ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਨੂੰ ਚੰਡੀਗੜ੍ਹ ਵਿਖੇ ਗਾਂਧੀ ਜੈੰਤੀ ਮੌਕੇ ਉੱਤਮ ਸਕੂਲ ਅਵਾਰਡ ਨਾਲ ਕੀਤਾ ਸਨਮਾਨਿਤ : ਮਾ. ਗੁਰਮਨਜੀਤ ਸਿੰਘ ਗਿੱਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਕਤੂਬਰ (ਸਾਹਿਬ ਦੀਪ ਸਿੰਘ ਸੈਦਪੁਰ) : ਭਾਰਤ ਸਰਕਾਰ ਦੁਆਰਾ ਸਤੰਬਰ ਮਹੀਨੇ ਤੋਂ ਸਵੱਛਤਾ ਹੀ ਸੇਵਾ ਹੈ ਮਿਸ਼ਨ ਪੂਰੇ ਭਾਰਤ ਵਿਖੇ ਜੋਰਾਂ ਸ਼ੋਰਾਂ ਨਾਲ ਚਲਾਇਆ ਗਿਆ। ਜਿਸ ਵਿੱਚ ਪੰਜਾਬ  ਸਰਕਾਰ ਦੇ ਸਮੂਹ ਅਦਾਰਿਆਂ ਵਿੱਚ ਇਹ ਮੁਹਿੰਮ ਚਲਾਈ ਗਈ। ਇਸ ਮਿਸ਼ਨ ਦੀ ਸਮਾਪਤੀ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਸ਼੍ਰੀਮਤੀ ਗਿੰਨੀ ਦੁਗਲ ਅਤੇ ਡਿਪਟੀ ਜਿਲਾ ਸਿੱਖਿਆ ਅਫਸਰ ਸ੍ਰੀ ਅੰਗਰੇਜ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸਵੱਛ ਭਾਰਤ ਮਿਸ਼ਨ ਵੱਲੋਂ ਕਰਵਾਏ ਗਏ ਸਰਵੇ ਅਨੁਸਾਰ ਸ਼੍ਰੀ ਸੰਜੀਵ ਕੁਮਾਰ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਐਸਏਐਸ ਨਗਰ ਨੂੰ ਅੱਜ ਚੰਡੀਗੜ੍ਹ ਵਿਖੇ ਗਾਂਧੀ ਜੈੰਤੀ ਮੌਕੇ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਉੱਤਮ ਸਕੂਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਸ਼੍ਰੀ ਬੀ ਕੇ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਹਨਾਂ ਦੀ ਪੰਚਾਇਤ ਵੱਲੋਂ ਸਕੂਲ ਦੇ ਸਮੁੱਚੇ ਸਟਾਫ ਨੂੰ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ ਜਿਸ ਤਰਾਂ ਦੀ ਹੀ ਉਹਨਾਂ ਨੂੰ ਕਿਸੇ ਕਿਸਮ ਦੀ ਜਰੂਰਤ ਹੁੰਦੀ ਹੈ ਤੁਰੰਤ ਪੂਰਾ ਕੀਤਾ ਜਾਂਦਾ ਹੈ। ਉਹਨਾ ਪਿੰਡ ਵਾਸੀਆਂ ਅਤੇ ਸਕੂਲ ਦੇ ਸਮੁੱਚੇ ਸਟਾਫ ਨੂੰ ਮੁਬਾਰਕਾਂ ਵੀ ਦਿੱਤੀਆਂ। ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਦੇ ਮੈਥ ਟੀਚਰ ਗੁਰਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਹਿਲਾਂ ਵੀ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਦਾ ਵੱਲੋਂ ਵੱਡੇ ਪੱਧਰ ‘ਤੇ ਹਰ ਪੱਖੋਂ ਪ੍ਰਾਪਤੀਆਂ ਕੀਤੀਆਂ ਜਾਂਦੀਆਂ ਹਨ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਮੌਲੀ ਬੈਦਵਾਣ ਤੇ ਸਰਪੰਚ ਬਾਲ ਕ੍ਰਿਸ਼ਨ ਗੋਇਲ ਸਮੂਹ ਮੈਂਬਰ ਪੰਚਾਇਤ ਅਤੇ ਨਗਰ ਨੂੰ ਵਾਸੀਆਂ ਵੱਲੋਂ ਸਕੂਲ ਦੇ ਸਮੁੱਚੇ ਸਟਾਫ ਨੂੰ ਵੱਡੇ ਪੱਧਰ ‘ਤੇ ਹਰ ਪੱਖੋਂ ਸਹਿਯੋਗ ਦਿੱਤਾ ਜਾਂਦਾ ਹੈ।

130 Views