..ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਉਤਾਰੇ ਚੋਣ ਮੈਦਾਨ ’ਚ 5 ਮੰਤਰੀ…

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਬਹੁਜਨ ਸਮਾਜ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਸਮਝੌਤਾ ਹੋਣ ਦੀਆਂ ਸੰਭਾਵਨਾਵਾ : ਸੂਤਰ

ਚੰਡੀਗੜ੍ਹ 14 ਮਾਰਚ ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ 8 ਉਮੀਦਵਾਰਾਂ ਦਾ ਐਲਾਨ ਕੀਤਾ। ਜਿਨਾਂ ਵਿੱਚ ਕੈਬਨਿਟ ਮੰਤਰੀਆਂ, ਕੁਲਦੀਪ ਸਿੰਘ ਧਾਲੀਵਾਲ, ਮੀਤ ਹੇਅਰ, ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਦੇ ਨਾਮ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਸੁਸ਼ੀਲ ਕੁਮਾਰ ਰਿੰਕੂ, ਗੁਰਪ੍ਰੀਤ ਸਿੰਘ ਜੀਪੀ ਅਤੇ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ ਦਾ ਨਾਮ ਵੀ ਸੂਚੀ ਵਿੱਚ ਸ਼ਾਮਿਲ ਹਨ।ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਗਦੇਵ ਕਲਾਂ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਅਜਨਾਲਾ ਸੀਟ ਤੋਂ ਚੋਣ ਜਿੱਤੀ ਸੀ। ਪੰਜਾਬ ਕੈਬਨਿਟ ਵਿੱਚ ਉਨ੍ਹਾਂ ਕੋਲ ਐੱਨਆਰਆਈ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰਾਲੇ ਹਨ। ਕੁਲਦੀਪ ਸਿੰਘ 10ਵੀਂ ਪਾਸ ਹਨ। ਕੁਲਦੀਪ ਸਿੰਘ ਪੁਰਾਣੇ ਕਾਂਗਰਸੀ ਪਰਿਵਾਰ ਵਿੱਚੋਂ ਹਨ ਅਤੇ ਉਨ੍ਹਾਂ ਦੇ ਭਰਾ ਕਾਂਗਰਸੀ ਸਰਪੰਚ ਰਹੇ ਹਨ। ਲਾਲਜੀਤ ਸਿੰਘ ਭੁੱਲਰ ਪੱਟੀ ਦੇ ਹੀ ਰਹਿਣ ਵਾਲੇ ਹਨ। ਆਮ ਆਦਮੀ ਪਾਰਟੀ ਵੱਲੋਂ ਉਹ ਪੱਟੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਲਾਲਜੀਤ 12ਵੀਂ ਪਾਸ ਹਨ। ਪੰਜਾਬ ਕੈਬਨਿਟ ਵਿੱਚ ਉਨ੍ਹਾਂ ਕੋਲ ਪੰਜਾਬ ਦਾ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਮਹਿਕਮੇ ਹਨ। ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਦੂਜੀ ਵਾਰ ਵਿਧਾਇਕ ਬਣੇ ਹਨ। ਪਿਛਲੀਆਂ ਚੋਣਾਂ ਵਿੱਚ ਉਨ੍ਹਾਂ ਨੇ ਅਕਾਲੀ ਦਲ ਦੇ ਕੁਲਵੰਤ ਸਿੰਘ ਨੂੰ ਹਰਾਇਆ ਸੀ। ਉਨ੍ਹਾਂ ਨੇ ਵਿਵੇਕਾਨੰਦ ਇੰਸਟੀਚਿਊਟ ਆਫ਼ ਟੈਕਨੌਲੋਜੀ ਤੋਂ ਬੀਟੈਕ ਦੀ ਪੜ੍ਹਾਈ ਕੀਤੀ ਹੈ। ਸਿਵਲ ਸੇਵਾ ਦੀ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਮੀਤ ਹੇਅਰ ਅੰਨਾ ਹਜ਼ਾਰੇ ਅੰਦੋਲਨ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ। ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਮੁਤਾਬਕ ਉਨ੍ਹਾਂ ਨੇ ਆਪਣੀ ਆਮਦਨ ਵਿਧਾਇਕ ਵਜੋਂ ਆਪਣੀ ਤਨਖਾਹ ਅਤੇ ਖੇਤੀਬਾੜੀ ਦੱਸੀ ਸੀ। ਫਿਲਹਾਲ ਪੰਜਾਬ ਕੈਬਨਿਟ ਵਿੱਚ ਖੇਡ ਮੰਤਰੀ ਹਨ, ਇਸ ਤੋਂ ਇਲਾਵਾ ਉਨ੍ਹਾਂ ਕੋਲ ਜ਼ਮੀਨ ਅਤੇ ਪਾਣੀ ਦੀ ਸੰਭਾਲ, ਵਿਗਿਆਨ ਤਕਨਾਲੋਜੀ ਤੇ ਵਾਤਾਵਰਣ, ਨੌਜਵਾਨ ਸੇਵਾਵਾਂ, ਜਲ ਸਰੋਤ ਅਤੇ ਖਾਣਾਂ ਤੇ ਭੂ-ਵਿਗਿਆਨ ਦੇ ਵੀ ਮਹਿਕਮੇ ਹਨ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦਾ ਜਨਮ ਨਵਾਂਸ਼ਹਿਰ ਦੇ ਪਿੰਡ ਭੌਰਾ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਪਿੰਡ ਦੇ ਹੀ ਸਰਕਾਰੀ ਸਕੂਲ ਤੋਂ ਕੀਤੀ ਸੀ। ਅੱਖਾਂ ਦਾ ਡਾਕਟਰ ਬਣਨ ਤੋਂ ਬਾਅਦ ਉਹ ਲੰਮੇ ਸਮੇਂ ਤੋਂ ਪਟਿਆਲਾ ਸ਼ਹਿਰ ਵਿੱਚ ਰਹਿ ਰਹੇ ਹਨ। 2017 ਦੀਆਂ ਆਮ ਚੋਣਾਂ ‘ਚ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਲੜੇ ਪਰ ਹਾਰ ਗਏ ਸਨ। ਜਦਕਿ 2022 ਦੀਆਂ ਚੋਣਾਂ ‘ਚ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ 50,000 ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।ਬਲਬੀਰ ਸਿੰਘ ਨੇ ਕਿਸਾਨ ਅੰਦੋਲਨ ਦੌਰਾਨ ਅੱਖਾਂ ਦੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਏ ਸਨ। ਉਨ੍ਹਾਂ ਦਾ ਨਾਮ ਇੱਕ ਜ਼ਮੀਨੀ ਵਿਵਾਦ ‘ਚ ਵੀ ਸ਼ਾਮਲ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ਸੀ, ਜਿਸ ‘ਤੇ ਬਾਅਦ ਵਿੱਚ ਰੋਕ ਲੱਗ ਗਈ ਸੀ। ਕੈਬਨਿਟ ਵਿੱਚ ਉਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਸਬੰਧੀ ਮਹਿਕਮੇ ਹਨ।ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਸੀ। ਪੰਜਾਬ ਕੈਬਨਿਟ ਮੰਤਰੀ ਵਿੱਚ ਉਨ੍ਹਾਂ ਕੋਲ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰਾਲੇ ਅਤੇ ਫੂਡ ਪ੍ਰੋਸੈਸਿੰਗ ਮਹਿਕਮੇ ਹਨ। ਖੁੱਡੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਖੁੱਡੀਆਂ ਮਹਾਂ ਸਿੰਘ ਦੇ ਰਹਿਣ ਵਾਲੇ ਹਨ। ਉਨ੍ਹਾਂ ਪਿੰਡ ਲੰਬੀ ਦੇ ਹੀ ਸਰਕਾਰੀ ਸਕੂਲ ਤੋਂ 1979 ਵਿੱਚ ਦਸਵੀਂ ਪਾਸ ਕੀਤੀ ਹੈ।ਗੁਰਮੀਤ ਸਿੰਘ ਖੁੱਡੀਆਂ ਦੇ ਪਿਤਾ ਜਗਦੇਵ ਸਿੰਘ ਖੁੱਡੀਆਂ 1989 ਵਿੱਚ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ। ਗੁਰਮੀਤ ਸਿੰਘ ਖੁੱਡੀਆਂ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਹੈਲੰਬਾ ਸਮਾਂ ਕਾਂਗਰਸ ਵਿੱਚ ਰਹਿਣ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਸੁਸ਼ੀਲ ਕੁਮਾਰ ਰਿੰਕੂ ਨੇ ਸੰਤੋਖ ਚੌਧਰੀ ਦੇ ਦੇਹਾਂਤ ਤੋਂ ਖਾਲੀ ਹੋਈ ਜਲੰਧਰ ਹਲਕੇ ਦੀ ਸੀਟ ਚੋਣ ਜਿੱਤੀ ਸੀ। ਉਨ੍ਹਾਂ ਨੇ ਆਪਣੀ ਗ੍ਰੈਜੂਏਸ਼ਨ ਸਥਾਨਕ ਡੀਏਵੀ ਕਾਲਜ ਤੋਂ ਕੀਤੀ। 