ਚੰਡੀਗੜ੍ਹ 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਦੋ ਦਿਨਾਂ ਦਾ ਇਜਲਾਸ 20 ਤੇ 21 ਅਕਤੂਬਰ ਨੂੰ ਹੋਵੇਗਾ। ਦੋ ਦਿਨ ਦਾ ਵਿਧਾਨ ਸਭਾ ਦਾ ਇਜਲਾਸ ਦੌਰਾਨ ਵੱਖ-ਵੱਖ ਮੁੱਦਿਆ ਜਿਵੇਂ ਐਸਵਾਈਐਲ, ਆਰਡੀਐਫ ਅਤੇ ਸਪੈਸ਼ਲ ਸੁਰੱਖਿਆ ਫੋਰਸ ਬਾਰੇ ਚਰਚਾ ਹੋ ਸਕਦੀ ਹੈ। ਇਸ ਬਾਰੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮਨਜ਼ੂਰੀ ਦੇ ਦਿੱਤੀ ਹੈ।ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਨਵਾਂ ਸੈਸ਼ਨ ਨਹੀਂ ਹੋਵੇਗਾ, ਜਿਹੜਾ ਪੁਰਾਣਾ ਸੈਸ਼ਨ ਚਲ ਰਿਹਾ ਸੀ, ਉਸੇ ਨੂੰ ਲਗਾਤਾਰ ਕੀਤਾ ਜਾ ਸਕਦਾ ਹੈ ਅਤੇ ਇਸ ਨੂੰ ਮਾਨਯੋਗ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ।
238 Views