ਪੰਜਾਬ ਦਾ ਅੰਨ-ਪਾਣੀ ਛਕਣ ਵਾਲੇ ‘ਆਪ’ ਦੇ ਐਮਐਲਏ ਕੇਜਰੀਵਾਲ ਦੀ ਬਜਾਏ ਸਜ਼ਾਵਾਂ ਪੂਰੀਆਂ ਕਰ ਚੁੱਕੇ ਗੈਰ ਕਾਨੂੰਨੀ ਤੌਰ ‘ਤੇ ਜੇਲਾ ਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਾਉਣ : ਕੌਮੀ ਇਨਸਾਫ਼ ਮੋਰਚਾ

1 ਅਪ੍ਰੈਲ ਨੂੰ ਪਿੰਡ ਚਪੜ ਜਿਲ੍ਹਾ ਪਟਿਆਲਾ ਤੋਂ ਬੰਦੀ ਸਿੰਘ ਰਿਹਾਈ ਲਈ ‘ਮਾਰਚ’ ਪੁਜੇਗਾ ਕੌਮੀ ਇਨਸਾਫ਼ ਮੋਰਚੇ ਵਿੱਚ ਚੰਡੀਗੜ੍ਹ : ਕਨਵੀਨਰ ਪਾਲ ਸਿੰਘ ਫਰਾਂਸ

