾਸਿਕ ਕੌਮੀ ਇਨਸਾਫ ਮੋਰਚੇ 20 ਸਫ਼ਲਤਾ ਲਈ ਤਨੋਂ ਮਨੋਂ ਅਤੇ ਧਨੋ ਸਹਿਯੋਗ ਦਿੱਤਾ ਜਾ ਰਿਹਾ ਹੈ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਮੁੱਚੀ ਤਾਲਮੇਲ ਕਮੇਟੀ ਦੇ ਮੈਂਬਰਾਂ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਸੀਨੀਅਰ ਐਡਵੋਕੇਟ ਅਮਰ ਸਿੰਘ ਚਾਹਲ, ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਥੇਦਾਰ ਗੁਰਨਾਮ ਸਿੰਘ ਸਿੱਧੂ, ਜਥੇਦਾਰ ਰਛਪਾਲ ਸਿੰਘ ਚੰਡੀਗੜ੍ਹ, ਭਾਈ ਗੁਰਦੀਪ ਸਿੰਘ ਭੋਗਪੁਰ, ਭਾਈ ਗੁਰਜੰਟ ਸਿੰਘ, ਭਾਈ ਬਲਜੀਤ ਸਿੰਘ ਭਾਊ, ਬਾਬਾ ਬਲਜੀਤ ਸਿੰਘ ਦਾਦੂਵਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਪ੍ਰਧਾਨ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ, ਕਿਸਾਨ ਆਗੂ ਡਾ. ਦਰਸ਼ਨ ਪਾਲ, ਭਾਈ ਹਰਵਿੰਦਰ ਸਿੰਘ ਲਖੋਵਾਲ, ਭਾਈ ਜਗਜੀਤ ਸਿੰਘ ਡੱਲੇਵਾਲ, ਭਾਈ ਸੁਰਜੀਤ ਸਿੰਘ ਫੁੱਲ ਭਾਈ ਸਤਨਾਮ ਸਿੰਘ ਬਹਿਰੁ, ਭਾਈ ਕੁਲਵਿੰਦਰ ਸਿੰਘ, ਭਾਈ ਮਲਕੀਤ ਸਿੰਘ ਗੁਲਾਮੀ ਵਾਲਾ, ਬਾਬਾ ਸਰੂਪ ਸਿੰਘ, ਭਾਈ ਸੁਖਵਿੰਦਰ ਸਿੰਘ ਲਾਲੀ, ਭਾਈ ਪਲਵਿੰਦਰ ਸਿੰਘ ਤਲਵਾੜਾ, ਅਰਬਾਂ ਖਰਬਾਂ ਤਰਨਾਂ ਦਲ ਦੇ ਮੁਖੀ ਨਿਹੰਗ ਸਿੰਘ ਜਥੇਦਾਰ ਬਾਬਾ ਰਾਜਾ ਰਾਜ ਸਿੰਘ,  ਨਿਹੰਗ ਸਿੰਘ ਜੱਥੇਦਾਰ ਬਾਬਾ ਕੁਲਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ ਭਾਈ ਬਲਵੀਰ ਸਿੰਘ ਹਿਸਾਰ ਆਦਿ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਕੌਮੀ ਇਨਸਾਫ ਮੋਰਚੇ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

144 Views