ਦੇਸ਼ ਵਿਦੇਸ਼ ਦੀਆਂ ਸਮੂਹ ਸਿੱਖ ਸੰਗਤਾਂ ਵੱਲੋਂ ਅੱਜ 21 ਨਵੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕੌਮੀ ਇਨਸਾਫ ਮੋਰਚੇ ਦੇ ਪੰਡਾਲ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਕੌਮੀ ਇਨਸਾਫ ਮੋਰਚਾ

ਚੰਡੀਗੜ੍ਹ 20 ਨਵੰਬਰ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲਾਂ ਵਿੱਚ ਨਜ਼ਰਬੰਦ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਬਹਿਬਲ ਕਲਾਂ ਗੋਲੀ ਕਾਂਡ ਅਤੇ ਲਾਪਤਾ 328 ਸਰੂਪਾਂ ਦਾ ਇਨਸਾਫ ਲੈਣ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲੱਗਿਆ ਪੱਕਾ ਕੌਮੀ ਇਨਸਾਫ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖਾਲਸਾ ਪੰਥ ਦੀਆਂ ਉਪਰੋਕਤ ਮੰਗਾਂ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਨਹੀਂ ਜਾਣਗੀਆਂ। ਇਸੇ ਸਬੰਧ ਵਿੱਚ 21 ਨਵੰਬਰ ਨੂੰ ਵੱਡੀ ਗਿਣਤੀ ‘ਚ ਦੇਸ਼ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਸੀਨੀਅਰ ਆਗੂ ਭਾਈ ਇੰਦਰ ਬੀਰ ਸਿੰਘ ਪਟਿਆਲਾ ਨੇ ਕਿਹਾ ਕਿ 7 ਜਨਵਰੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਸੰਜੀਦਗੀ ਨਹੀਂ ਦਿਖਾਈ ਗਈ। ਇਸ ਲਈ ਪੰਜਾਬ ਵਿੱਚ ਰਾਜ ਕਰਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਵਿੱਚ ਭਾਜਪਾ ਸਰਕਾਰ ਦੋਵੇਂ ਹੀ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ ਦੇ ਲਈ ਦੋਸ਼ੀ ਹਨ। ਦੋਵੇ ਹੀ ਸਰਕਾਰਾਂ ਦੇ ਨੁਮਾਇੰਦੇ ਜਾਂ ਸਰਕਾਰੀ ਅਫ਼ਸਰ ਇਕ ਦੂਜੀ ਸਰਕਾਰ ‘ਤੇ ਦੋਸ਼ ਲਾ ਬੰਦੀ ਸਿੰਘਾਂ ਦੀ ਰਿਹਾਈ ਤੋਂ ਪੱਲਾ ਝਾੜ ਲੈਂਦੇ ਹਨ। ਇਸੇ ਕਾਰਨ ਕੌਮੀ ਇਨਸਾਫ ਮੋਰਚੇ ਵੱਲੋਂ ਸੰਗਤਾਂ ਨੂੰ ਵੱਡਾ ਪ੍ਰੋਗਰਾਮ ਦਿੰਦਿਆਂ ਅੱਜ 21 ਨਵੰਬਰ ਨੂੰ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਦੋਵੇਂ ਹੀ ਸਰਕਾਰਾਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਵਿੱਚ ਵੱਡੇ ਪੱਧਰ ‘ਤੇ ਸ਼ਾਮਿਲ ਹੋਣ ਦੀ ਪੁਰਜੋਰ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਮੁੱਚੀ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਨੂੰ ਬੇਨਤੀ ਹੈ ਕਿ ਇਸ ਵਿਰੋਧ ਪ੍ਰਦਰਸ਼ਨ ਵਿੱਚ ਸਵੇਰੇ 9 ਵਜੇ ਸ਼੍ਰੀ ਫ਼ਤਹਿਗੜ੍ਹ ਸਾਹਿਬ ਗੁਰੁਆਰਾ ਸਾਹਿਬ ਵਿੱਖੇ ਪਹੁੰਚੋ। ਉੱਥੋਂ ਕਾਫਲੇ ਦੇ ਰੂਪ ਵਿੱਚ ਵੱਡਾ ਕਾਫ਼ਲਾ ਬਣਾ ਕੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੇਗਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਨੂੰ ਬੁਲੰਦ ਕਰ ਸਕੀਏ। ਉਨਾਂ ਅਪੀਲ ਕੀਤੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਆਪਣੀਆਂ ਸਜਾਵਾਂ ਤੋਂ ਵੀ ਦੁਗਣੀਆਂ ਸਜ਼ਾਵਾਂ ਇੰਡੀਅਨ ਸਟੇਟ ਦੀਆਂ ਜੇਲਾਂ ਵਿੱਚ ਘੱਟ ਚੁੱਕੇ ਹਨ ਕੱਢੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਪੱਧਰ ਤੇ ਸਮੂਲੀਅਤ ਕਰਨ ਤਾਂ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਉੱਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਬਾਅ ਬਣਾਇਆ ਜਾ ਸਕੇ।

336 Views