ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਖਾਲਸਾ ਪੰਥ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ : ਕਨਵੀਨਰ ਪਾਲ ਸਿੰਘ ਫਰਾਂਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਮਾਰਚ (ਸਾਹਿਬ ਦੀਪ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜਿਲਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਾਪਤਾ 328 ਸਰੂਪਾਂ ਅਤੇ ਬਰਗਾੜੀ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਵਾਂ ਦਿਵਾਉਣ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ 7 ਜਨਵਰੀ 2023 ਤੋਂ ਲੱਗੇ ਪੱਕੇ ਕੌਮੀ ਇਨਸਾਫ ਮੋਰਚੇ ਵਿੱਚ ਪਿੰਡ ਰਾਣਵਾਂ ਦੇ ਗੁਰਦੂਆਰਾ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਖ਼ਾਲਸਾ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਹੋਇਆ ਪਹੁੰਚਿਆ। ਖਾਸ ਗੱਲ ਇਹ ਹੈ ਕਿ ਜਿਵੇਂ ਹੀ ਇਹ ਮਾਰਚ ਕੌਮੀ ਇਨਸਾਫ ਮੋਰਚੇ ਦੇ ਪੰਡਾਲ ਵਿੱਚ ਪਹੁੰਚਿਆ ਉਪਰੰਤ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ, 328 ਲਾਪਤਾ ਪਾਵਨ ਸਰੂਪਾਂ ਦੇ ਇਨਸਾਫ਼ ਲਈ ਕੌਮੀ ਸੰਘਰਸ਼ ਅਤੇ ਖ਼ਾਲਸਾਈ ਜਾਹੋ ਜਹਾਲ ਨੂੰ ਬਹਾਲ ਕਰਨ ਵਾਲੇ ਜੇਲ੍ਹਾਂ ਚ ਡੱਕੇ ਸਜਾਵਾਂ ਪੂਰੀਆਂ ਕਰ ਚੁੱਕੇ ਸਮੂੰਹ ਬੰਦੀ ਸਿੰਘਾਂ ਦੀ ਰਿਹਾਈ, ਕੋਟਕਪੁਰਾ ਅਤੇ ਬਹਿਬਲ ਕਲਾਂ ਵਿੱਖੇ ਸਿੱਖ ਨੌਜਵਨਾਂ ਦੇ ਲਹੁ ਨਾਲ ਖ਼ੂਨ ਦੀ ਹੋਲੀ ਖੇਡਣ ਵਾਲੇ ਸਿਆਸਤ ਦਾਨ ਅਤੇ ਦੋਸ਼ੀ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾ ਕੇ ਜੇਲਾਂ ਵਿੱਚ ਸੁੱਟਣ ਲਈ ਲੱਗੇ ਲੱਗਿਆ ਕੌਮੀ ਇਨਸਾਫ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਪਰੋਕਤ ਮੰਗਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਹੀਂ ਮੰਨਿਆ ਜਾਂਦਾ। ਉਹਨਾਂ ਕਿਹਾ ਕਿ ਕੌਮੀ ਇਨਸਾਫ ਮੋਰਚਾ ਜੋ ਪੱਕੇ ਤੌਰ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲੱਗਿਆ ਹੋਇਆ ਹੈ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਪ੍ਰੰਤੂ ਪੰਜਾਬ ਅਤੇ ਕੇਂਦਰ ਸਰਕਾਰਾਂ ਵੱਲੋਂ ਸਿੱਖ ਕੌਮ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਲਈ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰਾਂ ਨੇ ਸਿੱਖ ਕੌਮ ਦੀਆਂ ਜਾਇਜ਼ ਮੰਗਾਂ ਨੂੰ ਜਲਦ ਨਾ ਮੰਨੀਆਂ ਤਾਂ ਮੋਰਚੇ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਹੋਰ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੀ ਜਿਵੇਂ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ਾਂ ਵੱਲੋਂ ਆਪਣੇ ਹੱਕ ਮੰਗਣ ਤੇ ਜੁਝਾਰੂਆਂ ਨੂੰ ਫਾਂਸੀਆਂ ਦਿੱਤੀਆਂ ਜਾਂਦੀਆਂ ਸਨ ਅਤੇ ਕਾਲੇ ਪਾਣੀਆਂ ਵਰਗੀਆਂ ਜੇਲਾਂ ਵਿੱਚ ਡੱਕਿਆ ਜਾਂਦਾ ਸੀ ਉਹਨਾਂ ਦੇ ਹੀ ਕਰ-ਕਦਮਾਂ ਤੇ ਚਲਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਨਾਲ ਤਸ਼ਦਦ ਕਰਨਾ ਜਾਰੀ ਰੱਖਿਆ ਹੋਇਆ ਹੈ ਜਦੋਂ ਕਿ ਪੰਜਾਬੀਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ 93% ਕੁਰਬਾਨੀਆਂ ਦਿੱਤੀਆਂ ਗਈਆਂ ਅਤੇ ਜਿਸ ਹਿੰਦੂ ਬਹੁ ਗਿਣਤੀ ਦੀਆਂ ਸਰਕਾਰਾਂ ਵੱਲੋਂ ਇਸ ਸਾਹਿਬ ਸਿੱਖ ਕੌਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਆਪਣੇ ਚਾਰ ਹੋਰ ਸਿੱਖਾਂ ਨਾਲ ਹਿੰਦੂ ਧਰਮ ਨੂੰ ਬਚਾਉਣ ਲਈ ਦਿੱਤੀ ਦਿੱਤੇ ਗਏ ਬਲਦਾਨ ਨੂੰ ਵੀ ਅੱਖੋਂ ਪਰੋਖੇ ਕਰਕੇ ਸਿੱਖ ਕੌਮ ਉੱਤੇ ਸਪੈਸ਼ਲ ਕਾਨੂੰਨ ਬਣਾ ਕੇ ਜੇਲਾਂ ਵਿੱਚ ਡੱਕਿਆ ਹੋਇਆ ਹੈ ਜਦੋਂ ਕਿ ਆਜ਼ਾਦੀ ਵੇਲੇ ਸਿੱਖ ਕੌਮ ਨੇ ਭਾਰਤ ਦੇ ਰਹਿਣ ਲਈ ਬਿਨਾਂ ਸ਼ਰਤ ਸਮਰਥਨ ਕੀਤਾ ਸੀ। ਇਸ ਮੌਕੇ ਭਾਈ ਪਰਮਿੰਦਰ ਸਿੰਘ ਝੋਟਾ ਨੇ ਕਿਹਾ ਕਿ ਸਮੁੱਚਾ ਖਾਲਸਾ ਪੰਥ ਅਤੇ ਸਿੱਖ ਕੌਮ ਕੌਮੀ ਇਨਸਾਫ਼ ਮੋਰਚੇ ਦੇ ਨਾਲ ਖੜੀ ਹੈ। ਉਹਨਾਂ ਨੇ ਮੋਰਚੇ ਦੇ ਆਗੂ ਭਾਈ ਗੁਰਿੰਦਰ ਸਿੰਘ ਬਾਜਵਾ ਨੂੰ ਭਾਈ ਅਮ੍ਰਿਤਪਾਲ ਸਿੰਘ ਵਾਲੇ ਮੋਰਚੇ ‘ਚ ਜਾਣ ਤੋਂ ਪਹਿਲਾਂ ਘੱਰ ਦੇ ਵਿੱਚ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਦੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਲੋਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਤੇ ਸਖਤ ਤਸ਼ੱਦਦ ਦਾ ਸ਼ਿਕਾਰ ਬਣਾ ਰਹੀਆਂ ਹਨ ਜਿਸ ਦੇ ਭਵਿੱਖ ਵਿੱਚ ਵੱਡੇ ਪੱਧਰ ਤੇ ਘਾਤਕ ਛੁੱਟੇ ਸਾਹਮਣੇ ਆਉਣਗੇ। ਕੌਮੀ ਇਨਸਾਫ ਮੋਰਚੇ ਦੇ ਲੀਗਲ ਅੜਵਾਈਜਰ ਐਡਵੋਕੇਟ ਦਿਲਸ਼ੇਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਬੀਰ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਰਜਿੰਦਰ ਸਿੰਘ ਮੋਹਣ ਮਾਜਰਾ, ਜਸਵੰਤ ਸਿੰਘ ਸਿੱਧੂਪੁਰ, ਰੇਸ਼ਮ ਸਿੰਘ ਵਡਾਲੀ, ਅਮਰਪ੍ਰੀਤ ਸਿੰਘ ਪੰਜਕੋਹਾ, ਹਰਜਸਵੀਰ ਸਿੰਘ ਟੋਡਰਪੁਰ, ਜਗਤਾਰ ਸਿੰਘ ਪੰਜਕੋਹਾ, ਭਜਨ ਸਿੰਘ ਕੋਹਾ ਲਖਬੀਰ ਸਿੰਘ ਪਨੈਚਾਂ, ਚਰਨਪ੍ਰੀਤ ਸਿੰਘ ਮਾਨਪੁਰ ਗੁਰਿੰਦਰ ਸਿੰਘ ਭਜਾਉਲੀ, ਅਮਰਜੀਤ ਸਿੰਘ ਹਵਾਰਾ ਕਲਾਂ, ਰਵਿੰਦਰ ਸਿੰਘ ਖੰਟ, ਹਰਚੰਦ ਸਿੰਘ ਖੰਟ, ਦਰਸ਼ਨ ਸਿੰਘ, ਗੁਰਜਾਪ ਸਿੰਘ, ਸਾਧੂ ਸਿੰਘ ਸਿੱਧੂਪੁਰ ਕਲਾ ਆਦਿ ਹਾਜਰ ਸਨ।