ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਹੋਣ ਦਾ ਦਾਅਵਾ ਕਰਨ ਵਾਲੇ ਸਿਰਫਿਰੇ ਵਿਅਕਤੀ ਸੰਜੇ ਰਾਏ ਖ਼ਿਲਾਫ਼ ਨਹੀਂ ਰੱਦ ਹੋਵੇਗਾ ਮੁਕੱਦਮਾ : ਮਾਣਯੋਗ ਹਾਈ ਕੋਰਟ

ਚੰਡੀਗੜ੍ਹ 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ ਇਨਸਾਫ ਫਿਲਹਾਲ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ। ਜਿਸ ਕਾਰਨ ਖਾਲਸਾ ਪੰਥ ਨੂੰ ਮੋਰਚੇ ਲਾ ਕੇ ਸੰਘਰਸ਼ ਕਰਨੇ ਪੈ ਰਹੇ ਹਨ ਪਰੰਤੂ ਹੁਣ ਮਾਣਯੋਗ ਹਾਈਕੋਰਟ ਨੇ ਖਾਲਸਾ ਪੰਥ ਸਿੱਖ ਕੌਮ ਨੂੰ ਇਨਸਾਫ ਦਿੰਦਿਆਂ ਖਾਲਸਾ ਪੰਥ/ਸਿੱਖ ਕੌਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਸਿਰਫਿਰੇ ਵਿਅਕਤੀ ਸੰਜੇ ਰਾਏ ਵਿਰੁੱਧ ਦਰਜ ਐਫਆਈਆਰ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਾਲ ਹੀ ਵਿੱਚ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ ਬੇਅਦਬੀ ਇੱਕ ਘਿਨੌਣਾ ਅਪਰਾਧ ਹੈ।ਵਰਨਣਯੋਗ ਹੈ ਕਿ ਇੱਕ ਸਿਰਫਰੇ ਸੰਜੇ ਰਾਏ ਨਾਮ ਦੇ ਮੁਲਜ਼ਮ ਨੇ ਕਥਿਤ ਤੌਰਤੇ ਦਾਅਵਾ ਕੀਤਾ ਕਿ ਉਹ ਗੁਰੂ ਨਾਨਕ ਦੇਵ ਦਾ ਅਵਤਾਰ ਹੈ। ਰਾਏ ਨੇ ਇਹ ਵੀ ਕਿਹਾ ਕਿ ਉਹ ਇਸ ਨੂੰ ਆਪਣੇ ਅਧਿਆਤਮਕ ਗਿਆਨ ਨਾਲ ਸਾਬਤ ਕਰ ਸਕਦਾ ਹੈ। ਇਸ ਮਾਮਲੇ ਹੁਣ ਹਾਈਕੋਰਟ ਨੇ ਕਿਹਾ ਕਿ ਐਫਆਈਆਰ ਰੱਦ ਨਹੀਂ ਹੋਵੇਗੀ। ਹਾਈ ਕੋਰਟ ਨੇ ਆਈਪੀਸੀ. ਦੀ ਧਾਰਾ 295- ਤਹਿਤ ਵਿਅਕਤੀ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਬੇਅਦਬੀ ਇੱਕ ਘਿਨੌਣਾ ਅਪਰਾਧ ਹੈ। ਕੋਰਟ ਨੇ ਕਿਹਾ, “ਭਾਵੇਂ ਉਹ ਕਿਸੇ ਵੀ ਧਰਮ ਨਾਲ ਸਬੰਧਿਤ ਹੋਵੇ ਪਟੀਸ਼ਨ ਦਾਇਰ ਕਰਦੇ ਹੋਏ ਸੰਜੇ ਰਾਏ ਨੇ ਹਾਈਕੋਰਟ ਨੂੰ ਦੱਸਿਆ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਦੇ ਖਿਲਾਫ 23 ਦਸੰਬਰ 2022 ਨੂੰ ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਲਜ਼ਾਮ ਅਨੁਸਾਰ ਪਟੀਸ਼ਨਕਰਤਾ ਨੇ ਆਪਣੇ ਆਪ ਨੂੰ ਸਿੱਖਾਂ ਦਾ 12ਵਾਂ ਗੁਰੂ ਐਲਾਨਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਗੁਰੂ ਨਾਨਕ ਦੇਵ ਜੀ ਦੀ ਆਤਮਾ ਉਸ ਦੇ ਅੰਦਰ ਵੱਸਦੀ ਹੈ। ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਈ ਸੀ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚ ਗਈ ਸੀ। ਇਸ ਵੀਡੀਓ ਦੇ ਆਧਾਰਤੇ ਐਸਜੀਪੀਸੀ. ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਅੰਮ੍ਰਿਤਸਰ ਪੁਲਿਸ ਨੇ ਸ਼ਿਕਾਇਤ ਦੇ ਆਧਾਰਤੇ ਮੁਲਜ਼ਮ ਸੰਜੇ ਰਾਏ ਵਾਸੀ ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਆਪਣੇ ਆਪ ਨੂੰ ਗੁਰੂ ਨਾਨਕ ਦੇਵ ਦਾ ਅਵਤਾਰ ਹੋਣ ਦਾ ਦਾਅਵਾ ਕਰਨ ਵਾਲੇ ਮੁਲਜ਼ਮ ਸੰਜੇ ਰਾਏ ਨੂੰ ਹਾਈ ਕੋਰਟ ਤੋਂ ਪਹਿਲਾਂ ਅਪ੍ਰੈਲ ਦੇ ਅੰਤ ਅਗਾਊਂ ਜ਼ਮਾਨਤ ਮਿਲ ਗਈ ਸੀ। ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਵਿੱਚ 23 ਦਸੰਬਰ 2022 ਨੂੰ ਮੁਲਜ਼ਮ ਸੰਜੇ ਰਾਏ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਲਜ਼ਾਮਾਂ ਅਨੁਸਾਰ ਉਸ ਨੇ ਦਾਅਵਾ ਕੀਤਾ ਸੀ ਕਿ ਗੁਰੂ ਨਾਨਕ ਦੇਵ ਜੀ ਦੀ ਆਤਮਾ ਉਸ ਦੇ ਅੰਦਰ ਵੱਸਦੀ ਹੈ। ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਈ ਸੀ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚ ਗਈ ਸੀ। ਇਸ ਵੀਡੀਓ ਦੇ ਆਧਾਰਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਸੰਜੇ ਰਾਏ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮਾਂ ਅੰਮ੍ਰਿਤਸਰ ਐਫਆਈਆਰ. ਦਰਜ ਕੀਤੀ ਸੀ। ਇਸ ਸਬੰਧੀ ਅਗਲੀ ਕਾਰਵਾਈ ਕੀ ਹੋਵੇਗੀ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਖਾਲਸਾ ਪੰਥ ਸਿੱਖ ਕੌਮ ਵਿੱਚ ਇਹੋ ਜਿਹੇ ਵਿਅਕਤੀਆਂ ਵਿਰੁੱਧ ਸਿੱਖਾਂ ਦੇ ਗੁਰੂਆਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦਾ ਅਪਮਾਨ ਕਰਨ ਤੇ ਵੱਡੇ ਪੱਧਰ ਤੇ ਰੋਸ ਹੈ।

 

173 Views