ਚੰਡੀਗੜ੍ਹ 26 ਮਾਰਚ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜਿਲਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਲਾਪਤਾ 328 ਸਰੂਪਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ ਲੈਣ ਲਈ 7 ਜਨਵਰੀ 2023 ਤੋਂ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲੱਗਿਆ ਪੱਕਾ ਕੌਮੀ ਇਨਸਾਫ ਮੋਰਚਾ ਪੂਰੀ ਮਜਬੂਤੀ ਨਾਲ ਚੱਲ ਰਿਹਾ ਹੈ ਅਤੇ ਇਹ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਪ੍ਰੋਕਤ ਖਾਲਸਾ ਸਿੱਖ ਕੌਮ ਦੀਆਂ ਮੰਗਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਮੰਨਿਆ ਨਹੀਂ ਜਾਂਦਾ। ਇਸ ਸਬੰਧ ਵਿੱਚ ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ 1 ਅਪ੍ਰੈਲ ਨੂੰ ਪਿੰਡ ਚੱਪੜ ਜਿਲ੍ਹਾ ਪਟਿਆਲਾ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਰਿਹਾਈ ਮਾਰਚ ਕੱਢਣ ਦਾ ਖਾਲਸਾ ਪੰਥ ਨੂੰ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਵੱਡਾ ਪ੍ਰੋਗਰਾਮ ਦਿੱਤਾ ਗਿਆ ਹੈ। ਕੌਮੀ ਇਨਸਾਫ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਇਸ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਤਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਦੇ ਦਾ ਇਨਸਾਫ ਲੈਣ ਲਈ ਲੱਗੇ ਕੌਮੀ ਇਨਸਾਫ ਮੋਰਚੇ ਦੀਆਂ ਮੰਗਾਂ ਨੂੰ ਦੇਸ਼ ਵਿਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਘਰ -ਘਰ ਤੱਕ ਪਹੁੰਚਾਇਆ ਜਾ ਸਕੇ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਆਪ ਪਾਰਟੀ ਦੇ ਲੀਡਰ ਭਰਿਸ਼ਟਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਲਈ ਤੇ ਦਿੱਲ੍ਹੀ ਪੁਹੰਚ ਗਏ। ਪ੍ਰੰਤੂ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੇ ਵਿਧਾਇਕਾਂ ਵੱਲੋਂ ਕਦੇ ਕੋਈ ਧਰਨਾ ਵਗੈਰਾ ਨਹੀਂ ਲਗਾਇਆ ਗਿਆ ਅਤੇ ਨਾ ਹੀ ਸੰਗਰੂਰ ਵਿੱਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਮਿਲਣ ਤੱਕ ਨਹੀਂ ਗਏ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ‘ਆਪ’ ਪੰਥ ਅਤੇ ਪੰਜਾਬ ਲਈ ਨਹੀ ਬਲਕਿ ਸਿਰਫ਼ ਅਰਵਿੰਦ ਕੇਜਰੀਵਾਲ ਲਈ ਹੀ ਕੰਮ ਕਰ ਰਹੀ ਹੈ। ਇਸ ਮੌਕੇ ਅਕਾਲ ਯੂਥ ਜਥੇਬੰਦੀ ਦੇ ਸੀਨੀਅਰ ਆਗੂ ਭਾਈ ਜਸਵਿੰਦਰ ਸਿੰਘ ਰਾਜਪੁਰਾ ਅਤੇ ਵਕੀਲ ਗੁਰਸ਼ਰਨ ਸਿੰਘ ਨੇ  ਬੀਜੇਪੀ  ਅਤੇ ਬਾਦਲ ਦਲ ਦੇ ਗੱਠਜੋੜ ਟੁੱਟਣ ‘ਤੇ ਕਿਹਾ ਇਹਨਾਂ ਦੋਵੇਂ ਹੀ ਪਾਰਟੀਆਂ ਨੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਖਤਮ ਕੀਤਾ ਹੈ। ਇਸ ਤੋਂ ਇਲਾਵਾ ਖਾਲਸਾ ਪੰਥ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਪਣੇ ਕਬਜ਼ੇ ਵਿੱਚ ਰੱਖ ਕੇ ਗੁਰੂ ਘਰ ਦੀਆਂ ਗੋਲਕਾਂ ਦੀ ਲੁੱਟ ਕਸੁੱਟ ਕੀਤੀ ਹੈ ਇਥੋਂ ਤੱਕ ਕਿ ਰਾਮ ਰਹੀਮ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਮੁਆਫੀ ਮੰਗਣਾ ਸਬੰਧੀ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 90 ਲੱਖ ਰੁਪਏ ਦੇ ਇਸ਼ਤਿਹਾਰ ਆਪਣੇ ਚੇਤੇ ਅਖਬਾਰਾਂ ਨੂੰ ਦੇ ਕੇ ਇਹ ਸਪਸ਼ਟ ਕਰਨ ਦੀ ਕੋਸ਼ਿਸ਼ ਕੀਤੀ ਕਿ ਸੌਦਾ ਸਾਧ ਰਾਮ ਰਹੀਮ ਨੇ ਖਾਲਸਾ ਪੰਥ ਕੋਲੋਂ ਮੁਆਫੀ ਮੰਗੀ ਹੈ ਪ੍ਰੰਤੂ ਸੌਦਾ ਸਾਧ ਰਾਮ ਰਹੀਮ ਅੱਜ ਤੱਕ ਵੀ ਇਹ ਨਹੀਂ ਮੰਨ ਰਿਹਾ ਕਿ ਉਸ ਨੇ ਖਾਲਸਾ ਪੰਥ ਕੋਲੋਂ ਮੁਆਫੀ ਮੰਗੀ ਹੈ ਪ੍ਰੰਤੂ ਬੀਜੇਪੀ ਦੀ ਸ਼ਹਿ ਤੇ ਅਕਾਲੀ ਦਲ ਬਾਦਲ ਨੇ ਰਾਮ ਰਹੀਮ ਸੌਦਾ ਸਾਧ ਦੇ ਚੇਲਿਆਂ ਨੂੰ ਆਪਣਾ ਵੋਟ ਬੈਂਕ ਸਮਝਦੇ ਹੋਏ ਸਿੱਖ ਰਹਿਤ ਮਰਿਆਦਾ ਦਾ ਵੱਡੇ ਪੱਧਰ ਤੇ ਘਾਣ ਕੀਤਾ ਹੈ ਅਤੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਪਹੁੰਚਾਇਆ ਹੈ। ਉਹਨਾਂ ਕਿਹਾ ਕਿ ਖਾਲਸਾ ਪੰਥ ਕਦੇ ਵੀ ਮੁਆਫ ਨਹੀਂ ਕਰੇਗਾ। ਇਸ ਮੌਕੇ  ਬਾਬਾ ਕਰਮ ਸਿੰਘ, ਭਾਈ ਬਲਜੀਤ ਸਿੰਘ ਭਾਊ, ਭਾਈ ਦਵਿੰਦਰ ਸਿੰਘ, ਭਾਈ ਅਮਰੀਕ ਸਿੰਘ ਮਤੋਰ ਆਦਿ ਸੀਨੀਅਰ ਆਗੂ ਹਾਜਰ ਸਨ।

12 Views