ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੇ ਪ੍ਰਬੰਧਾਂ ਦੇ ਅਧੀਨ ਕਾਂਗਰਸ ਦੀ ਪੰਜਾਬ ਇਕਾਈ ਦੇ ਨੇਤਾ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਾਂ ਦੀ 4.58 ਕਰੋੜ ਰੁਪਏ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਈ.ਡੀ. ਨੇ ਇਕ ਬਿਆਨ ‘ਚ ਕਿਹਾ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਅਧੀਨ ਉਸ ਦੀ ਜਾਂਚ ‘ਚ ਪਾਇਆ ਗਿਆ ਕਿ ਧਰਮਸੋਤ ਨੇ ਇਕ ਮਾਰਚ 2016 ਅਤੇ 31 ਮਾਰਚ 2022 ਦੌਰਾਨ ਆਪਣੇ ਅਤੇ ਆਪਣੇ ਪੁੱਤਾਂ ਦੇ ਨਾਂ ‘ਤੇ ਆਮਦਨ ਦੇ ਸਰੋਤਾਂ ਤੋਂ ਵੱਧ ਦੀ ਜਾਇਦਾਦ ਇਕੱਠੀ ਕੀਤੀ।
86 Views