48 ਸਾਲਾ ਰਿੰਕੂ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿੱਚ ਕਾਫ਼ੀ ਸਰਗਰਮ ਹਨ। ਉਹ ਐੱਨਐੱਸਯੂਆਈ ਦੇ ਸਰਗਰਮ ਮੈਂਬਰ ਸਨ। 2006 ਵਿੱਚ ਉਹ ਜਲੰਧਰ ਨਗਰ ਨਿਗਮ ਦੇ ਕੌਂਸਲਰ ਚੁਣੇ ਗਏ ਸਨ। ਸੁਸ਼ੀਲ ਰਿੰਕੂ ਦੇ ਪਿਤਾ ਲੰਬੇ ਸਮੇਂ ਤੱਕ ਕਾਂਗਰਸ ਦੇ ਕੌਂਸਲਰ ਰਹੇ ਸਨ। ਉਸ ਤੋਂ ਬਾਅਦ ਸੁਸ਼ੀਲ ਰਿੰਕੂ ਵੀ ਦੋ ਵਾਰ ਕੌਂਸਲਰ ਰਹੇ ਤੇ ਇੱਕ ਵਾਰ ਉਨ੍ਹਾਂ ਦੀ ਪਤਨੀ ਵੀ ਕੌਂਸਲਰ ਰਹੀ। ਉਨ੍ਹਾਂ ਦਾ ਮੁਕਾਬਲਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਦੇ ਨਾਲ ਸੀ, ਜਿਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਹਾਲਾਂਕਿ, ਸੀਟ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਗਈ। ਇਨ੍ਹਾਂ ਸਿਆਸੀ ਚਿਹਰਿਆਂ ਇਲਾਵਾ ਪਾਰਟੀ ਨੇ ਇੱਕ ਅਦਾਕਾਰ ਤੇ ਪੰਜਾਬੀ ਗਾਇਕ ਕਰਮਜੀਤ ਅਨਮੋਲ ਨੂੰ ਟਿਕਟ ਦਿੱਤੀ ਹੈ। ਕਰਮਜੀਤ ਅਨਮੋਲ ਇੱਕ ਕਾਮੇਡੀਅਨ ਵੀ ਅਤੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਕਰੀਅਰ ਦੇ ਸ਼ੁਰੂਆਤੀ ਦਿਨਾਂ ਵਿੱਚ ਕੰਮ ਵੀ ਕੀਤਾ ਹੈ। ਉਨ੍ਹਾਂ ਦੇ ਪੰਜਾਬ ਇੰਡਸਟਰੀ ਵਿੱਚ ਕਈ ਫਿਲਮਾ ਕੀਤੀਆਂ ਹਨ ਅਤੇ ਅਹਿਮ ਕਿਰਦਾਰ ਨਿਭਾਏ ਹਨ। ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਲਈ ਅੱਜ ਤਾਂ ਨਹੀਂ ਹੋਈ ਆਪਣੇ ਜਿੱਤੇ ਹੋਏ ਵਿਦਾਨ ਸਭਾ ਮੈਂਬਰ ਜੋ ਪੰਜਾਬ ਕੈਬਿਨਟ ਵਿੱਚ ਸ਼ਾਮਿਲ ਹਨ ਉਹਨਾਂ ਵਿੱਚੋਂ ਹੀ ਕਈਆਂ ਨੂੰ ਲੋਕ ਸਭਾ ਦੇ ਮੈਂਬਰਾਂ ਵਜੋਂ ਉਮੀਦਵਾਰ ਐਲਾਨਿਆ ਗਿਆ ਹੈ। ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਿੰਨੇ ਕੁ ਸਫਲਤਾ ਪ੍ਰਾਪਤ ਕਰਨਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਬੀਜੇਪੀ ਅਤੇ ਕਾਂਗਰਸ ਦਾ ਪੰਜਾਬ ਦੇ ਵਿੱਚ ਫਿਲਹਾਲ ਕੋਈ ਇਡਾ ਵੱਡਾ ਆਧਾਰ ਨਹੀਂ ਹੈ ਕਿ ਲੋਕ ਸਭਾ ਦੇ ਚੋਣਾਂ ਵਿੱਚ ਆਪਣੇ ਮੈਂਬਰ ਜਤਾਣ ਦੇ ਸਮਰੱਥ ਹੋਣ ਪਰੰਤੂ ਲੋਕ ਸਭਾ ਦੀਆਂ ਚੋਣਾਂ ਦੌਰਾਨ ਇਹ ਅਹਿਮ ਗੱਲ ਸਮਝ ਸਾਹਮਣੇ ਆ ਰਹੀ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਬੀਐਸਪੀ ਦਾ ਸਮਝੌਤਾ ਹੋਣ ਦੀਆਂ ਵੱਡੇ ਪੱਧਰ ‘ਤੇ ਚਰਚਾਵਾਂ ਚੱਲ ਰਹੀਆਂ ਹਨ।

 

18 Views